ਸ੍ਰੀ ਹੇਮਕੁੰਟ ਸਾਹਿਬ ਯਾਤਰਾ, ਪਹਿਲੇ ਜਥੇ ਨੇ ਕੀਤੇ ਦਰਸ਼ਨ, ਤੁਸੀਂ ਵੀ ਤਸਵੀਰਾਂ ਤੇ ਵੀਡੀਓਜ਼ ਵੇਖ ਲਗਵਾਓ ਹਾਜ਼ਰੀ

Sri Hemkunt Sahib yatra : ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਚੁੱਕੀ ਹੈ। ਸ਼ਰਧਾਲੂਆਂ ਲਈ ਦੁਆਰ ਖੋਲ੍ਹ ਦਿੱਤੇ ਗਏ…

Sri Hemkunt Sahib yatra : ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਚੁੱਕੀ ਹੈ। ਸ਼ਰਧਾਲੂਆਂ ਲਈ ਦੁਆਰ ਖੋਲ੍ਹ ਦਿੱਤੇ ਗਏ ਹਨ। ਪਹਿਲੇ ਜਥੇ ਵੱਲੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨ ਕੀਤੇ ਗਏ ਹਨ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਗੋਬਿੰਦਘਾਟ ਗੁਰਦੁਆਰੇ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋਇਆ ਸੀ। ਉਤਰਾਖੰਡ ਦੇ ਪੰਜਵੇਂ ਧਾਮ ਵਜੋਂ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਪ੍ਰਸ਼ਾਸਨ ਅਤੇ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਸ਼ਰਧਾਲੂਆਂ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਅੱਜ ਤੋਂ ਸੰਗਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਸਕਣਗੇ। 
4,632 ਮੀਟਰ ਦੀ ਉਚਾਈ ‘ਤੇ ਸਥਿਤ ਸਿੱਖਾਂ ਦੇ ਪਵਿੱਤਰ ਅਸਥਾਨ ‘ਤੇ 18 ਕਿਲੋਮੀਟਰ ਦੀ ਔਖੀ ਚੜ੍ਹਾਈ ਪੈਦਲ ਪਾਰ ਕਰ ਕੇ ਪਹੁੰਚਿਆ ਜਾਂਦਾ ਹੈ। ਹਾਲ ਹੀ ਵਿੱਚ ਫੌਜ ਦੇ ਜਵਾਨਾਂ ਨੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੇ ਰਸਤੇ ਤੋਂ ਬਰਫ ਹਟਾ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ ਸੀ। ਧਾਮ ‘ਚ ਅਜੇ ਵੀ ਕਈ ਫੁੱਟ ਬਰਫ ਜਮੀ ਪਈ ਹੈ।

Leave a Reply

Your email address will not be published. Required fields are marked *