National News : ਸੜਕ ਉਤੇ ਚਲਦਿਆਂ ਵਾਹਨਾਂ ਦੇ ਹਾਦਸੇ ਬਹੁਤ ਦੇਖਣ ਨੂੰ ਮਿਲਦੇ ਹਨ ਪਰ ਹੁਣ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਢਾਬੇ ਉਤੇ ਖੜ੍ਹੀ ਬੱਸ ਨਾਲ ਭਿਆਨਕ ਹਾਦਸਾ ਵਾਪਰਿਆ ਗਿਆ। ਧਾਰਮਿਕ ਥਾਂ ਦੇ ਦਰਸ਼ਨ ਕਰਨ ਜਾਂਦਿਆਂ ਇਕ ਢਾਬੇ ਉਤੇ ਬੱਸ ਰੋਕੀ ਗਈ ਸੀ। ਕੁਝ ਸਵਾਰੀਆਂ ਰੋਟੀ ਖਾਣ ਲਈ ਉਤਰ ਗਈਆਂ ਤੇ ਕੁਝ ਵਿਚੇ ਹੀ ਬੈਠੀਆਂ ਰਹੀਆਂ। ਇਸ ਦੌਰਾਨ ਇਕ ਬੇਕਾਬੂ ਹੋਇਆ ਟਰੱਕ ਖੜ੍ਹੀ ਬੱਸ ਉਤੇ ਆ ਪਲਟਿਆ। ਇਸ ਭਿਆਨਕ ਹਾਦਸੇ ਵਿਚ 11 ਯਾਤਰੀਆਂ ਦੀ ਮੌਤ ਹੋ ਗਈ ਜਦਕਿ 10 ਲੋਕ ਜ਼ਖਮੀ ਹੋ ਗਏ।
ਇਹ ਦਰਦਨਾਕ ਹਾਦਸਾ ਯੂਪੀ ਦੇ ਜ਼ਿਲ੍ਹਾ ਸ਼ਾਹਜਹਾਂਪੁਰ ਵਿੱਚ ਵਾਪਰਿਆ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਡੀਐਮ, ਐਸਪੀ ਅਤੇ ਹੋਰ ਅਧਿਕਾਰੀਆਂ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ।
ਸ਼ਾਹਜਹਾਂਪੁਰ ਦੇ ਐੱਸਪੀ ਅਸ਼ੋਕ ਕੁਮਾਰ ਮੀਨਾ ਨੇ ਦੱਸਿਆ, ‘ਰਾਤ ਕਰੀਬ 11 ਵਜੇ ਸੂਚਨਾ ਮਿਲੀ ਕਿ ਖੁਟਾਰ ਥਾਣਾ ਖੇਤਰ ਦੇ ਅਧੀਨ ਗੋਲਾ ਵੱਲ ਜਾਣ ਵਾਲੀ ਸੜਕ ‘ਤੇ ਢਾਬੇ ਦੇ ਕੋਲ ਇੱਕ ਬੱਸ ਖੜ੍ਹੀ ਹੋਈ ਸੀ। ਬੱਸ ਵਿੱਚ ਸਵਾਰ ਯਾਤਰੀ ਪੁਰਣਾਗਿਰੀ ਦਰਸ਼ਨਾਂ ਲਈ ਜਾ ਰਹੇ ਸਨ। ਬੱਸ ਢਾਬੇ ‘ਤੇ ਸਵਾਰੀਆਂ ਦੇ ਖਾਣ-ਪੀਣ ਲਈ ਰੁਕੀ ਹੋਈ ਸੀ। ਕੁਝ ਲੋਕ ਢਾਬੇ ‘ਤੇ ਖਾਣਾ ਖਾ ਰਹੇ ਸਨ ਜਦਕਿ ਕੁਝ ਲੋਕ ਬੱਸ ‘ਚ ਬੈਠੇ ਸਨ। ਇਸ ਦੌਰਾਨ ਇਕ ਟਰੱਕ ਬੇਕਾਬੂ ਹੋ ਕੇ ਉਸ ‘ਤੇ ਪਲਟ ਗਿਆ।
ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਮ, ਅਸੀਂ ਅਤੇ ਸਾਰੇ ਅਧਿਕਾਰੀ ਮੌਕੇ ‘ਤੇ ਪਹੁੰਚੇ। ਹੁਣ ਤੱਕ ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੀਐਮਓ ਅਤੇ ਹੋਰ ਅਧਿਕਾਰੀ ਜ਼ਖ਼ਮੀਆਂ ਦੇ ਇਲਾਜ ਲਈ ਕੰਮ ਕਰ ਰਹੇ ਹਨ। ਇਹ ਸਾਰੇ ਲੋਕ ਸੀਤਾਪੁਰ ਜ਼ਿਲ੍ਹੇ ਦੇ ਕਮਲਾਪੁਰ ਥਾਣਾ ਖੇਤਰ ਦੇ ਪਿੰਡ ਬੜਾਜੇਠਾ ਦੇ ਰਹਿਣ ਵਾਲੇ ਹਨ। ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਦੱਸ ਦਈਏ ਕਿ ਘਟਨਾ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ‘ਚ ਹੜਕੰਪ ਮਚ ਗਿਆ। ਮੌਕੇ ‘ਤੇ ਸਥਾਨਕ ਲੋਕ ਵੀ ਪਹੁੰਚ ਗਏ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।
ਢਾਬੇ ਉਤੇ ਖੜ੍ਹੀ ਬੱਸ ਨਾਲ ਹੋ ਗਿਆ ਭਿਆਨਕ ਹਾਦਸਾ, ਉੇਡੇ ਪਰਖੱਚੇ, 11 ਯਾਤਰੀਆਂ ਦੀ ਮੌਤ
National News : ਸੜਕ ਉਤੇ ਚਲਦਿਆਂ ਵਾਹਨਾਂ ਦੇ ਹਾਦਸੇ ਬਹੁਤ ਦੇਖਣ ਨੂੰ ਮਿਲਦੇ ਹਨ ਪਰ ਹੁਣ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਢਾਬੇ…
