ਫ਼ਿਰੋਜ਼ਪੁਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਪ੍ਰੀਤ ਸਿੰਘ ਤੂਤ (ਗੁਰਜੀਤ ਸਿੰਘ) ਦੀ ਬੇਵਕਤੀ ਮੌਤ ਨਾਲ ਪੂਰੇ ਖੇਡ ਜਗਤ ਅਤੇ ਇਲਾਕੇ ਵਿੱਚ ਸ਼ੋਕ ਦੀ ਲਹਿਰ ਫੈਲ ਗਈ ਹੈ। ਇਸ ਦੁੱਖ ਦੀ ਘੜੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਿਰੋਜ਼ਪੁਰ ਸਥਿਤ ਪਿੰਡ ਤੂਤ ਵਿਖੇ ਸਵਰਗੀ ਖਿਡਾਰੀ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਦਾ ਦਰਦ ਵੰਡਾਉਂਦਿਆਂ ਸਰਕਾਰ ਵੱਲੋਂ ਹਰ ਸੰਭਵ ਮਦਦ ਅਤੇ ਸਹਿਯੋਗ ਦੇਣ ਦਾ ਵਿਸ਼ਵਾਸ ਦਵਾਇਆ।
ਪਤਨੀ ਨੂੰ ਸਰਕਾਰੀ ਨੌਕਰੀ ਦਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਮਰਹੂਮ ਖਿਡਾਰੀ ਦੇ ਯੋਗਦਾਨ ਨੂੰ ਸਦੀਵੀ ਬਣਾਉਣ ਲਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਦੀ ਯਾਦ ਵਿੱਚ ਉਨ੍ਹਾਂ ਦੇ ਨਿਵਾਸ ਪਿੰਡ ਤੂਤ ਵਿਖੇ ਇੱਕ ਸ਼ਾਨਦਾਰ ਖੇਡ ਸਟੇਡੀਅਮ ਦਾ ਨਿਰਮਾਣ ਕਰਵਾਇਆ ਜਾਵੇਗਾ, ਤਾਕਿ ਨੌਜਵਾਨ ਉਨ੍ਹਾਂ ਦੀ ਖੇਡ ਤੋਂ ਪ੍ਰੇਰਨਾ ਲੈ ਸਕਣ। ਇਸ ਤੋਂ ਇਲਾਵਾ ਪਰਿਵਾਰ ਦੀ ਆਰਥਿਕ ਸਥਿਰਤਾ ਲਈ ਸਵਰਗੀ ਖਿਡਾਰੀ ਦੀ ਪਤਨੀ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਖੇਡ ਜਗਤ ਲਈ ਨਾ ਪੂਰਿਆ ਜਾਣ ਵਾਲਾ ਘਾਟਾ
ਸ਼ੋਕ ਸੰਦੇਸ਼ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਸ ਹੋਣਹਾਰ ਖਿਡਾਰੀ ਦੇ ਬੇਵਕਤੀ ਵਿਛੋੜੇ ਦੇ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਬਹੁਤ ਔਖਾ ਹੈ। ਕਬੱਡੀ ਦੇ ਖੇਤਰ ਵਿੱਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਸਾਡੇ ਦਿਲਾਂ ਵਿੱਚ ਜ਼ਿੰਦਾ ਰਹੇਗਾ। ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਇਹ ਅਸਹਿ ਘਾਟਾ ਸਹਿਣ ਦਾ ਬਲ ਬਖ਼ਸ਼ਣ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Major incident in Patiala village: ਐਕਟੀਵਾ ਸਮੇਤ ਤੇਜ਼ਧਾਰ ਹਥਿਆਰ ਨਾਲ ਔਰਤ ਕਾਬੂ, ਲੋਕਾਂ ਨੇ ਕੀਤਾ ਪੁਲਿਸ ਹਵਾਲੇ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



