‘ਪੀਐਮ ਮੋਦੀ ਤੇ ਯੋਗੀ ਨੂੰ ਮਿਲੀ ਖੁਫੀਆ ਰਿਪੋਰਟ, ਲੁਧਿਆਣੇ ਰੈਲੀ ਕੀਤੀ ਰੱਦ’

Punjab Politics : ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲੁਧਿਆਣਾ ਵਿੱਚ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ, ਕਿਉਂਕਿ ਉਨ੍ਹਾਂ…

Punjab Politics : ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲੁਧਿਆਣਾ ਵਿੱਚ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ, ਕਿਉਂਕਿ ਉਨ੍ਹਾਂ ਨੂੰ ਖੁਫੀਆ ਰਿਪਰੋਟ ਮਿਲ ਗਈ।’ ਇਹ ਪ੍ਰਗਟਾਵਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਨੇ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਤੇ ਯੋਗੀ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਬਿੱਟੂ ਬੁਰੀ ਤਰ੍ਹਾਂ ਹਾਰ ਰਿਹਾ ਹੈ।ਇਸੇ ਕਰ ਕੇ ਉਨ੍ਹਾਂ ਨੇ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ। ਉਨ੍ਹਾਂ ਕਿਹਾ ਕਿ ਉਹ ਆਪਣੇ ‘ਦੋਸਤ’ ਰਵਨੀਤ ਸਿੰਘ ਬਿੱਟੂ ਲਈ ਬਹੁਤ ਬੁਰਾ ਮਹਿਸੂਸ ਕਰਦੇ ਹਨ, ਕਿਉਂਕਿ ਉਨ੍ਹਾਂ ਦੀ ਨਵੀਂ ਪਾਰਟੀ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ਨੂੰ ਇਕੱਲਿਆ ਛੱਡ ਕੇ ਕਿਨਾਰਾ ਕਰ ਲਿਆ ਹੈ।

ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਇੱਕ ਚੋਣ ਰੈਲੀ ਵਿੱਚ ਕਿਹਾ ਕਿ ਭਾਜਪਾ ਆਪਣੇ ਉਮੀਦਵਾਰ ਬਿੱਟੂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੈ ਕਿਉਂਕਿ ਉਹ ਦੌੜ ਵਿੱਚ ਮਾੜਾ ਪ੍ਰਦਰਸ਼ਨ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹੀ ਕਾਰਨ ਸੀ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੇ ਲੁਧਿਆਣਾ ਵਿੱਚ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ ਸਨ।
ਮੋਦੀ ਯੋਗੀ ਨੂੰ ਸੂਚਨਾ ਮਿਲੀ ਸੀ ਕਿ ਬਿੱਟੂ ਨਾ ਸਿਰਫ ਦੌੜ ਹਾਰ ਰਿਹਾ ਹੈ, ਸਗੋਂ ਆਪਣੀ ਜ਼ਮਾਨਤ ਵੀ ਜ਼ਬਤ ਕਰਵਾ ਰਿਹਾ ਹੈ। ਉਨ੍ਹਾਂ ਕਿਹਾ, “ਕੁਦਰਤੀ ਤੌਰ ‘ਤੇ ਕੋਈ ਵੀ ਪ੍ਰਧਾਨ ਮੰਤਰੀ ਕਿਸੇ ਅਜਿਹੇ ਉਮੀਦਵਾਰ ਦੇ ਸਮਰਥਨ ਵਿੱਚ ਰੈਲੀ ਨੂੰ ਸੰਬੋਧਿਤ ਨਹੀਂ ਕਰਨਾ ਚਾਹੇਗਾ, ਜਿਸ ਬਾਰੇ ਉਹ ਜਾਣਦੇ ਹੋਣ ਕਿ ਉਸਦੀ ਜ਼ਮਾਨਤ ਵੀ ਜ਼ਬਤ ਹੋ ਜਾਵੇਗੀ।’

Leave a Reply

Your email address will not be published. Required fields are marked *