ਫ਼ਿਰੋਜ਼ਪੁਰ ‘ਚ ਪੈਰਾਮੈਡੀਕਲ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ, ਸੀਐੱਮ ਦਾ ਫੂਕਿਆ ਪੁਤਲਾ

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਪੈਰਾਮੈਡੀਕਲ ਯੂਨੀਅਨ ਵੱਲੋਂ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜਸਵਿੰਦਰ…

ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਪੈਰਾਮੈਡੀਕਲ ਯੂਨੀਅਨ ਵੱਲੋਂ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਪੈਰਾਮੈਡੀਕਲ ਯੂਨੀਅਨ ਵੱਲੋਂ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜਸਵਿੰਦਰ ਸਿੰਘ ਕੌੜਾ ਦੀ ਪ੍ਰਧਾਨਗੀ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।

ਮੀਟਿੰਗਾਂ ਦੇ ਨਾਮ ’ਤੇ ਗੁੰਮਰਾਹ ਕਰਨ ਦੇ ਦੋਸ਼

ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਪੰਜਾਬ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਨਰਿੰਦਰ ਸ਼ਰਮਾ ਅਤੇ ਡਾਕਟਰ ਜਤਿੰਦਰ ਕੋਛੜ ਨੇ ਦੱਸਿਆ ਕਿ ਸਰਕਾਰ ਵੱਲੋਂ ਲਗਾਤਾਰ ਮੀਟਿੰਗਾਂ ਦਾ ਭਰੋਸਾ ਦਿੱਤਾ ਜਾਂਦਾ ਹੈ, ਪਰ ਐਨ ਮੌਕੇ ’ਤੇ ਸਰਕਾਰ ਮੀਟਿੰਗ ਕਰਨ ਤੋਂ ਪਿੱਛੇ ਹਟ ਜਾਂਦੀ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਮੀਟਿੰਗਾਂ ਦੇ ਨਾਮ ’ਤੇ ਮੁਲਾਜ਼ਮ ਜਥੇਬੰਦੀਆਂ ਨੂੰ ਗੁੰਮਰਾਹ ਕਰ ਰਹੀ ਹੈ।

ਸਮੂਹਿਕ ਛੁੱਟੀ ਤੋਂ ਬਾਅਦ ਕਾਰਵਾਈ ਦੀਆਂ ਧਮਕੀਆਂ

ਯੂਨੀਅਨ ਆਗੂਆਂ ਨੇ ਦੱਸਿਆ ਕਿ 27 ਅਗਸਤ ਨੂੰ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਪੂਰੇ ਪੰਜਾਬ ਦੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਕੰਮਕਾਜ ਠੱਪ ਕੀਤਾ ਸੀ ਅਤੇ ਰੋਸ ਪ੍ਰਦਰਸ਼ਨ ਕੀਤੇ ਸਨ। ਹਾਲਾਂਕਿ, ਮੰਗਾਂ ‘ਤੇ ਵਿਚਾਰ ਕਰਨ ਦੀ ਬਜਾਏ ਸਰਕਾਰ ਹੁਣ ਜਥੇਬੰਦੀ ਦੇ ਆਗੂਆਂ ਖ਼ਿਲਾਫ਼ ਕਾਰਵਾਈ ਕਰਨ ਦੀਆਂ ਧਮਕੀਆਂ ਦੇ ਰਹੀ ਹੈ ਅਤੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਨਾਲ ਸਖ਼ਤੀ ਕਰ ਰਹੀ ਹੈ।

ਰੁਜ਼ਗਾਰ ਦੀ ਬਜਾਏ ਇਸ਼ਤਿਹਾਰਬਾਜ਼ੀ ਤੇ ਖ਼ਰਚਾ

ਮੁਲਾਜ਼ਮ ਆਗੂਆਂ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਯੋਗ ਅਤੇ ਟੈਸਟ ਪਾਸ ਨੌਜਵਾਨਾਂ ਦੀਆਂ ਸੇਵਾਵਾਂ ਲੈਣ ਦੇ ਬਾਵਜੂਦ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਪੜ੍ਹੇ-ਲਿਖੇ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਬਜਾਏ ਸਰਕਾਰੀ ਖ਼ਜ਼ਾਨੇ ਦਾ ਪੈਸਾ ਇਸ਼ਤਿਹਾਰਬਾਜ਼ੀ ਅਤੇ ਹੋਰ ਕੰਮਾਂ ‘ਤੇ ਬਰਬਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 फरीदाबाद में 2 करोड़ के विकास कार्यों की शुरुआत, मंत्री विपुल गोयल सफाईकर्मियों की हड़ताल पर बोले- जल्द निकलेगा समाधान

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *