ਗੁਰਦਾਸਪੁਰ ‘ਚ ਬੱਚਿਆਂ ਸਮੇਤ ਭੀਖ ਮੰਗਦੀਆਂ ਔਰਤਾਂ ਦੀ ਵੀਡੀਓ ਵਾਇਰਲ, ਬਾਲ ਸੁਰੱਖਿਆ ਵਿਭਾਗ ਵੱਲੋਂ ਕਾਰਵਾਈ ਦਾ ਭਰੋਸਾ

ਗੁਰਦਾਸਪੁਰ : ਗੁਰਦਾਸਪੁਰ ਸ਼ਹਿਰ ਵਿੱਚ ਬੱਚਿਆਂ ਕੋਲੋਂ ਭੀਖ ਮੰਗਵਾਉਣ ਵਾਲੇ ਗਿਰੋਹਾਂ ਦੀਆਂ ਗਤੀਵਿਧੀਆਂ ਲਗਾਤਾਰ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਕਈ…

ਗੁਰਦਾਸਪੁਰ ਸ਼ਹਿਰ ਵਿੱਚ ਬੱਚਿਆਂ ਕੋਲੋਂ ਭੀਖ ਮੰਗਵਾਉਣ ਵਾਲੇ ਗਿਰੋਹਾਂ ਦੀਆਂ ਗਤੀਵਿਧੀਆਂ ਲਗਾਤਾਰ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਜਾਣਕਾਰੀ ਅਨੁਸਾਰ

ਗੁਰਦਾਸਪੁਰ : ਗੁਰਦਾਸਪੁਰ ਸ਼ਹਿਰ ਵਿੱਚ ਬੱਚਿਆਂ ਕੋਲੋਂ ਭੀਖ ਮੰਗਵਾਉਣ ਵਾਲੇ ਗਿਰੋਹਾਂ ਦੀਆਂ ਗਤੀਵਿਧੀਆਂ ਲਗਾਤਾਰ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਕਈ ਅਜਿਹੇ ਗਿਰੋਹ ਸਰਗਰਮ ਹਨ, ਜੋ ਸਵੇਰੇ ਛੋਟੇ-ਛੋਟੇ ਬੱਚਿਆਂ ਨੂੰ ਵੱਖ-ਵੱਖ ਬਾਜ਼ਾਰਾਂ ਵਿੱਚ ਛੱਡ ਜਾਂਦੇ ਹਨ ਅਤੇ ਸ਼ਾਮ ਨੂੰ ਵਾਪਸ ਲੈ ਜਾਂਦੇ ਹਨ। ਇਸ ਦੇ ਨਾਲ ਹੀ ਕਈ ਔਰਤਾਂ ਵੀ ਛੋਟੇ ਬੱਚਿਆਂ ਨੂੰ ਕੁੱਛੜ ਚੁੱਕ ਕੇ ਬਾਜ਼ਾਰਾਂ ਵਿੱਚ ਭੀਖ ਮੰਗਦੀਆਂ ਆਮ ਦੇਖੀਆਂ ਜਾ ਸਕਦੀਆਂ ਹਨ।

ਸੋਸ਼ਲ ਮੀਡੀਆ ਤੇ ਵੀਡੀਓ ਹੋਈ ਵਾਇਰਲ

ਬੀਤੇ ਦੋ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੇ ਸ਼ਹਿਰ ਵਿੱਚ ਬਾਲ ਮਜ਼ਦੂਰੀ ਅਤੇ ਭੀਖ ਮੰਗਵਾਉਣ ਦੇ ਨੈੱਟਵਰਕ ਦੀ ਪੋਲ ਖੋਲ੍ਹ ਦਿੱਤੀ ਹੈ। ਇਸ ਵਾਇਰਲ ਵੀਡੀਓ ਵਿੱਚ ਗੁਰਦਾਸਪੁਰ ਦੇ ਬਾਜ਼ਾਰਾਂ ਵਿੱਚ ਕੁਝ ਔਰਤਾਂ ਛੋਟੇ ਬੱਚਿਆਂ ਨੂੰ ਚੁੱਕ ਕੇ ਭੀਖ ਮੰਗਦੀਆਂ ਦਿਖਾਈ ਦੇ ਰਹੀਆਂ ਹਨ, ਜਦਕਿ ਕੁਝ ਮਾਸੂਮ ਬੱਚੇ ਵੀ ਸੜਕਾਂ ‘ਤੇ ਲੋਕਾਂ ਅੱਗੇ ਹੱਥ ਫੈਲਾਉਂਦੇ ਨਜ਼ਰ ਆ ਰਹੇ ਹਨ।

ਬਾਲ ਸੁਰੱਖਿਆ ਵਿਭਾਗ ਦਾ ਪੱਖ

ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਜਦੋਂ ਚਾਈਲਡ ਪ੍ਰੋਟੈਕਸ਼ਨ ਅਫ਼ਸਰ ਸੁਨੀਲ ਜੋਸ਼ੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬੱਚਿਆਂ ਕੋਲੋਂ ਭੀਖ ਮੰਗਵਾਉਣਾ ਜਾਂ ਬੱਚਿਆਂ ਨੂੰ ਨਾਲ ਲੈ ਕੇ ਭੀਖ ਮੰਗਣਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਜਿਹੇ ਤੱਤਾਂ ਖ਼ਿਲਾਫ਼ ਸਮੇਂ-ਸਮੇਂ ‘ਤੇ ਲਗਾਤਾਰ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ। ਚਾਈਲਡ ਪ੍ਰੋਟੈਕਸ਼ਨ ਅਫ਼ਸਰ ਨੇ ਮੰਨਿਆ ਕਿ ਇਹ ਭੀਖ ਮੰਗਵਾਉਣ ਵਾਲਿਆਂ ਦਾ ਨੈੱਟਵਰਕ ਇੰਨਾ ਮਜ਼ਬੂਤ ਹੈ ਕਿ ਜਦੋਂ ਵੀ ਵਿਭਾਗ ਕਿਸੇ ਇੱਕ ਇਲਾਕੇ ਵਿੱਚ ਛਾਪੇਮਾਰੀ ਜਾਂ ਕਾਰਵਾਈ ਕਰਦਾ ਹੈ, ਤਾਂ ਤੁਰੰਤ ਖ਼ਬਰ ਫੈਲਣ ਕਾਰਨ ਬਾਕੀ ਸਾਰੇ ਮੌਕੇ ਤੋਂ ਫ਼ਰਾਰ ਹੋ ਜਾਂਦੇ ਹਨ।

ਵਾਇਰਲ ਵੀਡੀਓ ਤੇ ਹੋਵੇਗੀ ਸਖ਼ਤ ਕਾਰਵਾਈ

ਉਨ੍ਹਾਂ ਦੱਸਿਆ ਕਿ ਬੀਤੇ ਦਿਨਾਂ ਵਿੱਚ ਵੀ ਕਈ ਬੱਚਿਆਂ ਨੂੰ ਰੈਸਕਿਊ ਕਰਕੇ ਬਾਲ ਭਲਾਈ ਕੌਂਸਲ ਦੇ ਸਪੁਰਦ ਕੀਤਾ ਗਿਆ ਸੀ, ਜੋ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕਰਦੀ ਹੈ। ਵਾਇਰਲ ਹੋ ਰਹੀ ਵੀਡੀਓ ਸਬੰਧੀ ਆਗੂ ਅਧਿਕਾਰੀ ਨੇ ਵਿਸ਼ਵਾਸ ਦਿਵਾਇਆ ਕਿ ਵੀਡੀਓ ਦੇ ਆਧਾਰ ‘ਤੇ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਜਲਦ ਹੀ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਫਗਵਾੜਾ-ਚੰਡੀਗੜ੍ਹ ਬਾਈਪਾਸ ‘ਤੇ ਭਿਆਨਕ ਸੜਕ ਹਾਦਸਾ: ਅੱਧੀ ਦਰਜਨ ਕਾਰ ਸਵਾਰ ਗੰਭੀਰ ਜ਼ਖ਼ਮੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *