Monsoon rages in the country: ਯੂਪੀ, ਬਿਹਾਰ ਸਮੇਤ 19 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨ੍ਹੇਰੀ ਦਾ ਅਲਰਟ

ਦਿੱਲੀ  : ਦੇਸ਼ ਭਰ ਵਿੱਚ ਮਾਨਸੂਨ ਦੇ ਤੇਜ਼ ਪ੍ਰਹਾਰ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਇੱਕ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ। ਆਉਣ ਵਾਲੇ ਦਿਨਾਂ ਵਿੱਚ ਉੱਤਰ…

ਦਿੱਲੀ  : ਦੇਸ਼ ਭਰ ਵਿੱਚ ਮਾਨਸੂਨ ਦੇ ਤੇਜ਼ ਪ੍ਰਹਾਰ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਇੱਕ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ। ਆਉਣ ਵਾਲੇ ਦਿਨਾਂ ਵਿੱਚ ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਦੇਸ਼ ਦੇ 19 ਰਾਜਾਂ ਵਿੱਚ ਮੋਹਲੇਧਾਰ ਮੀਂਹ ਅਤੇ ਤੇਜ਼ ਹਨ੍ਹੇਰੀ ਦਾ ਖ਼ਤਰਾ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਫਸਲਾਂ ਅਤੇ ਆਮ ਜਨਜੀਵਨ ਤੇ ਅਸਰ

ਤੇਜ਼ ਹਨ੍ਹੇਰੀ ਅਤੇ ਤੂਫ਼ਾਨ ਕਾਰਨ ਕਿਸਾਨਾਂ ਦੀਆਂ ਖੜ੍ਹੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ। ਇਸ ਤੋਂ ਇਲਾਵਾ ਪਹਾੜੀ ਰਾਜਾਂ ਵਿੱਚ ਖ਼ਤਰਨਾਕ ਲੈਂਡਸਲਾਈਡ ਦੀ ਚੇਤਾਵਨੀ ਦਿੱਤੀ ਗਈ ਹੈ। ਪੂਰਬੀ ਭਾਰਤ ਦੇ ਕਈ ਇਲਾਕਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਦਾ ਵੀ ਡਰ ਹੈ। ਪ੍ਰਸ਼ਾਸਨ ਨੇ ਮਛੇਰਿਆਂ ਨੂੰ ਨਦੀਆਂ ਅਤੇ ਸਮੁੰਦਰੀ ਕਿਨਾਰਿਆਂ ਤੋਂ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਸਲਾਹ ਦਿੱਤੀ ਹੈ, ਜਦਕਿ ਸੰਘਣੇ ਜੰਗਲਾਂ ਵਿੱਚ ਵਾਹਨ ਚਲਾਉਣ ਤੋਂ ਵੀ ਗੁਰੇਜ਼ ਕਰਨ ਲਈ ਕਿਹਾ ਗਿਆ ਹੈ।

 ਚੱਕਰਵਾਤੀ ਸਰਕੂਲੇਸ਼ਨ ਦਾ ਪ੍ਰਭਾਵ

ਬੰਗਾਲ ਦੀ ਖਾੜੀ ਤੋਂ ਚੱਲਣ ਵਾਲੀਆਂ ਤੇਜ਼ ਹਵਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਕੁਝ ਇਲਾਕਿਆਂ ਵਿੱਚ ਬੱਦਲ ਗਰਜਣ ਦੇ ਨਾਲ-ਨਾਲ ਗੜ੍ਹੇ ਪੈਣ ਦੀ ਵੀ ਸੰਭਾਵਨਾ ਹੈ। ਉੱਤਰ-ਪੱਛਮੀ ਬੰਗਾਲ ਦੀ ਖਾੜੀ ਅਤੇ ਇਸ ਨਾਲ ਲੱਗਦੇ ਪੱਛਮੀ ਬੰਗਾਲ-ਉੱਤਰੀ ਉੜੀਸਾ ਦੇ ਤਟਾਂ ‘ਤੇ ਇੱਕ ਚੱਕਰਵਾਤੀ ਸਰਕੂਲੇਸ਼ਨ ਬਣ ਰਿਹਾ ਹੈ। ਇਸ ਦੇ ਨਾਲ ਹੀ ਪੂਰਬੀ ਉੱਤਰ ਪ੍ਰਦੇਸ਼ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਮੌਸਮੀ ਹਲਚਲ ਤੇਜ਼ ਹੈ।

 ਵੱਖ-ਵੱਖ ਰਾਜਾਂ ਅਤੇ ਸ਼ਹਿਰਾਂ ਵਿੱਚ ਮੌਸਮ ਦਾ ਹਾਲ

 ਦਿੱਲੀ:  ਰਾਜਧਾਨੀ ਵਿੱਚ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਚੇਤਾਵਨੀ ਹੈ। ਇੱਥੇ ਹਵਾ ਦੀ ਰਫ਼ਤਾਰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟੋ-ਘੱਟ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਹਿਮਾਚਲ ਪ੍ਰਦੇਸ਼ : ਸ਼ਿਲਾ, ਬਿਲਾਸਪੁਰ, ਸੋਲਨ, ਧਰਮਸ਼ਾਲਾ, ਕਾਂਗੜਾ, ਮੰਡੀ ਅਤੇ ਸਿਰਮੌਰ ਵਿੱਚ ਭਾਰੀ ਮੀਂਹ ਦੇ ਨਾਲ 55 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਨ੍ਹੇਰੀ ਚੱਲੇਗੀ। ਮਨਾਲੀ ਵਿੱਚ ਤਾਪਮਾਨ ਘੱਟ ਕੇ ਵੱਧ ਤੋਂ ਵੱਧ 16 ਅਤੇ ਘੱਟੋ-ਘੱਟ 9 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

 ਜੰਮੂ-ਕਸ਼ਮੀਰ : ਜੰਮੂ, ਰਿਆਸੀ, ਰਾਜੌਰੀ, ਪੁੰਛ, ਕੁਪਵਾੜਾ ਅਤੇ ਸ੍ਰੀਨਗਰ ਸਮੇਤ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਹੈ। ਸ੍ਰੀਨਗਰ ਵਿੱਚ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟੋ-ਘੱਟ 17 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ।

 ਪੰਜਾਬ: ਅੰਮ੍ਰਿਤਸਰ, ਬਠਿੰਡਾ, ਚੰਡੀਗੜ੍ਹ, ਲੁਧਿਆਣਾ, ਜਲੰਧਰ ਅਤੇ ਹੋਰਨਾਂ ਜ਼ਿਲ੍ਹਿਆਂ ਵਿੱਚ ਦਰਮਿਆਨੇ ਤੋਂ ਭਾਰੀ ਮੀਂਹ ਦੇ ਨਾਲ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।

 ਰਾਜਸਥਾਨ: ਬੀਕਾਨੇਰ, ਜੈਪੁਰ, ਜੈਸਲਮੇਰ, ਉਦੈਪੁਰ ਅਤੇ ਜੋਧਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ, ਪਰ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਜੈਪੁਰ ਵਿੱਚ ਤਾਪਮਾਨ 33 ਡਿਗਰੀ ਤੱਕ ਜਾ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *