ਗਰਮੀ ਦੇ ਮੱਦੇਨਜ਼ਰ PSEB ਨੇ ਸਕੂਲਾਂ ਲਈ ਜਾਰੀ ਕੀਤਾ ਹੁਕਮ, ਨਾ ਕੀਤਾ ਜਾਵੇ ਇਹ ਕੰਮ, ਨਹੀਂ ਤਾਂ ਹੋਵੇਗੀ ਕਾਰਵਾਈ

ਮੁਹਾਲੀ : ਸੂਬੇ ਵਿਚ ਪੈ ਰਹੀ ਝੁਲਸਾ ਦੇਣ ਵਾਲੀ ਗਰਮੀ ਕਾਰਨ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ…

ਮੁਹਾਲੀ : ਸੂਬੇ ਵਿਚ ਪੈ ਰਹੀ ਝੁਲਸਾ ਦੇਣ ਵਾਲੀ ਗਰਮੀ ਕਾਰਨ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਲਗਾਏ ਜਾਣ ਵਾਲੇ ਸਮਰ ਕੈਂਪਾਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਧਿਆਨ ਵਿਚ ਆਇਆ ਹੈ ਕਿ ਸਕੂਲਾਂ ਵਿਚ ਸਮਰ ਕੈਂਪ ਲਗਾ ਕੇ ਬੱਚਿਆਂ ਨੂੰ ਸਕੂਲ ਬੁਲਾਇਆ ਜਾ ਰਿਹਾ ਹੈ, ਜਦਕਿ ਵਿਭਾਗ ਨੇ ਮੌਸਮ ਵਿਭਾਗ ਵੱਲੋਂ ਜਾਰੀ ਗਰਮੀ ਦੀ ਚਿਤਾਵਨੀ ਅਤੇ ਬੱਚਿਆਂ ਦੀ ਸਿਹਤ ਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰੀ/ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿਚ 21.5.2024 ਤੋਂ 30.06.2024 ਤੱਕ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ। ਨੋਟੀਫਿਕੇਸ਼ਨ ਜ਼ਰੀਏ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਗਈ ਕਿ ਸਕੂਲ ਵਿਚ ਸਮਰ ਕੈਂਪ ਨਾ ਲਗਾਏ ਜਾਣ। ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਪਾਲਣਾ ਨਾ ਕਰਨ ਦੀ ਸੂਰਤ ਵਿਚ ਸਕੂਲ ਮੁਖੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *