ਜਿਥੇ ਹੋਈਆਂ ਸੀ ਚਾਰ ਮੌਤਾਂ, ਉਥੇ ਮੁੜ ਦਰਦਨਾਕ ਹਾਦਸਾ, ਭਰੀ ਜਵਾਨੀ ਵਿਚ ਨੌਜਵਾਨ ਨੇ ਛੱਡਿਆ ਜਹਾਨ

ਮਾਛੀਵਾੜਾ ਸਾਹਿਬ : ਸਰਹਿੰਦ ਨਹਿਰ ਕੰਢੇ ਬਣੀ ਸੜਕ ਉਤੇ ਮੁੜ ਦਰਦਨਾਕ ਹਾਦਸਾ ਵਾਪਰਿਆ ਹੈ। ਭਰੀ ਜਵਾਨੀ ਵਿਚ ਇਕ ਘਰ ਨੌਜਵਾਨ ਜਹਾਨੋਂ ਤੁਰ ਗਿਆ। ਮ੍ਰਿਤਕ ਨੌਜਵਾਨ…

ਮਾਛੀਵਾੜਾ ਸਾਹਿਬ : ਸਰਹਿੰਦ ਨਹਿਰ ਕੰਢੇ ਬਣੀ ਸੜਕ ਉਤੇ ਮੁੜ ਦਰਦਨਾਕ ਹਾਦਸਾ ਵਾਪਰਿਆ ਹੈ। ਭਰੀ ਜਵਾਨੀ ਵਿਚ ਇਕ ਘਰ ਨੌਜਵਾਨ ਜਹਾਨੋਂ ਤੁਰ ਗਿਆ। ਮ੍ਰਿਤਕ ਨੌਜਵਾਨ ਨਿਖਿਲ ਸ਼ਰਮਾ (23) ਵਾਸੀ ਨੂਰਪੁਰ ਬੇਦੀ ਵਜੋਂ ਹੋਈ ਹੈ। ਜਦਕਿ ਉਸ ਦਾ ਇਕ ਸਾਥੀ ਅਕਾਸ਼ਦੀਪ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਜਾਣਕਾਰੀ ਅਨੁਸਾਰ ਨਿਖਿਲ ਸ਼ਰਮਾ ਜੋ ਕਿ ਰੈਡੀਮੇਡ ਦੀ ਦੁਕਾਨ ਕਰਦਾ ਹੈ, ਜੋ ਕੱਲ੍ਹ ਆਪਣੇ ਸਾਥੀ ਅਕਾਸ਼ਦੀਪ ਨਾਲ ਕਾਰ ਵਿਚ ਲੁਧਿਆਣਾ ਵਿਖੇ ਦੁਕਾਨ ਦਾ ਸਾਮਾਨ ਖਰੀਦਣ ਜਾ ਰਹੇ ਸਨ। ਰਾਤ ਕਰੀਬ 9 ਵਜੇ ਜਦੋਂ ਉਹ ਰੋਪੜ ਤੋਂ ਸਰਹਿੰਦ ਨਹਿਰ ਕਿਨਾਰੇ ਬਣੀ ਸੜਕ ’ਤੇ ਜਦੋਂ ਪਵਾਤ ਪੁਲ ਨੇੜੇ ਪੁੱਜੇ ਤਾਂ ਇਥੇ ਇਕ ਟ੍ਰੈਕਟਰ-ਟਰਾਲੀ ਜਾ ਰਹੀ ਸੀ। ਇਸ ਟ੍ਰੈਕਟਰ-ਟਰਾਲੀ ਵਿਚ ਲੱਕੜ ਬਾਹਰ ਤੱਕ ਲੱਦੀ ਹੋਈ ਸੀ ਅਤੇ ਪਿੱਛੇ ਕੋਈ ਵੀ ਰਿਫਲੈਕਟਰ ਨਹੀਂ ਲੱਗਿਆ ਸੀ। ਟ੍ਰੈਕਟਰ-ਟਰਾਲੀ ਚਾਲਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਪਿੱਛੋਂ ਆ ਰਹੀ ਨਿਖਿਲ ਸ਼ਰਮਾ ਦੀ ਕਾਰ ਇਸ ਨਾਲ ਟਕਰਾ ਗਈ। ਇਸ ਹਾਦਸੇ ਵਿਚ ਨਿਖਿਲ ਸ਼ਰਮਾ ਅਤੇ ਉਸਦੇ ਨਾਲ ਬੈਠਾ ਸਾਥੀ ਅਕਾਸ਼ਦੀਪ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਮਰਾਲਾ ਹਸਪਤਾਲ ਲਿਆਂਦਾ ਗਿਆ। ਇਲਾਜ ਦੌਰਾਨ ਡਾਕਟਰਾਂ ਨੇ ਨਿਖਿਲ ਸ਼ਰਮਾ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਅਕਾਸ਼ਦੀਪ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ਮਾਛੀਵਾੜਾ ਪੁਲਸ ਵਲੋਂ ਮ੍ਰਿਤਕ ਨਿਖਿਲ ਸ਼ਰਮਾ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਿਸਾ ਨੂੰ ਸੌਂਪ ਦਿੱਤਾ ਗਿਆ ਅਤੇ ਟ੍ਰੈਕਟਰ-ਟਰਾਲੀ ਨੂੰ ਕਬਜ਼ੇ ’ਚ ਲੈ ਕੇ ਉਸਦੇ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਦੱਸ ਦੇਈਏ ਕਿ ਬੀਤੀ 24 ਮਈ ਨੂੰ ਸਰਹਿੰਦ ਨਹਿਰ ਕਿਨਾਰੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 4 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਇਸੇ ਸੜਕ ਉਤੇ ਦੇਰ ਰਾਤ ਇਕ ਹੋਰ ਦਰਦਨਾਕ ਸੜਕ ਹਾਦਸਾ ਵਾਪਰ ਗਿਆ।

Leave a Reply

Your email address will not be published. Required fields are marked *