ਚੰਡੀਗੜ੍ਹ, 31 ਅਗਸਤ 2026: ਕਿਸਾਨ ਜਥੇਬੰਦੀਆਂ ਵਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ-ਪੰਜਾਬ ਬਾਰਡਰ ‘ਤੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ, ਕਿਸਾਨ ਤੈਅ ਸਮੇਂ ਤੋਂ ਇੱਕ ਦਿਨ ਪਹਿਲਾਂ ਹੀ ਯਾਨੀ 31 ਅਗਸਤ ਨੂੰ ਚੰਡੀਗੜ੍ਹ ਪਹੁੰਚ ਗਏ ਅਤੇ ਅੜਤਾਲੀਆ ਤੇ ਜਗਤਪੁਰਾ ਬਾਰਡਰ ‘ਤੇ ਪੱਕਾ ਮੋਰਚਾ ਲਗਾ ਦਿੱਤਾ ਹੈ।
ਬੈਰੀਕੇਡਿੰਗ ਕਾਰਨ ਆਮ ਲੋਕਾਂ ਨੂੰ ਆ ਰਹੀ ਹੈ ਪ੍ਰੇਸ਼ਾਨੀ
ਕਿਸਾਨਾਂ ਦੇ ਬਾਰਡਰ ‘ਤੇ ਪਹੁੰਚਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ਬੈਰੀਕੇਡਿੰਗ ਕਰ ਦਿੱਤੀ ਹੈ। ਇਸ ਕਾਰਨ ਆਮ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਥਾਵਾਂ ‘ਤੇ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।
ਐੱਮ.ਐੱਸ.ਪੀ. (MSP) ਦੀ ਕਾਨੂੰਨੀ ਗਰੰਟੀ ਸਮੇਤ 15 ਪ੍ਰਮੁੱਖ ਮੰਗਾਂ
ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਅੱਗੇ ਉਨ੍ਹਾਂ ਦੀਆਂ ਕਰੀਬ 15 ਪ੍ਰਮੁੱਖ ਮੰਗਾਂ ਹਨ। ਇਨ੍ਹਾਂ ਵਿੱਚ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨਾ, ਲਗਾਤਾਰ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਦੀ ਸਮੱਸਿਆ ਦਾ ਹੱਲ ਕਰਨਾ ਅਤੇ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਰੰਟੀ ਦਿਵਾਉਣਾ ਸ਼ਾਮਲ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



