ਅਜਨਾਲਾ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮੰਦਿਰਾਂ ਵਿੱਚ ਟੇਕਿਆ ਮੱਥਾ

ਅਜਨਾਲਾ : ਅਜਨਾਲਾ ਸ਼ਹਿਰ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਪੂਰੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਾਹੌਲ ਵਿੱਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼ਹਿਰ…

ਅਜਨਾਲਾ : ਅਜਨਾਲਾ ਸ਼ਹਿਰ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਪੂਰੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਾਹੌਲ ਵਿੱਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਮੰਦਿਰਾਂ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ ਜਿੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚ ਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਚਰਨਾਂ ਵਿੱਚ ਹਾਜ਼ਰੀ ਲਗਵਾ ਰਹੇ ਹਨ।

ਇਸ ਪਾਵਨ ਮੌਕੇ ‘ਤੇ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਹਿਰ ਦੇ ਪ੍ਰਮੁੱਖ ਮੰਦਿਰਾਂ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਮੰਦਿਰਾਂ ਵਿੱਚ ਵਿਧੀ-ਵਿਧਾਨ ਨਾਲ ਪੂਜਾ ਅਰਚਨਾ ਕੀਤੀ ਅਤੇ ਅਜਨਾਲਾ ਦੀ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ।

ਸ਼ਰਧਾਲੂਆਂ ਅਤੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸਾਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਦਰਸਾਏ ਹੋਏ ਸੱਚ, ਧਰਮ ਅਤੇ ਕਰਮ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਤੰਦਰੁਸਤੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ।

ਮੰਦਿਰਾਂ ਵਿੱਚ ਵਿਧਾਇਕ ਦੇ ਪਹੁੰਚਣ ‘ਤੇ ਵੱਖ-ਵੱਖ ਮੰਦਿਰ ਪ੍ਰਬੰਧਕ ਕਮੇਟੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ। ਇਸ ਦੌਰਾਨ ਪੂਰਾ ਸ਼ਹਿਰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੈਕਾਰਿਆਂ, ਸੁੰਦਰ ਭਜਨਾਂ ਅਤੇ ਕੀਰਤਨ ਨਾਲ ਪੂਰੀ ਤਰ੍ਹਾਂ ਭਗਤੀ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ।

ਜਨਮ ਅਸ਼ਟਮੀ ਦੇ ਮੌਕੇ ਮੰਦਿਰਾਂ ਅੰਦਰ ਲੱਡੂ ਗੋਪਾਲ ਜੀ ਦਾ ਅਲੌਕਿਕ ਸ਼ਿੰਗਾਰ ਕੀਤਾ ਗਿਆ ਹੈ ਅਤੇ ਆਕਰਸ਼ਕ ਝਾਕੀਆਂ ਸਜਾਈਆਂ ਗਈਆਂ ਹਨ। ਸ਼ਰਧਾਲੂ ਵਰਤ ਰੱਖ ਕੇ ਪੂਰੀ ਸ਼ਰਧਾ ਨਾਲ ਭਗਵਾਨ ਕ੍ਰਿਸ਼ਨ ਦੀ ਅਰਾਧਨਾ ਕਰ ਰਹੇ ਹਨ, ਜਿਸ ਨਾਲ ਪੂਰੇ ਇਲਾਕੇ ਵਿੱਚ ਧਾਰਮਿਕ ਅਤੇ ਖੁਸ਼ੀ ਭਰਿਆ ਮਾਹੌਲ ਬਣਿਆ ਹੋਇਆ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਅਜਨਾਲਾ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮੰਦਿਰਾਂ ਵਿੱਚ ਟੇਕਿਆ ਮੱਥਾ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *