ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਖੁਰਦ ਵਿਖੇ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪਾਣੀ ਵਾਲੇ ਵਾਟਰ ਵਰਕਸ ਦੇ ਟੈਂਕ ਵਿੱਚ ਡੁੱਬਣ ਕਾਰਨ ਇੱਕ ਨੌਜਵਾਨ ਮਾਂ ਅਤੇ ਉਸਦੇ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਪਰਵਾਸੀ ਪਰਿਵਾਰ ਨਾਲ ਵਾਪਰਿਆ ਭਾਣਾ
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪਰਿਵਾਰ ਮੂਲ ਰੂਪ ਵਿੱਚ ਰਾਜਸਥਾਨ ਦਾ ਰਹਿਣ ਵਾਲਾ ਸੀ। ਇਹ ਪਰਿਵਾਰ ਪਿਛਲੇ ਕੁਝ ਸਮੇਂ ਤੋਂ ਪਿੰਡ ਭੰਮੇ ਖੁਰਦ ਵਿਖੇ ਖੇਤਾਂ ਦੀ ਰਾਖੀ ਕਰਨ ਲਈ ਰਹਿ ਰਿਹਾ ਸੀ। ਰੋਜ਼ਮਰਾ ਦੀ ਜ਼ਿੰਦਗੀ ਦੌਰਾਨ ਵਾਪਰੇ ਇਸ ਅਚਨਚੇਤ ਹਾਦਸੇ ਨੇ ਹੱਸਦੇ-ਖੇਡਦੇ ਪਰਿਵਾਰ ਨੂੰ ਉਜਾੜ ਕੇ ਰੱਖ ਦਿੱਤਾ ਹੈ।
ਪੁਲਿਸ ਪ੍ਰਸ਼ਾਸਨ ਦੀ ਕਾਰਵਾਈ
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਝੁਨੀਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਭੇਜ ਦਿੱਤਾ ਹੈ। ਇਸ ਸਬੰਧੀ ਥਾਣਾ ਝੁਨੀਰ ਦੇ ਐੱਸ.ਐੱਚ.ਓ. ਭੂਪਿੰਦਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਾਨੂੰਨ ਮੁਤਾਬਕ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
पंचकूला पुलिस कमिश्नर ने किया थानों-चौंकियों का औचक निरीक्षण, सफाई रिकॉर्ड-लंबित केस किए चेक
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



