ਫਿਰੋਜ਼ਪੁਰ : ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਅਧੀਨ ਆਉਂਦੇ ਪਿੰਡ ਮੱਲੇ ਸ਼ਾਹ ਵਿਖੇ ਪੁਰਾਣੀ ਰੰਜਿਸ਼ ਜਾਂ ਕਿਸੇ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਤਣਾਅ ਵਧ ਗਿਆ, ਜੋ ਕਿ ਦੇਖਦੇ ਹੀ ਦੇਖਦੇ ਖੂਨੀ ਝਗੜੇ ਵਿੱਚ ਤਬਦੀਲ ਹੋ ਗਿਆ। ਇਸ ਘਟਨਾ ਦੌਰਾਨ ਦੋਵਾਂ ਧਿਰਾਂ ਵੱਲੋਂ ਆਪਸੀ ਹਿੰਸਾ ਅਤੇ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਮਿਲੀ ਹੈ।
ਫਾਇਰਿੰਗ ਦੌਰਾਨ ਪੰਜ ਵਿਅਕਤੀ ਜ਼ਖਮੀ
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਤਣਾਅਪੂਰਨ ਝਗੜੇ ਦੌਰਾਨ ਹੋਈ ਫਾਇਰਿੰਗ ਵਿੱਚ ਇੱਕ ਧਿਰ ਦੇ ਚਾਰ ਵਿਅਕਤੀ ਅਤੇ ਦੂਜੀ ਧਿਰ ਦਾ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਦੱਸ ਦੇਈਏ ਕਿ ਜ਼ਖ਼ਮੀਆਂ ਦੀ ਗਿਣਤੀ ਦੀ ਕੁੱਲ 5 ਵਿਅਕਤੀ ਜ਼ਖਮੀ, ਪਹਿਲੇ ਧਿਰ ਦੇ 4 ਵਿਅਕਤੀ ਗੰਭੀਰ ਜ਼ਖਮੀ ਅਤੇ ਦੂਜੇ ਧਿਰ ਦੇ 1 ਵਿਅਕਤੀ ਜ਼ਖਮੀ ਹਨ।
ਹਸਪਤਾਲ ਵਿੱਚ ਇਲਾਜ ਅਤੇ ਫਰੀਦਕੋਟ ਰੈਫਰ
ਘਟਨਾ ਤੋਂ ਤੁਰੰਤ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਸਰਕਾਰੀ ਹਸਪਤਾਲ ਦਾਖل ਕਰਵਾਇਆ ਗਿਆ। ਡਾਕਟਰਾਂ ਮੁਤਾਬਕ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਅੱਗੇ ਦੇ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।
ਪੁਲਿਸ ਪ੍ਰਸ਼ਾਸਨ ਦੀ ਕਾਰਵਾਈ
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਥਾਨਾ ਜ਼ੀਰਾ ਦੇ ਐਸ.ਐਚ.ਓ. ਗੁਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਦੇ ਅਸਲ ਕਾਰਨਾਂ ਅਤੇ ਗੋਲੀ ਕਿਵੇਂ ਚੱਲੀ, ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਪੀੜਤਾਂ ਅਤੇ ਮੌਕੇ ‘ਤੇ ਮੌਜੂਦ ਗਵਾਹਾਂ ਦੇ ਬਿਆਨ ਦਰਜ ਕਰਕੇ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।


