Amritsar ‘ਚ ਚੋਣਾਂ ਦੇ ਮਾਹੌਲ ਵਿਚਾਲੇ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਵਰਕਰ ਦਾ ਗੋਲ਼ੀਆਂ ਮਾਰ ਕੇ ਕਤਲ

Amritsar : ਪੰਜਾਬ ਦੇ ਅੰਮ੍ਰਿਤਸਰ ਵਿਚ ਵੋਟਾਂ ਤੋਂ ਇਕ ਦਿਨ ਪਹਿਲਾਂ ਵੱਡੀ ਵਾਰਦਾਤ ਵਾਪਰੀ ਹੈ। ਇਥੇ ਆਮ ਆਦਮੀ ਪਾਰਟੀ ਦੇ ਵਰਕਰ ਨੂੰ ਗੋਲੀਆਂ ਮਾਰ ਦਿੱਤੀਆਂ…

Amritsar : ਪੰਜਾਬ ਦੇ ਅੰਮ੍ਰਿਤਸਰ ਵਿਚ ਵੋਟਾਂ ਤੋਂ ਇਕ ਦਿਨ ਪਹਿਲਾਂ ਵੱਡੀ ਵਾਰਦਾਤ ਵਾਪਰੀ ਹੈ। ਇਥੇ ਆਮ ਆਦਮੀ ਪਾਰਟੀ ਦੇ ਵਰਕਰ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਬੀਤੀ ਰਾਤ ਦੋ ਬਾਈਕ ਉਤੇ ਸਵਾਰ ਨੌਜਵਾਨਾਂ ਨੇ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਵਾਰਦਾਤ ਵਿਚ ਇਕ ਦੀ ਮੌਤ ਹੋ ਗਈ, ਜਦੋਂ ਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਹੈ।
ਘਟਨਾ ਅਜਨਾਲਾ ਅਧੀਨ ਪੈਂਦੇ ਪਿੰਡ ਲਖੂਵਾਲ ਵਿਚ ਹੋਈ ਹੈ। ‘ਆਪ’ ਆਗੂ ਦੀਪਇੰਦਰ ਸਿੰਘ ਦੀਪੂ ਸਰਕਾਰੀਆ ਆਪਣੇ ਸਾਥੀਆਂ ਨਾਲ ਘਰ ਦੇ ਬਾਹਰ ਬੈਠੇ ਹੋਏ ਸਨ। ਰਾਤ ਲਗਪਗ 8.30 ਵਜੇ ਬਾਈਕ ਉਤੇ 2 ਅਣਪਛਾਤੇ ਨੌਜਵਾਨ ਆਏ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਦੀਪਇੰਦਰ ਸਿੰਘ ਦੀ ਮੌਤ ਹੋ ਗਈ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਤੇ ਬਾਕੀ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।
ਮੌਕੇ ਉਤੇ ਪਹੁੰਚੇ ਐੱਸਐੱਸਪੀ ਸਤਿੰਦਰ ਸਿੰਘ ਨੇ ਘਟਨਾ ਦਾ ਜਾਇਜ਼ਾ ਲਿਆ ਤੇ ਜਾਂਚ ਦੇ ਨਿਰਦੇਸ਼ ਦਿੱਤੇ। ਪੁਲਿਸ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਮੁਲਜਮਾਂ ਬਾਰੇ ਪਤਾ ਲੱਗ ਸਕੇ।

Leave a Reply

Your email address will not be published. Required fields are marked *