ਸੁਖਬੀਰ ਬਾਦਲ ਪੂਰੇ ਪਰਿਵਾਰ ਨਾਲ ਪੁੱਜੇ ਵੋਟ ਪਾਉਣ, ਪੰਜਾਬੀਆਂ ਨੂੰ ਕੀਤੀ ਇਹ ਅਪੀਲ

ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਅਧੀਨ ਪੈਂਦੇ ਪਿੰਡ ਬਾਦਲ ਵਿਖੇ ਆਪਣੀ ਵੋਟ ਦੇ ਹੱਕ ਦੇ…

ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਅਧੀਨ ਪੈਂਦੇ ਪਿੰਡ ਬਾਦਲ ਵਿਖੇ ਆਪਣੀ ਵੋਟ ਦੇ ਹੱਕ ਦੇ ਇਸਤੇਮਾਲ ਕੀਤਾ। ਇਸ ਵੇਲੇ ਉਨ੍ਹਾਂ ਨਾਲ ਪਤਨੀ ਹਰਸਿਮਰਤ ਕੌਰ ਬਾਦਲ ਤੇ ਬੱਚੇ ਵੀ ਸਨ। ਅਕਾਲੀ ਦਲ ਵਲੋਂ ਇਸ ਹਲਕੇ ‘ਚ ਨਰਦੇਵ ਸਿੰਘ ਬੋਬੀ ਮਾਨ ਨੂੰ ਉਮੀਦਵਾਰ ਖੜ੍ਹਾ ਕੀਤਾ ਗਿਆ ਹੈ, ਜਦੋਂ ਕਿ ਆਮ ਆਦਮੀ ਪਾਰਟੀ ਦੇ ਜਗਦੀਪ ਸਿੰਘ ਕਾਕਾ ਬਰਾੜ, ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਤੇ ਭਾਜਪਾ ਦੇ ਰਾਣਾ ਗੁਰਮੀਤ ਸਿੰਘ ਸੋਢੀ ਉਮੀਦਵਾਰ ਵਜੋਂ ਕਿਸਮਤ ਅਜ਼ਮਾ ਰਹੇ ਹਨ।
ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਰਾਸ਼ਟਰੀ ਪਾਰਟੀਆਂ ਤੇ ਪੰਜਾਬ ਦੇ ਲੋਕਾਂ ਦੀ ਪਾਰਟੀ ਵਿਚਕਾਰ ਮੁਕਾਬਲਾ ਹੈ। ਉਨ੍ਹਾਂ ਨੇ ਲੋਕਾਂ ਨੂੰ ਘਰਾਂ ਤੋਂ ਨਿਕਲ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ।

Leave a Reply

Your email address will not be published. Required fields are marked *