ਗਰਮੀ ਦਾ ਅਲਰਟ ! 4 ਜੂਨ ਤਕ ਲੂ ਕਰੇਗੀ ਪਰੇਸ਼ਾਨ, 9 ਜ਼ਿਲ੍ਹਿਆਂ ‘ਚ ਅਲਰਟ ਜਾਰੀ, ਇਸ ਦਿਨ ਛਾਉਣਗੀਆਂ ਕਾਲੀਆਂ ਘਟਾਵਾਂ

Weather Update : ਪੰਜਾਬ ਵਿਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੈ। ਭਾਵੇਂ ਤਾਪਮਾਨ ਵਿਚ ਕਮੀ ਆਈ ਹੈ ਪਰ ਬਾਵਜੂਦ ਇਸ ਦੇ ਗਰਮੀ ਤੋਂ ਲੋਕ ਪਰੇਸ਼ਾਨ ਹਨ।…

Weather Update : ਪੰਜਾਬ ਵਿਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੈ। ਭਾਵੇਂ ਤਾਪਮਾਨ ਵਿਚ ਕਮੀ ਆਈ ਹੈ ਪਰ ਬਾਵਜੂਦ ਇਸ ਦੇ ਗਰਮੀ ਤੋਂ ਲੋਕ ਪਰੇਸ਼ਾਨ ਹਨ। ਪੰਜਾਬ ‘ਚ 4 ਜੂਨ ਤੱਕ ਹੀਟ ਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਉਧਰ, ਮੌਸਮ ਵਿਭਾਗ ਨੇ 5 ਜੂਨ ਤੋਂ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਪ੍ਰਗਟਾਈ ਹੈ। ਪੱਛਮੀ ਗੜਬੜੀ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 3 ਜ਼ਿਲ੍ਹਿਆਂ ਮਾਨਸਾ, ਬਰਨਾਲਾ ਅਤੇ ਲੁਧਿਆਣਾ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਦਿੱਤਾ ਗਿਆ ਹੈ। ਜਦੋਂ ਕਿ 6 ਹੋਰ ਜ਼ਿਲ੍ਹਿਆਂ ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਹੀਟਵੇਵ ਦੇ ਨਾਲ-ਨਾਲ ਮੀਂਹ ਅਤੇ ਤੇਜ਼ ਹਨੇਰੀ ਦੀ ਸੰਭਾਵਨਾ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਵਿੱਚ ਕੱਲ੍ਹ 4 ਜੂਨ ਨੂੰ ਵੀ ਮੌਸਮ ਗਰਮ ਰਹਿਣ ਦੀ ਸੰਭਾਵਨਾ ਹੈ ਪਰ 5 ਤੇ 6 ਜੂਨ ਤੋਂ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 5-6 ਜੂਨ ਨੂੰ ਮੀਂਹ ਪੈਣ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ 6 ਜੂਨ ਤੱਕ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।

ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ– ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਲਗਭਗ 2 ਡਿਗਰੀ ਡਿੱਗ ਕੇ 43.5 ਡਿਗਰੀ ਤੱਕ ਪਹੁੰਚ ਗਿਆ। ਅੱਜ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।
ਜਲੰਧਰ—ਐਤਵਾਰ ਸ਼ਾਮ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.8 ਫੀਸਦੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ, ਇਸ ਦੇ ਬਾਵਜੂਦ ਤਾਪਮਾਨ 46 ਡਿਗਰੀ ਦੇ ਨੇੜੇ ਪਹੁੰਚਣ ਦੀ ਸੰਭਾਵਨਾ ਹੈ।
ਲੁਧਿਆਣਾ– ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 42.2 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ, ਪਰ ਤਾਪਮਾਨ 45 ਡਿਗਰੀ ਦੇ ਆਸਪਾਸ ਪਹੁੰਚਣ ਦੀ ਸੰਭਾਵਨਾ ਹੈ।
ਪਟਿਆਲਾ– ਕੱਲ੍ਹ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਦੀ ਚਿਤਾਵਨੀ ਹੈ। ਇਸ ਦੇ ਬਾਵਜੂਦ ਪੰਜਾਬ ਵਿਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਤੱਕ ਪਹੁੰਚਣ ਦਾ ਅਨੁਮਾਨ ਹੈ।
ਮੁਹਾਲੀ—ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 41.7 ਡਿਗਰੀ ਦਰਜ ਕੀਤਾ ਗਿਆ ਸੀ। ਅੱਜ ਤਾਪਮਾਨ ਵਧਣ ਅਤੇ 45 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *