ਬਠਿੰਡਾ ਦੇ ਪ੍ਰਾਚੀਨ ਮੰਦਰ ਵਿੱਚ ਚੋਰੀ ਕਰਨ ਵਾਲਾ ਚੋਰ ਗ੍ਰਿਫਤਾਰ, ਹਨੂੰਮਾਨ ਜੀ ਦਾ ਚਾਂਦੀ ਦਾ ਮੁਕਟ ਬਰਾਮਦ

ਬਠਿੰਡਾ :  ਬਠਿੰਡਾ ਕੋਤਵਾਲੀ ਥਾਣਾ ਪੁਲਿਸ ਨੇ ਮੰਦਰਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਇੱਕ ਅੰਤਰ-ਜ਼ਿਲ੍ਹਾ ਚੋਰ ਗਰੋਹ ਦਾ ਪਰਦਾਫਾਸ਼ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਵਿੱਚ…

ਬਠਿੰਡਾ :  ਬਠਿੰਡਾ ਕੋਤਵਾਲੀ ਥਾਣਾ ਪੁਲਿਸ ਨੇ ਮੰਦਰਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਇੱਕ ਅੰਤਰ-ਜ਼ਿਲ੍ਹਾ ਚੋਰ ਗਰੋਹ ਦਾ ਪਰਦਾਫਾਸ਼ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮ ਕੋਲੋਂ ਮੰਦਰ ਵਿੱਚੋਂ ਚੋਰੀ ਕੀਤਾ ਗਿਆ ਕੀਮਤੀ ਸਾਮਾਨ ਵੀ ਬਰਾਮਦ ਕਰ ਲਿਆ ਹੈ।

ਸੀਸੀਟੀਵੀ (CCTV) ਕੈਮਰਿਆਂ ਦੀ ਮਦਦ ਨਾਲ ਕਾਬੂ ਆਇਆ ਮੁਲਜ਼ਮ

ਕੋਤਵਾਲੀ ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਇਹ ਘਟਨਾ 10 ਸਤੰਬਰ ਨੂੰ ਬਠਿੰਡਾ ਦੇ ਪ੍ਰਾਚੀਨ ਹਾਥੀ ਵਾਲੇ ਮੰਦਰ ਵਿੱਚ ਵਾਪਰੀ ਸੀ। ਇੱਥੇ ਦੋ ਚੋਰਾਂ ਨੇ ਮਿਲ ਕੇ ਭਗਵਾਨ ਸ੍ਰੀ ਹਨੂੰਮਾਨ ਜੀ ਦੀ ਮੂਰਤੀ ਤੋਂ ਚਾਂਦੀ ਦਾ ਮੁਕਟ ਚੋਰੀ ਕਰ ਲਿਆ ਸੀ। ਇਹ ਸਾਰੀ ਵਾਰਦਾਤ ਮੰਦਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਸੀ। ਪੁਲਿਸ ਨੇ ਫੁਟੇਜ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਇੱਕ ਚੋਰ ਨੂੰ ਕਾਬੂ ਕਰ ਲਿਆ ਹੈ, ਜਿਸ ਦੀ ਪਛਾਣ ਰਾਕੇਸ਼ ਕੁਮਾਰ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।

ਪਹਿਲਾਂ ਵੀ ਦਰਜ ਹਨ ਚੋਰੀ ਦੇ ਕਈ ਮਾਮਲੇ

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤਾ ਗਿਆ ਚੋਰ ਅਤੇ ਉਸ ਦਾ ਫਰਾਰ ਸਾਥੀ ਦੋਵੇਂ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਹਨ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਮੋਨਾ ਅਤੇ ਦੂਸਰਾ ਪਗੜੀਧਾਰੀ ਹੈ। ਇਹ ਦੋਵੇਂ ਮੁਕਤਸਰ ਅਤੇ ਗਿੱਦੜਬਾਹਾ ਸਮੇਤ ਵੱਖ-ਵੱਖ ਥਾਵਾਂ ‘ਤੇ ਪਹਿਲਾਂ ਵੀ ਮੰਦਰਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ ਅਤੇ ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਕੋਤਵਾਲੀ ਥਾਣਾ ਦੇ ਐਸ.ਐਚ.ਓ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਚੋਰੀ ਕੀਤੇ ਗਏ ਚਾਂਦੀ ਦੇ ਮੁਕਟ ਦਾ ਵਜ਼ਨ ਸਾਢੇ ਤਿੰਨ ਸੌ ਗ੍ਰਾਮ ਦੇ ਕਰੀਬ ਸੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 स्वास्थ्य मंत्री आरती सिंह राव का Faridabad दौरा, कहा – फरीदाबाद होगा रेफर मुक्त, बेहतर होगी स्वास्थय सेवाएं

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *