ਮੋਗਾ : ਮੋਗਾ ਤੋਂ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸਹੁਰੇ ਪਰਿਵਾਰ ਦੇ ਤਸ਼ੱਦਦ ਅਤੇ ਮਾਨਸਿਕ ਪ੍ਰੇਸ਼ਾਨੀ ਤੋਂ ਤੰਗ ਆ ਕੇ ਇੱਕ ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਹੱਤਿਆ ਕਰ ਲਈ। ਕਰੀਬ 25 ਦਿਨ ਤੱਕ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਨ ਤੋਂ ਬਾਅਦ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਨੌਜਵਾਨ ਨੇ ਦਮ ਤੋੜ ਦਿੱਤਾ। ਇਸ ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਇਨਸਾਫ਼ ਦੀ ਮੰਗ ਲਈ ਮੋਗਾ-ਕੋਟਕਪੂਰਾ ਮੇਨ ਹਾਈਵੇ ਉੱਤੇ ਧਰਨਾ ਲਗਾ ਦਿੱਤਾ।
ਵਿਆਹ ਤੋਂ ਬਾਅਦ ਸ਼ੁਰੂ ਹੋਈ ਸੀ ਪ੍ਰੇਸ਼ਾਨੀ
ਮ੍ਰਿਤਕ ਆਕਾਸ਼ਦੀਪ ਦੇ ਪਿਤਾ ਗੁਰਦੇਵ ਸਿੰਘ ਅਤੇ ਮਾਤਾ ਜਸਪ੍ਰੀਤ ਕੌਰ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਆਕਾਸ਼ਦੀਪ ਦਾ ਕਰੀਬ ਇੱਕ ਸਾਲ ਪਹਿਲਾਂ ਪਾਇਲ ਨਾਮਕ ਲੜਕੀ ਨਾਲ ਵਿਆਹ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਹੀ ਸਹੁਰਾ ਪਰਿਵਾਰ ਆਕਾਸ਼ਦੀਪ ਉੱਤੇ ਆਪਣੇ ਪਰਿਵਾਰ ਨਾਲੋਂ ਵੱਖ ਰਹਿਣ ਲਈ ਲਗਾਤਾਰ ਦਬਾਅ ਬਣਾ ਰਿਹਾ ਸੀ। ਇਸੇ ਮਾਨਸਿਕ ਤਣਾਅ ਤੋਂ ਅੱਕ ਕੇ ਬੀਤੀ 17 ਅਗਸਤ ਨੂੰ ਆਕਾਸ਼ਦੀਪ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ।
ਪਰਿਵਾਰ ਦੀਆਂ ਮੰਗਾਂ
ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਮ੍ਰਿਤਕ ਦੀ ਪਤਨੀ ਸਮੇਤ ਸਾਰੇ ਨਾਮਜ਼ਦ ਦੋਸ਼ੀ ਪੁਲਿਸ ਗ੍ਰਿਫ਼ਤਾਰ ਨਹੀਂ ਕਰਦੀ, ਉੱਦੋਂ ਤੱਕ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਪਰਿਵਾਰ ਨੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦੀ ਚੇਤਾਵਨੀ ਦਿੱਤੀ ਹੈ।
ਪੁਲਿਸ ਦੀ ਕਾਰਵਾਈ
ਇਸ ਮਾਮਲੇ ਸੰਬੰਧੀ ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉੱਤੇ ਪਤਨੀ ਪਾਇਲ ਸਮੇਤ ਪੰਜ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮੁੱਖ ਦੋਸੀ (ਪਤਨੀ) ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਬਾਕੀ ਚਾਰ ਫਰਾਰ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ ਅਤੇ ਉਨ੍ਹਾਂ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
पंजाब पुलिस ने लॉरेंस बिश्नोई के गुर्गे को कनाडा से डिपोर्ट किए जाने के बाद हिरासत में लिया
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



