ਜੰਮੂ-ਕਸ਼ਮੀਰ ਵਿਚ ਪੰਜਾਬ ਦਾ ਜਵਾਨ ਹੋਇਆ ਸ਼ਹੀਦ

National News : ਜੰਮੂ ਕਸ਼ਮੀਰ ਵਿਚ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ ਹੋ ਗਿਆ। ਪੰਜਾਬ ਦੇ ਕਸਬਾ ਤਲਵਾੜਾ ਦੇ ਸੂਬੇਦਾਰ ਜਗਜੀਵਨ ਰਾਮ ਕਸ਼ਮੀਰ ਦੇ ਪੁਲਵਾਮਾ…

National News : ਜੰਮੂ ਕਸ਼ਮੀਰ ਵਿਚ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ ਹੋ ਗਿਆ। ਪੰਜਾਬ ਦੇ ਕਸਬਾ ਤਲਵਾੜਾ ਦੇ ਸੂਬੇਦਾਰ ਜਗਜੀਵਨ ਰਾਮ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਇੱਕ ਮੁਕਾਬਲੇ ਵਿੱਚ ਸ਼ਹੀਦ ਹੋ ਗਏ। ਪਿੰਡ ਭਵਨੌਰ ਦੇ ਸੂਬੇਦਾਰ ਜਗਜੀਵਨ ਰਾਮ ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਤਾਇਨਾਤ ਸਨ।
ਉਹ ਐਤਵਾਰ ਨੂੰ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ। ਜਾਣਕਾਰੀ ਮੁਤਾਬਕ ਸੂਬੇਦਾਰ ਜਗਜੀਵਨ ਰਾਮ ਭਾਰਤੀ ਫੌਜ ਦੀ 7 ਪੈਰਾ ਬਟਾਲੀਅਨ ਦਾ ਸਿਪਾਹੀ ਸੀ। ਐਤਵਾਰ ਨੂੰ ਸੂਬੇਦਾਰ ਦੇਸ਼ ਲਈ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਭਵਨੌਰ ਵਿਖੇ ਕੀਤਾ ਜਾਵੇਗਾ।

 

Leave a Reply

Your email address will not be published. Required fields are marked *