ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ; 15 ਸਤੰਬਰ 2026: ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ…

In a steadfast effort to beef up the state’s financial administration, Punjab Finance Minister Harpal Singh Cheema

ਚੰਡੀਗੜ੍ਹ; 15 ਸਤੰਬਰ 2026: ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਨਵੇਂ ਭਰਤੀ ਹੋਏ 12 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬੇ ਭਰ ਦੇ ਵੱਖ-ਵੱਖ ਖ਼ਜ਼ਾਨਾ ਦਫ਼ਤਰਾਂ ਵਿੱਚ ਤਾਇਨਾਤ ਕੀਤੇ ਜਾਣਗੇ।

ਪੰਜਾਬ ਸਰਕਾਰ ਵਿੱਚ ਨਵੇਂ ਹੁਨਰ ਦਾ ਸਵਾਗਤ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਜੀਵਨ ਦੇ ਨਵੇਂ ਸਫ਼ਰ ਦੀ ਸ਼ੁਰੂਆਤ ਲਈ ਨਿੱਘੀ ਮੁਬਾਰਕਬਾਦ ਦਿੱਤੀ। ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਨੇ ਕਰਮਚਾਰੀਆਂ ਦੇ ਸੁਨਹਿਰੇ, ਸੰਤੁਸ਼ਟੀਜਨਕ ਅਤੇ ਸਫ਼ਲ ਕਰੀਅਰ ਦੀ ਕਾਮਨਾ ਕੀਤੀ।

ਨਵ-ਨਿਯੁਕਤ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਰਕਾਰੀ ਸੇਵਾ ਵਿੱਚ ਆਉਣਾ ਸਿਰਫ਼ ਰੋਜ਼ੀ-ਰੋਟੀ ਕਮਾਉਣ ਦਾ ਸਾਧਨ ਨਹੀਂ ਹੈ, ਸਗੋਂ ਇਹ ਆਪਣੇ ਨਾਲ ਵੱਡੀ ਜ਼ਿੰਮੇਵਾਰੀ ਵੀ ਲੈ ਕੇ ਆਉਂਦਾ ਹੈ। ਮੈਂ ਤੁਹਾਨੂੰ ਪੂਰੀ ਇਮਾਨਦਾਰੀ, ਲਗਨ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਸੱਦਾ ਦਿੰਦਾ ਹਾਂ।”

ਖ਼ਜ਼ਾਨਾ ਦਫ਼ਤਰਾਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ, “ਖ਼ਜ਼ਾਨਾ ਦਫ਼ਤਰ ਸਾਡੀ ਸਰਕਾਰ ਦੇ ਵਿੱਤੀ ਪ੍ਰਬੰਧਨ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਕੰਮਕਾਜ ਦੀ ਕੁਸ਼ਲਤਾ ਨੂੰ ਵਧਾਉਣਾ ਅਤੇ ਵਿੱਤੀ ਕੰਮਾਂ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਇਨ੍ਹਾਂ ਮੁੱਲਾਂ ਨੂੰ ਬਰਕਰਾਰ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੋਗੇ।”

ਇਨ੍ਹਾਂ ਨਿਯੁਕਤੀਆਂ ਦੇ ਤੁਰੰਤ ਪ੍ਰਭਾਵ ਨੂੰ ਉਜਾਗਰ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਨਵੀਂ ਭਰਤੀ ਸੂਬੇ ਦੇ ਖ਼ਜ਼ਾਨਾ ਦਫ਼ਤਰਾਂ ਦੇ ਕੰਮਕਾਜ ਵਿੱਚ ਤੇਜ਼ੀ ਲਿਆਵੇਗੀ। ਕਰਮਚਾਰੀਆਂ ਦੀ ਗਿਣਤੀ ਵਧਾ ਕੇ ਸਰਕਾਰ ਦਾ ਟੀਚਾ ਖ਼ਜ਼ਾਨਾ ਦਫ਼ਤਰਾਂ ਦੇ ਕੰਮ ਨੂੰ ਹੋਰ ਸੁਚਾਰੂ ਬਣਾਉਣਾ ਹੈ, ਜਿਸ ਨਾਲ ਆਮ ਲੋਕਾਂ ਨੂੰ ਜ਼ਰੂਰੀ ਜਨਤਕ ਸੇਵਾਵਾਂ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਿਲ ਸਕਣਗੀਆਂ।”

ਵਿੱਤ ਮੰਤਰੀ ਨੇ ਨਵ-ਨਿਯੁਕਤ ਕਲਰਕਾਂ ਨੂੰ ਪੂਰੀ ਵਚਨਬੱਧਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਰੋਜ਼ਾਨਾ ਦੇ ਯਤਨ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਉਤਾਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ, ਤਾਂ ਜੋ ਇਸ ਦਾ ਲਾਭ ਸੂਬੇ ਦੇ ਹਰ ਕੋਨੇ ਤੱਕ ਪਹੁੰਚ ਸਕੇ।

Leave a Reply

Your email address will not be published. Required fields are marked *