ਸਮੇਂ ਤੋਂ ਪਹਿਲਾਂ ਪੁੱਜੇਗਾ ਮਾਨਸੂਨ, ਤੇਜ਼ੀ ਨਾਲ ਵੱਧ ਰਿਹੈ ਅੱਗੇ, 7 ਤਰੀਕ ਤਕ ਮੀਂਹ ਦਾ ਅਲਰਟ

Weather Update : ਪੰਜਾਬ ਵਿਚ ਕੱਲ੍ਹ ਰਾਤ ਤੋਂ ਮੌਸਮ ਨੇ ਇਕਦਮ ਮਿਜਾਜ਼ ਬਦਲ ਲਿਆ ਹੈ। ਕਈ ਜ਼ਿਲ੍ਹਿਆਂ ਵਿਚ ਮੀਂਹ ਪਿਆ ਹੈ। ਕਈ ਥਾਈਂ ਤੇਜ਼ ਹਵਾਵਾਂ…

Weather Update : ਪੰਜਾਬ ਵਿਚ ਕੱਲ੍ਹ ਰਾਤ ਤੋਂ ਮੌਸਮ ਨੇ ਇਕਦਮ ਮਿਜਾਜ਼ ਬਦਲ ਲਿਆ ਹੈ। ਕਈ ਜ਼ਿਲ੍ਹਿਆਂ ਵਿਚ ਮੀਂਹ ਪਿਆ ਹੈ। ਕਈ ਥਾਈਂ ਤੇਜ਼ ਹਵਾਵਾਂ ਵੀ ਚੱਲੀਆਂ। ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨ ਮੌਸਮ ਇਸੇ ਤਰ੍ਹਾਂ ਹੀ ਰਹੇਗਾ।
ਮੌਸਮ ਵਿਭਾਗ ਮੁਤਾਬਕ ਮਾਨਸੂਨ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਜੋ ਇਸ ਵਾਰ ਸਮੇਂ ਤੋਂ ਪਹਿਲਾਂ ਆਉਣ ਦੀ ਸੰਭਾਵਨਾ ਹੈ। ਸਮੇਂ ਤੋਂ ਪਹਿਲਾਂ ਕੇਰਲ ਵਿਚ ਦਾਖਲ ਹੋਣ ਤੋਂ ਬਾਅਦ ਮਾਨਸੂਨ 20 ਤੋਂ 27 ਜੂਨ ਤੱਕ ਪੰਜਾਬ ਨੂੰ ਕਵਰ ਕਰ ਲਵੇਗਾ। ਉਧਰ, ਮੌਸਮ ਵਿਭਾਗ ਅਨੁਸਾਰ 4 ਤੋਂ 7 ਜੂਨ ਵਿਚਾਲੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, 25-35 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਸਤਹੀ ਹਵਾਵਾਂ ਚੱਲ ਸਕਦੀਆਂ ਹਨ। ਪੰਜਾਬ ਵਿਚ ਅਗਲੇ 3 ਦਿਨ ਬਾਰਸ਼ ਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ 3 ਦਿਨਾਂ ਦੌਰਾਨ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿੱਚ ਮੀਂਹ ਅਤੇ ਧੂੜ ਭਰੀ ਹਨੇਰੀ ਚੱਲ ਸਕਦੀ ਹੈ।

Leave a Reply

Your email address will not be published. Required fields are marked *