ਕਾਂਗਰਸ ਦੀ ਝੋਲੀ ਵਿਚ ਪੰਜਾਬ ਤੋਂ ਪਹਿਲੀ ਸੀਟ, ਜਲੰਧਰ ਵਿਚ ਚਰਨਜੀਤ ਚੰਨੀ ਵੱਡੇ ਫਰਕ ਨਾਲ ਜਿੱਤੇ

ਜਲੰਧਰ : ਜਲੰਧਰ ਲੋਕ ਸਭਾ ਸੀਟ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ ਹੈ। ਉਹ 1,75,993…

ਜਲੰਧਰ : ਜਲੰਧਰ ਲੋਕ ਸਭਾ ਸੀਟ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ ਹੈ। ਉਹ 1,75,993 ਵੋਟਾਂ ਨਾਲ ਵੱਡੀ ਜਿੱਤ ਦਰਜ ਕੀਤੀ ਹੈ। ਚਰਨਜੀਤ ਸਿੰਘ ਚੰਨੀ ਨੇ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਪਛਾੜਦੇ ਹੋਏ 3,90,053 ਵੋਟਾਂ ਹਾਸਲ ਕੀਤੀਆਂ ਹਨ। ਉਥੇ ਹੀ ਸੁਸ਼ੀਲ ਕੁਮਾਰ ਰਿੰਕੂ ਦੂਜੇ ਨੰਬਰ ‘ਤੇ ਰਹੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂ ਤੀਜੇ ਨੰਬਰ ‘ਤੇ ਜਦਕਿ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਚੌਥੇ ਨੰਬਰ ‘ਤੇ ਰਹਨ ਅਤੇ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਪੰਜਵੇਂ ਨੰਬਰ ‘ਤੇ ਰਹੇ। ਚੰਨੀ ਸ਼ੁਰੂ ਤੋਂ ਹੀ ਵੱਡੇ ਫਰਕ ਨਾਲ ਅੱਗੇ ਚੱਲ ਰਹੇ ਸਨ ਅਤੇ ਹੁਣ ਇਹ ਸੀਟ ਉਨ੍ਹਾਂ ਨੇ ਆਪਣੇ ਨਾਂਅ ਕਰ ਲਈ ਹੈ। ਇਸ ਸੀਟ ਤੇ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਆਮ ਆਦਮੀ ਪਾਰਟੀ ਦੇ ਉਮਮੀਦਵਾਰ ਪਵਨ ਕੁਮਾਰ ਅਤੇ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਮੈਦਾਨ ਵਿੱਚ ਸਨ। ਵੱਡੀ ਜਿੱਤ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਆਪਣੇ ਸਮਰਥਕਾਂ ਨਾਲ ਖੁਸ਼ੀ ਮਨਾਉਂਦੇ ਨਜ਼ਰ ਆਏ। ਇਕ ਦੂਜੇ ਨੂੰ ਲੱਡੂ ਵੰਡੇ ਗਏ। 

 

Leave a Reply

Your email address will not be published. Required fields are marked *