ਸੰਗਰੂਰ ਵਿੱਚ ਰਿਸ਼ਤੇ ਤਾਰ-ਤਾਰ: ਸ਼ਰਾਬੀ ਤਾਏ ਨੇ 8 ਸਾਲਾ ਮਾਸੂਮ ਭਤੀਜੀ ਨਾਲ ਕੀਤਾ ਜਬਰ-ਜ਼ਨਾਹ, ਪੁਲਿਸ ਨੇ ਕੀਤਾ ਮਾਮਲਾ ਦਰਜ

ਸੰਗਰੂਰ :  ਸੰਗਰੂਰ ਜ਼ਿਲ੍ਹੇ ਵਿੱਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲਾ ਇੱਕ ਬੇਹੱਦ ਸ਼ਰਮਨਾਕ ਅਤੇ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਕਲਯੁਗੀ ਤਾਏ ਵੱਲੋਂ…

ਸੰਗਰੂਰ ਜ਼ਿਲ੍ਹੇ ਵਿੱਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲਾ ਇੱਕ ਬੇਹੱਦ ਸ਼ਰਮਨਾਕ ਅਤੇ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਕਲਯੁਗੀ ਤਾਏ

ਸੰਗਰੂਰ :  ਸੰਗਰੂਰ ਜ਼ਿਲ੍ਹੇ ਵਿੱਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲਾ ਇੱਕ ਬੇਹੱਦ ਸ਼ਰਮਨਾਕ ਅਤੇ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਕਲਯੁਗੀ ਤਾਏ ਵੱਲੋਂ ਆਪਣੀ ਹੀ 8 ਸਾਲਾ ਮਾਸੂਮ ਭਤੀਜੀ ਨੂੰ ਹਵਿਅਸ ਦਾ ਸ਼ਿਕਾਰ ਬਣਾਉਣ ਦਾ ਘਿਨਾਉਣਾ ਕਾਰਨਾਮਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ ਅਤੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਦਾਦੀ ਕੋਲ ਛੱਡੀ ਬੱਚੀ ਨਾਲ ਬਣਿਆ ਹੈਵਾਨ

ਪੀੜਤ ਬੱਚੀ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਨੇ ਆਪਣੀ 8 ਸਾਲ ਦੀ ਬੇਟੀ ਨੂੰ ਦੇਖਭਾਲ ਲਈ ਉਸਦੀ ਦਾਦੀ ਕੋਲ ਛੱਡਿਆ ਹੋਇਆ ਸੀ। ਇਸੇ ਘਰ ਵਿੱਚ ਬੱਚੀ ਦਾ ਤਾਇਆ ਵੀ ਰਹਿੰਦਾ ਸੀ, ਜੋ ਕਿ ਸ਼ਰਾਬ ਪੀਣ ਦਾ ਬੁਰੀ ਤਰ੍ਹਾਂ ਆਦੀ ਹੈ। ਮੌਕਾ ਪਾ ਕੇ ਇਸ ਦੋਸ਼ੀ ਨੇ ਆਪਣੇ ਹੀ ਪਰਿਵਾਰਕ ਖ਼ੂਨ ਨਾਲ ਘਿਨਾਉਣੀ ਹਰਕਤ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ।

ਡਰਾ-ਧਮਕਾ ਕੇ ਪਿਛਲੇ 2-3 ਮਹੀਨਿਆਂ ਤੋਂ ਕਰ ਰਿਹਾ ਸੀ ਅੱਤਿਆਚਾਰ

ਪੀੜਤ ਬੱਚੀ ਨੇ ਖ਼ੁਲਾਸਾ ਕੀਤਾ ਹੈ ਕਿ ਉਸਦਾ ਤਾਇਆ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਉਸ ਨਾਲ ਗ਼ਲਤ ਹਰਕਤਾਂ ਕਰ ਰਿਹਾ ਸੀ। ਜਦੋਂ ਵੀ ਪਰਿਵਾਰ ਦੇ ਬਾਕੀ ਮੈਂਬਰ ਘਰੋਂ ਬਾਹਰ ਜਾਂਦੇ ਸਨ, ਤਾਂ ਇਹ ਦੋਸ਼ੀ ਮਾਸੂਮ ਦੀ ਮਜਬੂਰੀ ਦਾ ਫਾਇਦਾ ਉਠਾਉਂਦਾ ਸੀ। ਦੋਸ਼ੀ ਬੱਚੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਡਰਾਉਂਦਾ ਸੀ ਕਿ ਜੇਕਰ ਉਸਨੇ ਇਹ ਗੱਲ ਕਿਸੇ ਨੂੰ ਵੀ ਦੱਸੀ, ਤਾਂ ਉਹ ਉਸਦੇ ਮਾਤਾ-ਪਿਤਾ ਨੂੰ ਮਾਰ ਦੇਵੇਗਾ। ਡਰ ਕਾਰਨ ਮਾਸੂਮ ਕਾਫ਼ੀ ਸਮੇਂ ਤੱਕ ਚੁੱਪ ਰਹੀ।

ਪੁਲਿਸ ਵੱਲੋਂ ਮਾਮਲਾ ਦਰਜ

ਘਟਨਾ ਦਾ ਪਤਾ ਲੱਗਦਿਆਂ ਹੀ ਪੀੜਤ ਬੱਚੀ ਦੇ ਪਿਤਾ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ ਆਪਣੇ ਵੱਡੇ ਭਰਾ, ਉਸਦੀ ਪਤਨੀ ਅਤੇ ਆਪਣੀ ਸੱਸ ਖ਼ਿਲਾਫ਼ ਸਥਾਨਕ ਪੁਲਿਸ ਸਟੇਸ਼ਨ ਵਿੱਚ ਅਧਿਕਾਰਤ ਸ਼ਿਕਾਇਤ ਦਰਜ ਕਰਵਾਈ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸੰਗਰੂਰ ਸਿਟੀ ਥਾਣੇ ਦੇ ਐਸ.ਐਚ.ਓ. ਨੇ ਦੱਸਿਆ ਕਿ ਪੁਲਿਸ ਨੇ ਗੰਭੀਰ ਅਤੇ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ ਅਤੇ ਫਰਾਰ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Mohali Blast : ਐਕਟਿਵਾ ਸਵਾਰ ਨੌਜਵਾਨਾਂ ਨੇ ਸ਼ਰਾਬ ਦੇ ਠੇਕੇ ’ਤੇ ਸੁੱਟਿਆ ਧਮਾਕਾਖੇਜ਼ ਪਦਾਰਥ, ਮਚੀ ਭਗਦੜ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *