Ferozepur Firing : ਭੈਣ ਦੇ ਸਹੁਰਿਆਂ ਨੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ, CCTV ‘ਚ ਕੈਦ ਹੋਈ ਪੂਰੀ ਵਾਰਦਾਤ

ਫਿਰੋਜ਼ਪੁਰ : ਫਿਰੋਜ਼ਪੁਰ ਜ਼ਿਲ੍ਹੇ ਦੇ ਹਲਕਾ ਜ਼ੀਰਾ ਅਧੀਨ ਆਉਂਦੇ ਪੁਲਿਸ ਥਾਣਾ ਮੱਖੂ ਦੇ ਪਿੰਡ ਪੱਧਰੀ ਵਿਖੇ ਦਿਨ ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ…

ਫਿਰੋਜ਼ਪੁਰ : ਫਿਰੋਜ਼ਪੁਰ ਜ਼ਿਲ੍ਹੇ ਦੇ ਹਲਕਾ ਜ਼ੀਰਾ ਅਧੀਨ ਆਉਂਦੇ ਪੁਲਿਸ ਥਾਣਾ ਮੱਖੂ ਦੇ ਪਿੰਡ ਪੱਧਰੀ ਵਿਖੇ ਦਿਨ ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 23 ਸਾਲਾ ਦਵਿੰਦਰ ਸਿੰਘ ਉਰਫ਼ ਦੀਪੂ ਪੁੱਤਰ ਰਸਾਲ ਸਿੰਘ ਵਾਸੀ ਪਿੰਡ ਦੀਨੇ ਕੇ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਤ ਦਾ ਮਾਹੌਲ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪਰਿਵਾਰਕ ਵਿਵਾਦ ਅਤੇ ਰੰਜਸ਼ ਦਾ ਮਾਮਲਾ

ਮ੍ਰਿਤਕ ਦੇ ਭਰਾ ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਭੈਣ ਸਰਬਜੀਤ ਕੌਰ ਦਾ ਵਿਆਹ ਪਿੰਡ ਲੱਖੋ ਕੇ ਬਹਿਰਾਮ ਵਿਖੇ ਹੋਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਭੈਣ ਦੇ ਸਹੁਰੇ ਪਰਿਵਾਰ ਵੱਲੋਂ ਅਕਸਰ ਉਸ ਨਾਲ ਕੁੱਟਮਾਰ ਅਤੇ ਲੜਾਈ-ਝਗੜਾ ਕੀਤਾ ਜਾਂਦਾ ਸੀ। ਇਸ ਤੈਸ਼ ਅਤੇ ਤੰਗ-ਪ੍ਰੇਸ਼ਾਨੀ ਤੋਂ ਤੰਗ ਆ ਕੇ ਪਰਿਵਾਰ ਕਰੀਬ 15 ਦਿਨ ਪਹਿਲਾਂ ਸਰਬਜੀਤ ਕੌਰ ਨੂੰ ਆਪਣੇ ਘਰ ਪਿੰਡ ਲੈ ਆਇਆ ਸੀ।

ਘਟਨਾ ਦਾ ਵੇਰਵਾ ਅਤੇ ਹਮਲਾ

ਮਲਕੀਤ ਸਿੰਘ ਨੇ ਦੱਸਿਆ ਕਿ ਅੱਜ ਜਦੋਂ ਉਨ੍ਹਾਂ ਦਾ ਭਰਾ ਦਵਿੰਦਰ ਸਿੰਘ ਆਪਣੇ ਹੱਥ ਦੀ ਪੱਟੀ ਕਰਵਾਉਣ ਲਈ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਪੱਧਰੀ ਵੱਲ ਜਾ ਰਿਹਾ ਸੀ, ਤਾਂ ਰਸਤੇ ਵਿੱਚ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਭੈਣ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਨੇ ਦੋ ਗੱਡੀਆਂ ਵਿੱਚ ਆ ਕੇ ਉਸ ਨੂੰ ਘੇਰ ਲਿਆ। ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ ਇੱਕ ਗੋਲੀ ਦਵਿੰਦਰ ਦੇ ਹੱਥ ਅਤੇ ਦੂਸਰੀ ਛਾਤੀ ਵਿੱਚ ਜਾ ਵੱਜੀ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਹੇਠਾਂ ਡਿੱਗ ਪਿਆ।

ਹਸਪਤਾਲ ਵਿੱਚ ਮ੍ਰਿਤਕ ਐਲਾਨਿਆ

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਦੀ ਮਦਦ ਨਾਲ ਜ਼ਖ਼ਮੀ ਦਵਿੰਦਰ ਸਿੰਘ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਵੀ ਹਰਕਤ ਵਿੱਚ ਆ ਗਿਆ।

ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਅਤੇ CCTV ਫੁਟੇਜ

ਇਸ ਸਾਰੇ ਮਾਮਲੇ ਸਬੰਧੀ ਥਾਣਾ ਮੱਖੂ ਦੇ ਮੁਖੀ ਇੰਸਪੈਕਟਰ ਨੇ ਪੁਲਿਸ ਦੀ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਜ਼ਮੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌਕੇ ਦੇ ਆਲੇ-ਦੁਆਲੇ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ, ਜਿਸ ਵਿੱਚ ਹਮਲਾਵਰਾਂ ਦੀਆਂ ਗੱਡੀਆਂ ਸਾਫ਼ ਤੌਰ ‘ਤੇ ਕੈਦ ਹੋ ਗਈਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Lakhimpur Kheri में स्कूल में शिक्षिका को मारकर युवक ने दी खुद को भी मारी गोली, सुरक्षा व्यवस्था पर सवाल

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *