ਡਰੋਨ ਰਾਹੀਂ ਭੇਜੀ ਗਈ 20 ਕਿਲੋ ਹੈਰੋਇਨ ਬਰਾਮਦ: ਬੀ.ਐੱਸ.ਐੱਫ. ਅਤੇ ਏ.ਐੱਨ.ਟੀ.ਐੱਫ. ਵੱਲੋਂ ਸੰਯੁਕਤ ਕਾਰਵਾਈ, ਦੋ ਤਸਕਰ ਗ੍ਰਿਫ਼ਤਾਰ

ਫਿਰੋਜ਼ਪੁਰ : ਪੰਜਾਬ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਦੇ ਨਪਾਕ ਸੂਬਿਆਂ ਨੂੰ ਸੁਰੱਖਿਆ ਏਜੰਸੀਆਂ ਨੇ ਵੱਡਾ ਝਟਕਾ ਦਿੱਤਾ ਹੈ। ਬੀ.ਐੱਸ.ਐੱਫ. (Border Security Force) ਅਤੇ…

ਪੰਜਾਬ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਦੇ ਨਪਾਕ ਸੂਬਿਆਂ ਨੂੰ ਸੁਰੱਖਿਆ ਏਜੰਸੀਆਂ ਨੇ ਵੱਡਾ ਝਟਕਾ ਦਿੱਤਾ ਹੈ। ਬੀ.ਐੱਸ.ਐੱਫ. (Border Security Force)

ਫਿਰੋਜ਼ਪੁਰ : ਪੰਜਾਬ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਦੇ ਨਪਾਕ ਸੂਬਿਆਂ ਨੂੰ ਸੁਰੱਖਿਆ ਏਜੰਸੀਆਂ ਨੇ ਵੱਡਾ ਝਟਕਾ ਦਿੱਤਾ ਹੈ। ਬੀ.ਐੱਸ.ਐੱਫ. (Border Security Force) ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਫਿਰੋਜ਼ਪੁਰ ਰੇਂਜ ਦੀਆਂ ਟੀਮਾਂ ਨੇ ਇੱਕ ਸਾਂਝੇ ਆਪਰੇਸ਼ਨ ਤਹਿਤ ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਦੀ ਵੱਡੀ ਖੇਪ ਨੂੰ ਸਫ਼ਲਤਾਪੂਰਵਕ ਜ਼ਬਤ ਕਰ ਲਿਆ ਹੈ। ਇਸ ਕਾਰਵਾਈ ਦੌਰਾਨ ਮੌਕੇ ਤੋਂ ਦੋ ਨਸ਼ਾ ਤਸਕਰਾਂ ਨੂੰ ਵੀ ਕਾਬੂ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਸੁਰੱਖਿਆ ਏਜੰਸੀਆਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਰਹੱਦ ਪਾਰ ਬੈਠੇ ਤਸਕਰਾਂ ਵੱਲੋਂ ਡਰੋਨ ਦੀ ਮਦਦ ਨਾਲ ਭਾਰਤੀ ਖੇਤਰ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਭੇਜੀ ਜਾਣ ਵਾਲੀ ਹੈ। ਇਸ ਇਨਪੁਟ ਨੂੰ ਗੰਭੀਰਤਾ ਨਾਲ ਲੈਂਦਿਆਂ ਬੀ.ਐੱਸ.ਐੱਫ. ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਫਿਰੋਜ਼ਪੁਰ ਰੇਂਜ ਟੀਮ ਨੇ ਤੁਰੰਤ ਰਣਨੀਤੀ ਬਣਾਈ ਅਤੇ ਸਬੰਧਤ ਇਲਾਕੇ ਵਿੱਚ ਸਾਂਝਾ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ।

ਸਰਚ ਮੁਹਿੰਮ ਦੌਰਾਨ ਟੀਮਾਂ ਨੇ ਸ਼ੱਕੀ ਗਤੀਵਿਧੀਆਂ ਦੇ ਆਧਾਰ ‘ਤੇ ਦੋ ਨਸ਼ਾ ਤਸਕਰਾਂ ਨੂੰ ਘੇਰ ਕੇ ਕਾਬੂ ਕਰ ਲਿਆ। ਤਲਾਸ਼ੀ ਲੈਣ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਦੇ ਕੁੱਲ 20 ਪੈਕਟ ਬਰਾਮਦ ਕੀਤੇ ਗਏ। ਅਧਿਕਾਰੀਆਂ ਮੁਤਾਬਕ ਬਰਾਮਦ ਕੀਤੀ ਗਈ ਇਸ ਹੈਰੋਇਨ ਦਾ ਕੁੱਲ ਵਜ਼ਨ ਲਗਭਗ 20 ਕਿਲੋਗ੍ਰਾਮ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੋੜਾਂ ਰੁਪਏ ਦੀ ਕੀਮਤ ਦੱਸੀ ਜਾ ਰਹੀ ਹੈ।

ਸੁਰੱਖਿਆ ਏਜੰਸੀਆਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਤਸਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਨੈੱਟਵਰਕ ਵਿੱਚ ਹੋਰ ਕਿਹੜੇ-ਕਿਹੜੇ ਲੋਕ ਸ਼ਾਮਲ ਹਨ ਅਤੇ ਇਹ ਖੇਪ ਅੱਗੇ ਕਿਸ ਨੂੰ ਪਹੁੰਚਾਈ ਜਾਣੀ ਸੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 Major police encounter in Amritsar: ਕੇਸ਼ਵ ਸ਼ਿਵਾਲਾ ਗੈਂਗ ਦੇ 3 ਸ਼ੂਟਰ ਜ਼ਖ਼ਮੀ, 5 ਵਿਦੇਸ਼ੀ ਹਥਿਆਰ ਬਰਾਮਦ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *