ਬਠਿੰਡਾ : ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚੋਂ ਏਸੀ (AC) ਅਤੇ ਏਸੀ ਦੀਆਂ ਤਾਰਾਂ ਅਤੇ ਮਸ਼ੀਨ ਚੋਰੀ ਕਰਨ ਦੇ ਮਾਮਲੇ ਵਿੱਚ ਥਾਣਾ ਕੋਤਵਾਲੀ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਮਹਿਲਾ ਦੋਸ਼ਣ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਉਸ ਦੀ ਦੂਜੀ ਸਾਥਣ ਅਜੇ ਵੀ ਫਰਾਰ ਚੱਲ ਰਹੀ ਹੈ।
ਕੀ ਹੈ ਪੂਰਾ ਮਾਮਲਾ?
ਬੀਤੇ ਦਿਨੀਂ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚੋਂ ਦੋ ਔਰਤਾਂ ਵੱਲੋਂ ਮਿਲਾ ਕੇ ਏਸੀ ਅਤੇ ਉਸ ਨਾਲ ਜੁੜਿਆ ਸਾਮਾਨ ਤੇ ਮਸ਼ੀਨ ਚੋਰੀ ਕਰ ਲਈ ਗਈ ਸੀ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ ਸੀ। ਇਸ ਸਬੰਧੀ ਥਾਣਾ ਕੋਤਵਾਲੀ ਵਿਖੇ ਦੋਵਾਂ ਔਰਤਾਂ ਦੇ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ।
ਪੁਲਿਸ ਦੀ ਕਾਰਵਾਈ ਅਤੇ ਗ੍ਰਿਫ਼ਤਾਰੀ
ਥਾਣਾ ਕੋਤਵਾਲੀ ਦੇ ਸਬ-ਇੰਸਪੈਕਟਰ ਅਤੇ ਜਾਂਚ ਅਧਿਕਾਰੀ ਰੋਬਨਪ੍ਰੀਤ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨੇਹਾ ਨਾਮੀ ਔਰਤ (ਵਾਸੀ ਹੁਸ਼ਿਆਰਪੁਰ) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਫੜੀ ਗਈ ਮੁਲਜ਼ਮ ਕੋਲੋਂ ਚੋਰੀ ਕੀਤਾ ਗਿਆ ਏਸੀ ਵੀ ਬਰਾਮਦ ਕਰ ਲਿਆ ਹੈ।
ਦੂਜੀ ਦੋਸ਼ਣ ਦੀ ਭਾਲ ਜਾਰੀ
ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਵਾਰਦਾਤ ਵਿੱਚ ਸ਼ਾਮਲ ਦੂਜੀ ਮਹਿਲਾ ਸਾਥੀ, ਜਿਸ ਦੀ ਪਛਾਣ ਜੋਤੀ ਰਾਣੀ ਵਜੋਂ ਹੋਈ ਹੈ, ਫਿਸਹਾਲ ਫਰਾਰ ਚੱਲ ਰਹੀ ਹੈ। ਪੁਲਿਸ ਟੀਮਾਂ ਵੱਲੋਂ ਜੋਤੀ ਰਾਣੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸ ਨੂੰ ਵੀ ਬਹੁਤ ਜਲਦ ਕਾਬੂ ਕਰ ਲਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



