ਸ੍ਰੀ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਵੀਡੀਓ ਬਣਾਈ ਤਾਂ…! ਲੱਗ ਗਈ ਪਾਬੰਦੀ, ਥਾਂ-ਥਾਂ ਲੱਗੀਆਂ ਤਖਤੀਆਂ, ਐਸਜੀਪੀਸੀ ਨੇ ਦੱਸਿਆ ਕਾਰਨ

ਅੰਮ੍ਰਿਤਸਰ-ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਵੀਡੀਓ, ਰੀਲ ਬਣਾਉਣ ਜਾਂ ਫੋਟੋਆਂ ਖਿੱਚਣ ਵਾਲਿਆਂ ਦੀ ਖੈਰ ਨਹੀਂ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ…

ਅੰਮ੍ਰਿਤਸਰ-ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਵੀਡੀਓ, ਰੀਲ ਬਣਾਉਣ ਜਾਂ ਫੋਟੋਆਂ ਖਿੱਚਣ ਵਾਲਿਆਂ ਦੀ ਖੈਰ ਨਹੀਂ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਉਤੇ ਪਾਬੰਦੀ ਲਾ ਦਿੱਤੀ ਹੈ। ਇਹ ਪਾਬੰਦੀ ਸ਼ੁੱਕਰਵਾਰ ਤੋਂ ਲਾਗੂ ਹੋ ਗਈ ਹੈ।
ਸ਼੍ਰੋਮਣੀ ਕਮੇਟੀ ਮੈਂਬਰ ਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਇੰਟਰਨੈੱਟ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਉਤੇ ਪਵਿੱਤਰ ਅਸਥਾਨ ਨੂੰ ਪਿਕਨਿਕ ਸਪਾਟ ਜਾਂ ਸੈਲਫੀ ਪੁਆਇੰਟ ਵਜੋਂ ਵਰਤਿਆ ਜਾ ਰਿਹਾ ਹੈ। ਕਈ ਵਾਰ ਸੋਸ਼ਲ ਮੀਡੀਆ ‘ਤੇ ਗਲਤ ਜਾਂ ਪਿੱਛੇ ਗਾਣੇ ਲਗਾ ਕੇ ਰੀਲਜ਼ ਬਣਾ ਕੇ ਅਪਲੋਡ ਕਰ ਦਿੱਤੀਆਂ ਜਾਂਦੀਆਂ ਹਨ, ਜੋ ਸਹੀ ਨਹੀਂ ਹੁੰਦੀਆਂ ਹਨ, ਇਸ ਲਈ ਲੋਕਾਂ ਨੂੰ ਇਸ ਬਾਰੇ ਜਾਗਰੂਕ ਵੀ ਕੀਤਾ ਜਾਂਦਾ ਹੈ। ਇਸ ਲਈ ਪਾਬੰਦੀ ਲਾਈ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਪਾਬੰਦੀ ਬਾਰੇ ਜਾਗਰੂਕਤਾ ਫੈਲਾਉਣ ਲਈ ਤਖ਼ਤੀਆਂ ਲਾਈਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *