Hukamnama Sri Darbar Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 07-October-2026

Hukamnama Sri Darbar Sahib: ਸਲੋਕ ਮਃ ੩ ॥ ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥ ਮਃ…

Hukamnama

Hukamnama Sri Darbar Sahib:

ਸਲੋਕ ਮਃ ੩ ॥

ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥ ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੁੋਲਾਏ ਸੋਇ ॥੨॥ ਪਉੜੀ ॥ ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥ ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥ ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥

ਪੰਜਾਬੀ ਵਿਆਖਿਆ

ਹਰੇਕ ਜੀਵ ਆਸਾਂ ਵਿਚ (ਫਸਿਆ ਪਿਆ) ਹੈ (ਭਾਵ, ਨਿੱਤ ਨਵੀਆਂ ਆਸਾਂ ਬਣਾਂਦਾ ਰਹਿੰਦਾ ਹੈ), ਕੋਈ ਵਿਰਲਾ ਮਨੁੱਖ ਹੈ ਜੋ ਆਸਾਂ ਤੋਂ ਬਚਿਆ ਰਹਿੰਦਾ ਹੈ । ਹੇ ਨਾਨਕ! ਜੋ ਮਨੁੱਖ ਆਸਾਂ ਵਲੋਂ ਹਟ ਕੇ (ਪ੍ਰਭੂ ਦੇ ਸਿਮਰਨ ਵਿਚ) ਜੀਵਨ ਗੁਜ਼ਾਰਦਾ ਹੈ ਉਸ ਦਾ ਆਉਣਾ ਸਫਲ ਹੈ ।੧।‘ਆਸਾ’ ਦੇ ਹੱਥ ਵਿਚ ਕੋਈ ਤਾਕਤ ਨਹੀਂ (ਕਿ ਜੀਵਾਂ ਨੂੰ ਫਸਾ ਸਕੇ; ਸੋ, ਆਪਣੇ ਉੱਦਮ ਨਾਲ ਭੀ) ਮਨੁੱਖ ‘ਆਸਾ’ ਤੋਂ ਨਹੀਂ ਬਚ ਸਕਦਾ । ਇਹ ਵਿਚਾਰੀ ‘ਆਸਾ’ ਕੀਹ ਕਰ ਸਕਦੀ ਹੈ? ਭੁਲਾਉਂਦਾ ਤਾਂ ਉਹ ਪ੍ਰਭੂ ਆਪ ਹੈ ।੨। ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ ਜਗਤ ਦਾ ਜੀਊਣਾ ਫਿਟਕਾਰ-ਜੋਗ ਹੈ । ਪ੍ਰਭੂ ਹੀ (ਸਭ ਦਾ) ਦਾਤਾ ਹੈ ਸਭ ਦਾਤਾਂ ਦੇਣ ਵਾਲਾ ਹੈ; ਸੋ, ਉਸ ਦਾ ਇਹ (ਨਾਮ-) ਧਨ ਹੀ (ਐਸਾ ਹੈ ਜੋ) ਕਦੇ ਨਾਸ ਹੋਣ ਵਾਲਾ ਨਹੀਂ । ਉਹੀ ਮਨੁੱਖ ਪਵਿਤ੍ਰ (ਜੀਵਨ ਵਾਲਾ) ਹੈ ਜੋ (ਪ੍ਰਭੂ ਨੂੰ) ਹਰੇਕ ਸਾਹ ਦੇ ਨਾਲ ਯਾਦ ਕਰਦਾ ਹੈ । (ਹੇ ਭਾਈ!) ਜੀਭ ਨਾਲ ਉਸ ਇਕ ਪ੍ਰਭੂ ਨੂੰ ਯਾਦ ਕਰ ਜੋ ਸਭ ਦੇ ਦਿਲ ਦੀ ਜਾਣਦਾ ਹੈ ਤੇ ਜੋ (ਜੀਵਾਂ ਦੀ) ਪਹੁੰਚ ਤੋਂ ਪਰੇ ਹੈ । ਨਾਨਕ ਉਸ ਪ੍ਰਭੂ ਤੋਂ ਸਦਕੇ ਹੈ ਜੋ ਸਾਰਿਆਂ ਵਿਚ ਵਿਆਪਕ ਹੈ ।੨੦।

Leave a Reply

Your email address will not be published. Required fields are marked *