ਗੁਰਦਾਸਪੁਰ : ਇਕ ਨੌਜਵਾਨ ਨੂੰ ਟਰੈਕਟਰ ਉਤੇ ਅਸ਼ਲੀਲ ਗਾਣੇ ਵਜਾਉਣ ਤੋਂ ਰੋਕਣਾ ਮਾਂ-ਪੁੱਤ ਨੂੰ ਮਹਿੰਗਾ ਪੈ ਗਿਆ। ਸਿਰਫਿਰੇ ਨੇ ਬਿਨਾਂ ਕਿਸੇ ਦੀ ਪਰਵਾਹ ਕੀਤੇ ਮਾਂ-ਪੁੱਤ ਉਤੇ ਟਰੈਕਟਰ ਚੜ੍ਹਾਅ ਦਿੱਤਾ। ਇਸ ਕਾਰਨ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ ਜਦਕਿ ਉਸ ਦਾ ਪੁੱਤ ਗੰਭੀਰ ਜ਼ਖਮੀ ਹੋ ਗਿਆ। ਮਾਮਲਾ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਰਹੀਮਾਬਾਦ ਦਾ ਹੈ। ਪੁਲਿਸ ਨੇ ਜ਼ਖ਼ਮੀ ਨੌਜਵਾਨ ਦੇ ਬਿਆਨਾਂ ਦੇ ਆਧਾਰ ‘ਤੇ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਜ਼ਖ਼ਮੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਪਿੰਡ ਦੇ ਇੱਕ ਪਲਾਟ ਵਿੱਚ ਕੁਝ ਨੌਜਵਾਨ ਮਿੱਟੀ ਪਾ ਰਹੇ ਸੀ। ਉਹ ਟਰੈਕਟਰ ‘ਤੇ ਉੱਚੀ-ਉੱਚੀ ਅਸ਼ਲੀਲ ਗੀਤ ਵਜਾ ਰਹੇ ਸੀ। ਉਸ ਦੀ ਮਾਤਾ ਹਰਜੀਤ ਕੌਰ ਨੇ ਨੌਜਵਾਨਾਂ ਨੂੰ ਅਸ਼ਲੀਲ ਗੀਤ ਨਾ ਚਲਾਉਣ ਤੇ ਆਵਾਜ਼ ਘੱਟ ਕਰਨ ਲਈ ਕਿਹਾ। ਇਸ ਕਾਰਨ ਗੁੱਸੇ ‘ਚ ਆ ਕੇ ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੀ ਮਾਂ ‘ਤੇ ਟਰੈਕਟਰ ਚੜਾਅ ਦਿੱਤਾ। ਉਸ ਦੀ ਮਾਤਾ ਹਰਜੀਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਉਹ ਆਪਣੀ ਮਾਂ ਨੂੰ ਬਚਾਉਣ ਲਈ ਅੱਗੇ ਵਧਿਆ ਤਾਂ ਨੌਜਵਾਨਾਂ ਨੇ ਉਸ ਦੇ ਉੱਪਰ ਵੀ ਟਰੈਕਟਰ ਚੜ੍ਹਾ ਦਿੱਤਾ, ਜਿਸ ਕਾਰਨ ਉਸ ਦੀ ਸੱਜੀ ਲੱਤ ਟੁੱਟ ਗਈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਲਿਆਂਦਾ ਗਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਬਾਬਤ ਪੁਲਿਸ ਅਧਿਕਾਰੀ ਨੇ ਕਿਹਾ ਕਿ ਨਿਸ਼ਾਨ ਸਿੰਘ ਦੇ ਬਿਆਨ ਦਰਜ ਕਰ ਲਏ ਗਏ ਹਨ। 6 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਟਰੈਕਟਰ ਉਤੇ ਵਜਾ ਰਿਹਾ ਸੀ ਅਸ਼ਲੀਲ ਗਾਣੇ, ਰੋਕਿਆ ਤਾਂ ਮਾਂ-ਪੁੱਤ ਉਪਰ ਚੜ੍ਹਾ ਦਿੱਤਾ, ਮਾਂ ਦੀ ਮੌਤ, ਪੁੱਤ ਦੀ ਲੱਤ ਟੁੱਟੀ
ਗੁਰਦਾਸਪੁਰ : ਇਕ ਨੌਜਵਾਨ ਨੂੰ ਟਰੈਕਟਰ ਉਤੇ ਅਸ਼ਲੀਲ ਗਾਣੇ ਵਜਾਉਣ ਤੋਂ ਰੋਕਣਾ ਮਾਂ-ਪੁੱਤ ਨੂੰ ਮਹਿੰਗਾ ਪੈ ਗਿਆ। ਸਿਰਫਿਰੇ ਨੇ ਬਿਨਾਂ ਕਿਸੇ ਦੀ ਪਰਵਾਹ ਕੀਤੇ ਮਾਂ-ਪੁੱਤ…
