ਐਸਜੀਪੀਸੀ ਦੇ ਸਾਬਕਾ ਪ੍ਰਧਾਨ ਲੌਂਗੋਵਾਲ ਦੇ ਗੰਨਮੈਨ ਦੀ ਗੋਲ਼ੀ ਲੱਗਣ ਨਾਲ ਮੌਤ, ਡਿਊਟੀ ਜਾਣ ਤੋਂ ਪਹਿਲਾਂ ਹੋ ਗਿਆ ਕਾਂਡ

Punjab News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਲੰਬਾ ਸਮਾਂ ਗੰਨਮੈਨ ਰਹਿ ਚੁੱਕੇ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ…

Punjab News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਲੰਬਾ ਸਮਾਂ ਗੰਨਮੈਨ ਰਹਿ ਚੁੱਕੇ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪ੍ਰਭਜੋਤ ਸਿੰਘ ਡਿਊਟੀ ਉਪਰ ਜਾਣ ਤੋਂ ਪਹਿਲਾਂ ਆਪਣੀ ਰਾਈਫਲ ਸਾਫ ਕਰ ਰਿਹਾ ਸੀ। ਰਾਈਫਲ ਸਾਫ ਕਰਦਿਆਂ ਅਚਾਨਕ ਗੋਲੀ ਚੱਲਣ ਕਾਰਨ ਉਸ ਦੀ ਮੌਤ ਹੋ ਗਈ। ਪ੍ਰਭਜੋਤ ਸਿੰਘ ਦੀ ਮੌਤ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਉਹ ਕਾਫੀ ਲੰਮੇ ਸਮੇਂ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਸੀ। ਚੋਣਾਂ ਤੋਂ ਕੁਝ ਸਮੇਂ ਪਹਿਲਾਂ ਹੀ ਸਕਿਓਰਟੀ ਵਾਪਸ ਲਈ ਗਈ ਸੀ। ਫ਼ਿਲਹਾਲ ਮ੍ਰਿਤਕ ਪ੍ਰਭਜੋਤ ਸਿੰਘ ਸੰਗਰੂਰ ਪੁਲਿਸ ਲਾਈਨ ਵਿੱਚ ਡਿਊਟੀ ਨਿਭਾਅ ਰਿਹਾ ਸੀ। ਸੰਗਰੂਰ ਦੇ ਲੌਂਗੋਵਾਲ ਵਿੱਚ ਰਹਿਣ ਵਾਲਾ ਮ੍ਰਿਤਕ ਪ੍ਰਭਜੋਤ ਸਿੰਘ ਆਪਣੇ ਪਿੱਛੇ 4 ਸਾਲ ਦੀ ਧੀ ਤੇ ਢਾਈ ਸਾਲ ਦੇ ਛੋਟੇ ਬੇਟੇ ਨੂੰ ਛੱਡ ਚੱਲ ਵੱਸਿਆ ਹੈ। ਉਹ ਪਰਿਵਾਰ ਵਿੱਚ ਕਮਾਉਣ ਵਾਲਾ ਇਕੱਲਾ ਹੀ ਸੀ।

Leave a Reply

Your email address will not be published. Required fields are marked *