Tragic accident on Sirhind GT Road: ਚੈਕਿੰਗ ਨਾਕੇ ਦੌਰਾਨ ਤੇਜ਼ ਰਫ਼ਤਾਰ ਗੱਡੀ ਹੇਠ ਆਉਣ ਕਾਰਨ ਹੋਮਗਾਰਡ ਜਵਾਨ ਦੀ ਮੌਤ

ਫਤਿਹਗੜ੍ਹ ਸਾਹਿਬ : ਪੰਜਾਬ ਦੇ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਸਰਹਿੰਦ ਜੀ.ਟੀ. ਰੋਡ ‘ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਡਿਊਟੀ ਨਿਭਾ ਰਹੇ ਇੱਕ ਹੋਮਗਾਰਡ ਜਵਾਨ ਦੀ…

ਪੰਜਾਬ ਦੇ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਸਰਹਿੰਦ ਜੀ.ਟੀ. ਰੋਡ 'ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਡਿਊਟੀ ਨਿਭਾ ਰਹੇ ਇੱਕ ਹੋਮਗਾਰਡ ਜਵਾਨ

ਫਤਿਹਗੜ੍ਹ ਸਾਹਿਬ : ਪੰਜਾਬ ਦੇ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਸਰਹਿੰਦ ਜੀ.ਟੀ. ਰੋਡ ‘ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਡਿਊਟੀ ਨਿਭਾ ਰਹੇ ਇੱਕ ਹੋਮਗਾਰਡ ਜਵਾਨ ਦੀ ਮੌਤ ਹੋ ਗਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੁਲਿਸ ਵੱਲੋਂ ਸ਼ੱਕੀ ਵਾਹਨਾਂ ਦੀ ਚੈਕਿੰਗ ਲਈ ਨਾਕਾਬੰਦੀ ਕੀਤੀ ਗਈ ਸੀ।

ਮਿਲੀ ਜਾਣਕਾਰੀ ਅਨੁਸਾਰ ਮੂਲੇਪੁਰ ਪੁਲਿਸ ਵੱਲੋਂ ਸਰਹਿੰਦ ਨੈਸ਼ਨਲ ਹਾਈਵੇ ‘ਤੇ ਸਥਿਤ ਮੈਕਡੋਨਲਡ ਰੈਸਟੋਰੈਂਟ (ਪਤਾਰਸੀ) ਨੇੜੇ ਨਾਕਾ ਲਗਾਇਆ ਹੋਇਆ ਸੀ। ਰਾਜਪੁਰਾ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਗੱਡੀ ਨੂੰ ਨਾਕੇ ‘ਤੇ ਮੌਜੂਦ ਹੋਮਗਾਰਡ ਜਵਾਨ ਸਲਾਮਦੀਨ ਨੇ ਰੁਕਣ ਦਾ ਇਸ਼ਾਰਾ ਕੀਤਾ।

ਪਰ ਡਰਾਈਵਰ ਨੇ ਗੱਡੀ ਰੋਕਣ ਦੀ ਬਜਾਏ ਹੋਰ ਤੇਜ਼ ਕਰ ਦਿੱਤੀ ਅਤੇ ਲਾਪਰਵਾਹੀ ਨਾਲ ਚਲਾਉਂਦਿਆਂ ਸਲਾਮਦੀਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਹਾਦਸੇ ਤੋਂ ਤੁਰੰਤ ਬਾਅਦ ਪੁਲਿਸ ਮੁਲਾਜ਼ਮਾਂ ਵੱਲੋਂ ਜ਼ਖ਼ਮੀ ਹੋਮਗਾਰਡ ਜਵਾਨ ਸਲਾਮਦੀਨ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੁਖਦਾਈ ਘਟਨਾ ਕਾਰਨ ਪੁਲਿਸ ਵਿਭਾਗ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ (ASI) ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਗੱਡੀ ਦੀ ਨੰਬਰ ਪਲੇਟ ਬਰਾਮਦ ਕਰ ਲਈ ਗਈ ਹੈ। ਪੁਲਿਸ ਨੇ ਨਾਮ-ਸਮੂਹ ਡਰਾਈਵਰ ਵਿਰੁੱਧ ਥਾਣਾ ਮੂਲੇਪੁਰ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਫ਼ਰਾਰ ਡਰਾਈਵਰ ਦੀ ਭਾਲ ਲਈ ਅਗਲੀ ਕਾਰਵਾਈ ਤੇਜ਼ ਕਰ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 Tarn Taran Murder : ਫਿਰੋਜ਼ਪੁਰ ਪੁਲਿਸ ਦੇ ਏ.ਐਸ.ਆਈ. ਇਕਬਾਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *