ਲੁਧਿਆਣਾ: ਸ਼ਹਿਰ ਵਿੱਚ ਅਪਰਾਧੀਆਂ ਦੇ ਹੌਸਲੇ ਦਿਨ-ਬ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਤਾਜ਼ਾ ਸਨਸਨੀਖੇਜ਼ ਮਾਮਲਾ ਲੁਧਿਆਣਾ ਦੇ ਪੋਸ਼ ਇਲਾਕੇ ਮਾਡਲ ਟਾਊਨ ਐਕਸਟੈਂਸ਼ਨ ਤੋਂ ਸਾਹਮਣੇ ਆਇਆ ਹੈ, ਜਿੱਥੇ ‘ਰਾਈਟਵੇਅ ਵੀਜ਼ਾ ਕੰਸਲਟੈਂਟਸ’ ਦੇ ਦਫ਼ਤਰ ਨੂੰ ਨਿਸ਼ਾਨਾ ਬਣਾ ਕੇ ਬਾਈਕ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਨੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਦੋਸ਼ੀ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਏ।
ਦਫ਼ਤਰ ‘ਤੇ ਚਲਾਈਆਂ 2 ਤੋਂ 3 ਗੋਲੀਆਂ
ਮਿਲੀ ਜਾਣਕਾਰੀ ਮੁਤਾਬਕ, ਇੱਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਦੋ ਸ਼ੂਟਰਾਂ ਵਿੱਚੋਂ ਪਿੱਛੇ ਬੈਠੇ ਨੌਜਵਾਨ ਨੇ ਵੀਜ਼ਾ ਕੰਸਲਟੈਂਟ ਦੇ ਦਫ਼ਤਰ ਵੱਲ ਸਿੱਧਾ ਨਿਸ਼ਾਨਾ ਸਾਧ ਕੇ 2 ਤੋਂ 3 ਰੌਂਦ ਗੋਲੀਆਂ ਚਲਾਈਆਂ। ਦਿਨ-ਦਿਹਾੜੇ ਹੋਈ ਇਸ ਗੋਲੀਬਾਰੀ ਕਾਰਨ ਆਸ-ਪਾਸ ਦੇ ਇਲਾਕੇ ਵਿੱਚ ਅਫਰਾ-ਤਫਰੀ ਮਚ ਗਈ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਪਹਿਲਾਂ ਵੀ ਮਿਲ ਚੁੱਕੀਆਂ ਹਨ ਧਮਕੀਆਂ
ਸ਼ੁਰੂਆਤੀ ਜਾਂਚ ‘ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਪੀੜਤ ਵੀਜ਼ਾ ਕੰਸਲਟੈਂਟ ਨੂੰ ਪਹਿਲਾਂ ਵੀ ਜਾਨੋਂ ਮਾਰਨ ਅਤੇ ਧਮਕੀਆਂ ਮਿਲਣ ਦੀਆਂ ਗੱਲਾਂ ਆ ਰਹੀਆਂ ਹਨ। ਇਸ ਕਾਰਨ ਪੁਲਿਸ ਹੁਣ ਇਸ ਪਹਿਲੂ ਤੋਂ ਵੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਕਿ ਇਸ ਫਾਇਰਿੰਗ ਦੇ ਪਿੱਛੇ ਧਮਕੀ ਦੇਣ ਵਾਲੇ ਗੈਂਗਸਟਰਾਂ ਜਾਂ ਅਪਰਾਧੀਆਂ ਦਾ ਹੱਥ ਤਾਂ ਨਹੀਂ ਹੈ।
ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਸ਼ੁਰੂ ਕੀਤੀ ਮੁਲਜ਼ਮਾਂ ਦੀ ਭਾਲ
ਫਿਲਹਾਲ ਇਸ ਵਾਰਦਾਤ ਦੇ ਅਸਲ ਕਾਰਨਾਂ ਦਾ ਸਪੱਸ਼ਟ ਪਤਾ ਪੂਰੀ ਤਫਤੀਸ਼ ਤੋਂ ਬਾਅਦ ਹੀ ਲੱਗ ਸਕੇਗਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਪੁਲਿਸ ਵੱਲੋਂ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਬਾਈਕ ਸਵਾਰ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Theft during an engagement ceremony: CCTV ‘ਚ ਕੈਦ ਹੋਇਆ ਮਾਸੂਮ ਬੱਚਾ, ਆਈਫੋਨ ਤੇ ਨਕਦੀ ਨਾਲ ਭਰੇ 2 ਪਰਸ ਗਾਇਬ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



