ਸ਼ਾਹਪੁਰਕੰਡੀ ਬੈਰਾਜ ਪ੍ਰੋਜੈਕਟ: 51 ਦਿਨਾਂ ਤੋਂ ਟਾਵਰ ‘ਤੇ ਚੜ੍ਹੇ ਦੋ ਬਜ਼ੁਰਗ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਹੇਠਾਂ ਉਤਰੇ

ਸ਼ਾਹਪੁਰਕੰਡੀ : ਕੁਦਰਤ ਦੀ ਮਾਰ ਅਤੇ ਸਿਸਟਮ ਦੀ ਅਣਦੇਖੀ ਤੋਂ ਤੰਗ ਆ ਕੇ ਲੋਕਾਂ ਵੱਲੋਂ ਸੰਘਰਸ਼ ਕਰਨ ਦੀਆਂ ਕਈ ਮਿਸਾਲਾਂ ਸਾਹਮਣੇ ਆਉਂਦੀਆਂ ਹਨ, ਪਰ ਸ਼ਾਹਪੁਰਕੰਡੀ…

ਕੁਦਰਤ ਦੀ ਮਾਰ ਅਤੇ ਸਿਸਟਮ ਦੀ ਅਣਦੇਖੀ ਤੋਂ ਤੰਗ ਆ ਕੇ ਲੋਕਾਂ ਵੱਲੋਂ ਸੰਘਰਸ਼ ਕਰਨ ਦੀਆਂ ਕਈ ਮਿਸਾਲਾਂ ਸਾਹਮਣੇ ਆਉਂਦੀਆਂ ਹਨ, ਪਰ ਸ਼ਾਹਪੁਰਕੰਡੀ

ਸ਼ਾਹਪੁਰਕੰਡੀ : ਕੁਦਰਤ ਦੀ ਮਾਰ ਅਤੇ ਸਿਸਟਮ ਦੀ ਅਣਦੇਖੀ ਤੋਂ ਤੰਗ ਆ ਕੇ ਲੋਕਾਂ ਵੱਲੋਂ ਸੰਘਰਸ਼ ਕਰਨ ਦੀਆਂ ਕਈ ਮਿਸਾਲਾਂ ਸਾਹਮਣੇ ਆਉਂਦੀਆਂ ਹਨ, ਪਰ ਸ਼ਾਹਪੁਰਕੰਡੀ ਤੋਂ ਸਾਹਮਣੇ ਆਇਆ ਇਹ ਮਾਮਲਾ ਬੇਹੱਦ ਸੰਵੇਦਨਸ਼ੀਲ ਹੈ। ਪਿਛਲੇ ਕਰੀਬ 50 ਦਿਨਾਂ ਤੋਂ ਲਗਭਗ 100 ਫ਼ੁੱਟ ਉੱਚੇ ਟਾਵਰ ‘ਤੇ ਚੜ੍ਹ ਕੇ ਬੈਠੇ ਦੋ ਬਜ਼ੁਰਗ ਕਿਸਾਨ ਆਖਿਰਕਾਰ 51ਵੇਂ ਦਿਨ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਹੇਠਾਂ ਉਤਰ ਆਏ ਹਨ। ਇਹ ਬਜ਼ੁਰਗ ਪਿਛਲੇ ਲੰਮੇ ਸਮੇਂ ਤੋਂ ਸ਼ਾਹਪੁਰਕੰਡੀ ਬੈਰਾਜ ਪ੍ਰੋਜੈਕਟ ਵਿੱਚ ਨੌਕਰੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ।

ਜਦੋਂ ਇਲਾਕੇ ਵਿੱਚ ਸ਼ਾਹਪੁਰਕੰਡੀ ਬੈਰਾਜ ਪ੍ਰੋਜੈਕਟ ਡੈਮ ਦਾ ਨਿਰਮਾਣ ਸ਼ੁਰੂ ਹੋਇਆ ਸੀ, ਉਸ ਸਮੇਂ ਕਈ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਡੈਮ ਦੀ ਭੇਟ ਚੜ੍ਹ ਗਈਆਂ ਸਨ। ਉਸ ਸਮੇਂ ਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਜਿਨ੍ਹਾਂ ਪਰਿਵਾਰਾਂ ਦੀਆਂ ਜ਼ਮੀਨਾਂ ਡੈਮ ਵਿੱਚ ਗਈਆਂ ਹਨ, ਉਨ੍ਹਾਂ ਨੂੰ ਬਦਲੇ ਵਿੱਚ ਨੌਕਰੀਆਂ ਦਿੱਤੀਆਂ ਜਾਣਗੀਆਂ। ਪਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਜਦੋਂ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਬਣਦਾ ਹੱਕ ਨਹੀਂ ਮਿਲਿਆ ਅਤੇ ਇਹ ਬਜ਼ੁਰਗ ਉਮਰ ਦੇ ਇਸ ਪੜਾਅ ‘ਤੇ ਪਹੁੰਚ ਗਏ, ਤਾਂ ਇਨ੍ਹਾਂ ਨੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਦਿਆਂ ਟਾਵਰ ‘ਤੇ ਚੜ੍ਹਨ ਦਾ ਸਖ਼ਤ ਕਦਮ ਚੁੱਕਿਆ।

ਇਸ ਮੌਕੇ ਡੈਮ ਆਸਤੀ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਬਜ਼ੁਰਗ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਤਾਂ ਖੁਦ ਨੌਕਰੀ ਨਹੀਂ ਮਿਲ ਸਕੀ, ਘੱਟੋ-ਘੱਟ ਉਨ੍ਹਾਂ ਦੇ ਬੱਚਿਆਂ ਨੂੰ ਹੀ ਰੁਜ਼ਗਾਰ ਦਿੱਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਦਾ ਜਲਦ ਕੋਈ ਠੋਸ ਹੱਲ ਨਾ ਕੱਢਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਉੱਥੇ ਹੀ, ਮੌਕੇ ‘ਤੇ ਪਹੁੰਚੇ ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਨ੍ਹਾਂ ਬਜ਼ੁਰਗਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀ ਮੀਤਿੰਗ ਉੱਚ ਅਧਿਕਾਰੀਆਂ ਅਤੇ ਸਕੱਤਰ ਨਾਲ ਕਰਵਾਈ ਜਾਵੇਗੀ, ਤਾਂ ਜੋ ਇਸ ਮਸਲੇ ਦਾ ਜਲਦ ਤੋਂ ਜਲਦ ਬਣਦਾ ਹੱਲ ਕੱਢਿਆ ਜਾ ਸਕੇ। ਪ੍ਰਸ਼ਾਸਨ ਦੇ ਇਸੇ ਭਰੋਸੇ ਤੋਂ ਬਾਅਦ ਅੱਜ 51ਵੇਂ ਦਿਨ ਇਨ੍ਹਾਂ ਬਜ਼ੁਰਗਾਂ ਨੇ ਆਪਣਾ ਸੰਘਰਸ਼ ਫਿਲहाल ਰੋਕਦਿਆਂ ਟਾਵਰ ਤੋਂ ਹੇਠਾਂ ਉਤਰਨ ਦਾ ਫ਼ੈਸਲਾ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

ਹੜ੍ਹਾਂ ਵਿੱਚ ਉੱਜੜੇ ਪਰਿਵਾਰਾਂ ਲਈ SAF International ਨੇ ਬਣਵਾਏ ਨਵੇਂ ਘਰ, ਮਿਲਿਆ ਨਵਾਂ ਆਸ਼ੀਆਨਾ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *