ਮਾਲ ਰੋਡ ਸਥਿਤ ਯੈਸ ਬੈਂਕ ਦੇ ਅੰਦਰ ਚੱਲੀ ਗੋਲੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਬੇਹੱਦ ਵਿਅਸਤ ਅਤੇ ਪੋਸ਼ ਇਲਾਕੇ ਮਾਲ ਰੋਡ ਤੋਂ ਇੱਕ ਵੱਡੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਮਾਲ ਰੋਡ ‘ਤੇ ਸਥਿਤ ਯੈਸ…

ਅੰਮ੍ਰਿਤਸਰ ਦੇ ਬੇਹੱਦ ਵਿਅਸਤ ਅਤੇ ਪੋਸ਼ ਇਲਾਕੇ ਮਾਲ ਰੋਡ ਤੋਂ ਇੱਕ ਵੱਡੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਮਾਲ ਰੋਡ 'ਤੇ ਸਥਿਤ ਯੈਸ ਬੈਂਕ  

ਅੰਮ੍ਰਿਤਸਰ : ਅੰਮ੍ਰਿਤਸਰ ਦੇ ਬੇਹੱਦ ਵਿਅਸਤ ਅਤੇ ਪੋਸ਼ ਇਲਾਕੇ ਮਾਲ ਰੋਡ ਤੋਂ ਇੱਕ ਵੱਡੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਮਾਲ ਰੋਡ ‘ਤੇ ਸਥਿਤ ਯੈਸ ਬੈਂਕ  ਦੇ ਅੰਦਰ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ, ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਹਫੜਾ-ਦਫੜੀ ਮੱਚ ਗਈ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ।

ਥਾਣਾ ਸਿਵਲ ਲਾਈਨ ਦਾ ਹੈ ਮਾਮਲਾ

ਪ੍ਰਾਪਤ ਹੋਈ ਮੁੱਢਲੀ ਜਾਣਕਾਰੀ ਅਨੁਸਾਰ ਇਹ ਪੂਰਾ ਮਾਮਲਾ ਥਾਣਾ ਸਿਵਲ ਲਾਈਨ ਦੇ ਅਧੀਨ ਆਉਂਦੇ ਇਲਾਕੇ ਨਾਲ ਸਬੰਧਤ ਹੈ। ਦੋਵਾਂ ਧਿਰਾਂ ਵਿਚਾਲੇ ਆਪਸੀ ਨਿੱਜੀ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕੁਝ ਤਣਾਅ ਚੱਲ ਰਿਹਾ ਸੀ। ਬੈਂਕ ਦੇ ਅੰਦਰ ਹੀ ਇਸੇ ਵਿਵਾਦ ਨੇ ਤੂਫ਼ਾਨ ਦਾ ਰੂਪ ਧਾਰ ਲਿਆ ਅਤੇ ਗੋਲੀ ਚੱਲਣ ਦੀ ਇਹ ਮੰਦਭਾਗੀ ਘਟਨਾ ਵਾਪਰ ਗਈ।

ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਅਤੇ ਏਡੀਸੀਪੀ ਦਾ ਬਿਆਨ

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਟੀਮ ਤੁਰੰਤ ਹਰਕਤ ਵਿੱਚ ਆਈ ਅਤੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਬੈਂਕ ਅੰਦਰੋਂ ਅਤੇ ਆਲੇ-ਦੁਆਲੇ ਤੋਂ ਸਬੂਤ ਜੁਟਾਏ ਜਾ ਰਹੇ ਹਨ।

ਇਸ ਪੂਰੇ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਏਡੀਸੀਪੀ ਸਿਟੀ-2 ਅੰਮ੍ਰਿਤਸਰ, ਸਿਰੀ ਵੈਨੇਲਾ ਨੇ ਦੱਸਿਆ ਕਿ ਇਹ ਘਟਨਾ ਦੋ ਧਿਰਾਂ ਵਿਚਕਾਰ ਨਿੱਜੀ ਪੈਸਿਆਂ ਦੇ ਲੈਣ-ਦੇਣ ਨਾਲ ਜੁੜੀ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਘਟਨਾ ਨਾਲ ਜੁੜੇ ਸਾਰੇ ਅਸਲ ਤੱਥ ਸਾਹਮਣੇ ਆਉਣਗੇ। ਫਿਲਹਾਲ ਪੁਲਿਸ ਵੱਲੋਂ ਗੋਲੀ ਚਲਾਉਣ ਵਾਲਿਆਂ ਦੀ ਭਾਲ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

ਸ਼ਾਹਪੁਰਕੰਡੀ ਬੈਰਾਜ ਪ੍ਰੋਜੈਕਟ: 51 ਦਿਨਾਂ ਤੋਂ ਟਾਵਰ ‘ਤੇ ਚੜ੍ਹੇ ਦੋ ਬਜ਼ੁਰਗ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਹੇਠਾਂ ਉਤਰੇ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *