ਫਤਹਿਗੜ੍ਹ ਸਾਹਿਬ : ਲਾਪਰਵਾਹੀ ਨਾਲ ਚਲਾ ਰਿਹਾ ਸੀ ਟਿੱਪਰ, ਆਲਟੋ ਨੂੰ ਮਾਰੀ ਸਿੱਧੀ ਟੱਕਰ, ਦੋ ਦੋਸਤਾਂ ਦੀ ਮੌਕੇ ਉਤੇ ਮੌਤ, ਤੀਜੇ ਦੀ ਹਾਲਤ ਗੰਭੀਰ

ਫਤਹਿਗੜ੍ਹ ਸਾਹਿਬ ਵਿਖੇ ਬੇਹੱਦ ਭਿਆਨਕ ਹਾਦਸਾ ਵਾਪਰਿਆ ਜਿਥੇ ਇਕ ਟਿੱਪਰ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਕਾਰ ਵਿਚ ਜਾ ਰਹੇ ਤਿੰਨ…

ਫਤਹਿਗੜ੍ਹ ਸਾਹਿਬ ਵਿਖੇ ਬੇਹੱਦ ਭਿਆਨਕ ਹਾਦਸਾ ਵਾਪਰਿਆ ਜਿਥੇ ਇਕ ਟਿੱਪਰ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਕਾਰ ਵਿਚ ਜਾ ਰਹੇ ਤਿੰਨ ਦੋਸਤਾਂ ਵਿਚੋਂ ਦੋ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਚੁੰਨੀ ਚੌਕੀ ਲਾਗੇ ਖੇੜੀ ਚੌਕ ਨੇੜੇ ਵਾਪਰਿਆ। ਗੰਭੀਰ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਰਜਿੰਦਰ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ।
ਪੁਲਿਸ ਚੌਕੀ ਚੁੰਨੀ ਕਲਾਂ ਦੇ ਪੁਲਿਸ ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ 3 ਦੋਸਤ ਆਲਟੋ ਕਾਰ ਵਿਚ ਸਵਰ ਹੋ ਕੇ ਜਾ ਰਹੇ ਸਨ, ਜਦੋਂ ਉਹ ਖੇੜੀ ਚੌਂਕ ਦੇ ਨਜ਼ਦੀਕ ਪਹੁੰਚੇ ਤਾਂ ਟਿੱਪਰ ਨੇ ਉਨ੍ਹਾਂ ਦੀ ਆਲਟੋ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ 2 ਦੋਸਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਰਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਤੀਜੇ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਕਿ ਗੰਭੀਰ ਜ਼ਖਮੀ ਹੈ।
ਉਨ੍ਹਾਂ ਦੱਸਿਆ ਕਿ ਗੰਭੀਰ ਜ਼ਖਮੀ ਹੋਏ ਹਰਪ੍ਰੀਤ ਸਿੰਘ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਹੈ। ਥਾਣਾ ਬਡਾਲੀ ਆਲਾ ਸਿੰਘ ਵਿਖੇ ਟਿੱਪਰ ਚਾਲਕ ਵਿਰੁੱਧ ਮੁਕੱਦਮਾ ਦਰਜ ਕਰਵਾ ਕੇ ਚੁੰਨੀ ਕਲਾਂ ਚੌਂਕੀ ਦੀ ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਤਿੰਨੇ ਨੌਜਵਾਨ ਜੇਸੀਬੀ ਦਾ ਕੰਮ ਕਰਦੇ ਸੀ ਤੇ ਇੱਥੇ ਸਾਮਾਨ ਲੈਣ ਆਏ ਸੀ। ਇਸ ਦੌਰਾਨ ਟਿੱਪਰ ਚਾਲਕ ਨੇ ਲਾਪਰਵਾਹੀ ਨਾਲ ਟਿੱਪਰ ਚਲਾਉਂਦਿਆਂ ਆਲਟੋ ਕਾਰ ਨੂੰ ਸਿੱਧੀ ਟੱਕਰ ਮਾਰ ਦਿੱਤੀ। ਜਿਸ ਕਾਰਨ ਹਾਦਸਾ ਵਾਪਰ ਗਿਆ।

Leave a Reply

Your email address will not be published. Required fields are marked *