ਨਵੀਂ ਦਿੱਲੀ : ਕੌਮਾਂਤਰੀ ਬਾਜ਼ਾਰ ’ਚ ਸੋਨੇ ਦੀਆਂ ਕੀਮਤਾਂ ’ਚ ਵਾਧਾ ਹੋਇਆ ਹੈ। ਸ਼ੁਕਰਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ’ਚ ਸੋਨੇ ਦੀਆਂ ਕੀਮਤਾਂ ਵਿਚ 800 ਰੁਪਏ ਉਛਾਲ ਆਇਆ। ਹੁਣ ਸੋਨੇ ਦੀ ਕੀਮਤ 73,350 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਈ ਹੈ। ਪਿਛਲੇ ਕਾਰੋਬਾਰੀ ਸੈਸ਼ਨ ’ਚ ਸੋਨਾ 72,550 ਰੁਪਏ ਪ੍ਰਤੀ 10 ਗ੍ਰਾਮ ’ਤੇ ਬੰਦ ਹੋਇਆ ਸੀ।
ਚਾਂਦੀ ਦੀ ਕੀਮਤ ਵੀ ਲਗਾਤਾਰ ਚੌਥੇ ਦਿਨ ਵਧੀ। 1,400 ਰੁਪਏ ਦੀ ਤੇਜ਼ੀ ਨਾਲ ਇਸ ਦੀ ਕੀਮਤ ਹੁਣ 93,700 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਪਹੁੰਚ ਗਈ। ਪਿਛਲੇ ਕਾਰੋਬਾਰੀ ਸੈਸ਼ਨ ’ਚ ਇਹ 92,300 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਬੰਦ ਹੋਈ ਸੀ।
ਐਚ.ਡੀ.ਐਫ.ਸੀ. ਸਕਿਓਰਿਟੀਜ਼ ਰੀਸਰਚ ਦੇ ਵਿਸ਼ਲੇਸ਼ਕ ਸੌਮਿਲ ਗਾਂਧੀ ਨੇ ਕਿਹਾ ਕਿ ਸ਼ੁਕਰਵਾਰ ਨੂੰ ਸੋਨੇ ਦੀਆਂ ਕੀਮਤਾਂ ਵਿਚ ਵਾਧੇ ਦਾ ਕਾਰਨ ਅਮਰੀਕਾ ਵਿਚ ਕਮਜ਼ੋਰ ਮੈਕਰੋ-ਆਰਥਕ ਅੰਕੜੇ ਹਨ। ਇਸ ਨਾਲ ਸੰਭਾਵਨਾ ਵਧ ਗਈ ਹੈ ਕਿ ਅਮਰੀਕੀ ਫੈਡਰਲ ਰਿਜ਼ਰਵ ਸਾਲ 2024 ’ਚ ਘੱਟੋ-ਘੱਟ ਦੋ ਵਾਰ ਵਿਆਜ ਦਰ ’ਚ ਕਟੌਤੀ ਕਰੇਗਾ। ਚਾਂਦੀ ਵੀ 30.40 ਡਾਲਰ ਪ੍ਰਤੀ ਔਂਸ ’ਤੇ ਪਹੁੰਚ ਗਈ। ਵੀਰਵਾਰ ਨੂੰ ਸੋਨਾ 30.15 ਡਾਲਰ ਪ੍ਰਤੀ ਔਂਸ ’ਤੇ ਬੰਦ ਹੋਇਆ ਸੀ।
ਸੋਨਾ ਤੇ ਚਾਂਦੀ ਦੀਆਂ ਕੀਮਤਾਂ ਵਿਚ ਭਾਰੀ ਵਾਧਾ, ਜਾਣੋ ਨਵੀਆਂ ਕੀਮਤਾਂ
ਨਵੀਂ ਦਿੱਲੀ : ਕੌਮਾਂਤਰੀ ਬਾਜ਼ਾਰ ’ਚ ਸੋਨੇ ਦੀਆਂ ਕੀਮਤਾਂ ’ਚ ਵਾਧਾ ਹੋਇਆ ਹੈ। ਸ਼ੁਕਰਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ’ਚ ਸੋਨੇ ਦੀਆਂ ਕੀਮਤਾਂ ਵਿਚ 800 ਰੁਪਏ…
