ਅੰਮ੍ਰਿਤਸਰ ਵਿੱਚ ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਦਾ ਉਤਸ਼ਾਹ ਰਿਹਾ ਬਰਕਰਾਰ

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਅੱਜ ਮੌਸਮ ਨੇ ਅਚਾਨਕ ਕਰਵਟ ਲਈ ਹੈ ਅਤੇ ਸਵੇਰ ਤੋਂ ਪੈ ਰਹੀ ਤੇਜ਼ ਬਾਰਸ਼ ਨੇ ਸ਼ਹਿਰ ਦਾ ਮਾਹੌਲ ਪੂਰੀ ਤਰ੍ਹਾਂ ਖੁਸ਼ਗਵਾਰ…

ਅੰਮ੍ਰਿਤਸਰ ਵਿੱਚ ਅੱਜ ਮੌਸਮ ਨੇ ਅਚਾਨਕ ਕਰਵਟ ਲਈ ਹੈ ਅਤੇ ਸਵੇਰ ਤੋਂ ਪੈ ਰਹੀ ਤੇਜ਼ ਬਾਰਸ਼ ਨੇ ਸ਼ਹਿਰ ਦਾ ਮਾਹੌਲ ਪੂਰੀ ਤਰ੍ਹਾਂ ਖੁਸ਼ਗਵਾਰ ਬਣਾ

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਅੱਜ ਮੌਸਮ ਨੇ ਅਚਾਨਕ ਕਰਵਟ ਲਈ ਹੈ ਅਤੇ ਸਵੇਰ ਤੋਂ ਪੈ ਰਹੀ ਤੇਜ਼ ਬਾਰਸ਼ ਨੇ ਸ਼ਹਿਰ ਦਾ ਮਾਹੌਲ ਪੂਰੀ ਤਰ੍ਹਾਂ ਖੁਸ਼ਗਵਾਰ ਬਣਾ ਦਿੱਤਾ ਹੈ। ਇਸ ਬਦਲੇ ਹੋਏ ਮੌਸਮ ਕਾਰਨ ਜਿੱਥੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਸਹਿ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ, ਉੱਥੇ ਹੀ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ।

ਅੱਜ ਸਵੇਰ ਤੋਂ ਸ਼ੁਰੂ ਹੋਏ ਮੀਂਹ ਨੇ ਗਰਮੀ ਤੋਂ ਪਰੇਸ਼ਾਨ ਲੋਕਾਂ ਦੇ ਚਿਹਰਿਆਂ ‘ਤੇ ਰੌਣਕ ਲਿਆ ਦਿੱਤੀ ਹੈ। ਠੰਢੀਆਂ ਹਵਾਵਾਂ ਦੇ ਚੱਲਦਿਆਂ ਵਾਤਾਵਰਣ ਵਿੱਚ ਠੰਢਕ ਘੁਲ ਗਈ ਹੈ ਅਤੇ ਲੋਕ ਇਸ ਸੁਹਾਵਣੇ ਮੌਸਮ ਦਾ ਖੂਬ ਆਨੰਦ ਮਾਣ ਰਹੇ ਹਨ।

ਇਸ ਮੋਹਲੇਧਾਰ ਮੀਂਹ ਦੌਰਾਨ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ਵਾਲੀਆਂ ਸੰਗਤਾਂ ਦੇ ਉਤਸ਼ਾਹ ਵਿੱਚ ਕੋਈ ਕਮੀ ਦੇਖਣ ਨੂੰ ਨਹੀਂ ਮਿਲੀ। ਮੌਸਮ ਦੀ ਖਰਾਬੀ ਜਾਂ ਬਾਰਸ਼ ਵੀ ਸ਼ਰਧਾਲੂਆਂ ਦੀ ਆਸਥਾ ਦੇ ਰਾਹ ਵਿੱਚ ਰੁਕਾਵਟ ਨਹੀਂ ਬਣ ਸਕੀ।

ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਪਹੁੰਚੇ ਸ਼ਰਧਾਲੂ ਮੀਂਹ ਦੇ ਵਿੱਚ ਹੀ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਸੰਗਤਾਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਗੁਰੂ ਘਰ ਮੱਥਾ ਟੇਕ ਰਹੀਆਂ ਹਨ ਅਤੇ ਇਲਾਹੀ ਬਾਣੀ ਦਾ ਆਨੰਦ ਮਾਣ ਰਹੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Shahabad में शिक्षा मंत्री महिपाल ढांडा ने जाट भवन का किया शिलान्यास, सभी आधुनिक सुविधाओं से लैस होगा जाट भवन

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *