Weather Update : ਪੰਜਾਬ ‘ਚ ਟਲਿਆ ਲੂ ਦਾ ਖਤਰਾ, 40 ਡਿਗਰੀ ਤੋਂ ਹੇਠਾਂ ਆਇਆ ਤਾਪਮਾਨ, ਜਾਣੋ ਅਗਲੇ ਦਿਨਾਂ ਦਾ ਮੌਸਮ ਦਾ ਹਾਲ

ਚੰਡੀਗੜ੍ਹ-ਵੈਸਟਰਨ ਡਿਸਟਰਬੈਂਸ ਕਾਰਨ ਪਿਛਲੇ ਕੁਝ ਦਿਨਾਂ ਵਿਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਵਿਚ ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਵੱਧ ਤੋਂ ਵੱਧ ਤਾਪਮਾਨ…

ਚੰਡੀਗੜ੍ਹ-ਵੈਸਟਰਨ ਡਿਸਟਰਬੈਂਸ ਕਾਰਨ ਪਿਛਲੇ ਕੁਝ ਦਿਨਾਂ ਵਿਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਵਿਚ ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 34 ਤੋਂ 40 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਆਉਣ ਵਾਲੇ ਤਿੰਨ ਦਿਨਾਂ ਵਿਚ ਤਾਪਮਾਨ ਮੁੜ ਵਧੇਗਾ, ਜਦੋਂ ਕਿ ਪੰਜਾਬ ਵਿੱਚ 26 ਜੂਨ ਤੋਂ ਪ੍ਰੀ-ਮੌਨਸੂਨ ਸਰਗਰਮ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ 45 ਡਿਗਰੀ ਦੇ ਨੇੜੇ ਪਹੁੰਚਿਆ ਪੰਜਾਬ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ।  ਆਉਣ ਵਾਲੇ 3 ਦਿਨਾਂ ‘ਚ ਤਾਪਮਾਨ ‘ਚ ਮਾਮੂਲੀ ਵਾਧਾ ਹੋਵੇਗਾ ਪਰ ਗਰਮੀ ਦੀ ਲਹਿਰ ਦੇ ਹਾਲਾਤ ਪੈਦਾ ਨਹੀਂ ਹੋਣਗੇ ਅਤੇ ਤਾਪਮਾਨ ਆਮ ਦੇ ਨੇੜੇ ਰਹੇਗਾ। 
ਵੈਸਟਰਨ ਡਿਸਟਰਬੈਂਸ ਦਾ ਅਸਰ 26 ਜੂਨ ਤੋਂ ਦੇਖਣ ਨੂੰ ਮਿਲੇਗਾ। ਇਹ ਪ੍ਰੀ-ਮਾਨਸੂਨ ਦੀ ਸ਼ੁਰੂਆਤ ਹੋਵੇਗੀ। ਜ਼ਿਆਦਾਤਰ ਇਲਾਕਿਆਂ ‘ਚ ਮਾਨਸੂਨ ਅਜੇ ਵੀ ਹੌਲੀ-ਹੌਲੀ ਅੱਗੇ ਵਧ ਰਿਹਾ ਹੈ। ਜਿਸ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਾਨਸੂਨ ਇਸ ਸਾਲ ਜੁਲਾਈ ਦੇ ਪਹਿਲੇ ਹਫ਼ਤੇ ਹੀ ਆ ਜਾਵੇਗਾ। ਪਿਛਲੇ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਸਾਰੇ ਸ਼ਹਿਰਾਂ ਵਿਚ ਤਾਪਮਾਨ 40 ਡਿਗਰੀ ਤੋਂ ਘੱਟ ਰਿਹਾ। ਪੰਜਾਬ ਵਿਚ ਗੁਰਦਾਸਪੁਰ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 39.5 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਸਭ ਤੋਂ ਠੰਢਾ ਇਲਾਕਾ ਸ਼ਹੀਦ ਭਗਤ ਸਿੰਘ ਨਗਰ ਦਾ ਬੱਲੋਵਾਲ ਇਲਾਕਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 33.3 ਡਿਗਰੀ ਦਰਜ ਕੀਤਾ ਗਿਆ। 
ਪੰਜਾਬ ਵਿਚ ਜੂਨ ਦਾ ਮਹੀਨਾ ਖੁਸ਼ਕ ਰਿਹਾ ਹੈ। ਜਦੋਂ ਕਿ ਜੂਨ ਮਹੀਨੇ ਵਿੱਚ 21 ਤਰੀਕ ਤੱਕ ਔਸਤਨ 30.4 ਮਿਲੀਮੀਟਰ ਵਰਖਾ ਹੋਈ ਹੈ, ਜਦਕਿ ਪੰਜਾਬ ਵਿੱਚ ਹੁਣ ਤੱਕ ਸਿਰਫ਼ 8.8 ਮਿਲੀਮੀਟਰ ਮੀਂਹ ਹੀ ਪਿਆ ਹੈ। ਇਸ ਦਾ ਮਤਲਬ ਹੈ ਕਿ ਹੁਣ ਤੱਕ ਪੰਜਾਬ ਵਿੱਚ 71% ਘੱਟ ਮੀਂਹ ਪਿਆ ਹੈ।

Leave a Reply

Your email address will not be published. Required fields are marked *