ਫਿਰੋਜ਼ਪੁਰ ‘ਚ ਪੁਲਿਸ ਅਤੇ BSF ਦੀ ਵੱਡੀ ਕਾਰਵਾਈ: ਸਰਚ ਆਪਰੇਸ਼ਨ ਦੌਰਾਨ ਕਰੀਬ 10 ਕਿਲੋ ਹੈਰੋਇਨ ਬਰਾਮਦ

ਫਿਰੋਜ਼ਪੁਰ: ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ ਨੇ…

ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਪੰਜਾਬ ਪੁਲਿਸ

ਫਿਰੋਜ਼ਪੁਰ: ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ ਨੇ ਸਾਂਝੇ ਆਪਰੇਸ਼ਨ ਦੌਰਾਨ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ। ਸੁਰੱਖਿਆ ਬਲਾਂ ਦੀ ਮੁਸਤੈਦੀ ਕਾਰਨ ਸਰਹੱਦ ਪਾਰੋਂ ਕੀਤੀ ਜਾ ਰਹੀ ਨਸ਼ੇ ਦੀ ਤਸਕਰੀ ਦੀ ਕੋਸ਼ਿਸ਼ ਨੂੰ ਇੱਕ ਵਾਰ ਫਿਰ ਨਾਕਾਮ ਕਰ ਦਿੱਤਾ ਗਿਆ ਹੈ।

ਡਰੋਨ ਰਾਹੀਂ ਭੇਜੀ ਗਈ ਸੀ ਕਰੋੜਾਂ ਦੀ ਹੈਰੋਇਨ

ਮਿਲੀ ਜਾਣਕਾਰੀ ਅਨੁਸਾਰ, ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਦੀ ਮਦਦ ਨਾਲ ਭਾਰਤੀ ਖੇਤਰ ਵਿੱਚ ਨਸ਼ੇ ਦੀ ਖੇਪ ਭੇਜੀ ਗਈ ਸੀ। ਜੀਵਾਂ ਭੇਡੀਆ ਦੇ ਇਲਾਕੇ ਵਿੱਚ ਖੇਤਾਂ ਅੰਦਰ ਡਿੱਗੀ ਹੋਈ ਇਸ ਹੈਰੋਇਨ ਨੂੰ ਸੁਰੱਖਿਆ ਬਲਾਂ ਨੇ ਸਰਚ ਅਭਿਆਨ ਦੌਰਾਨ ਆਪਣੇ ਕਬਜ਼ੇ ਵਿੱਚ ਲੈ ਲਿਆ। ਜ਼ਬਤ ਕੀਤੀ ਗਈ ਹੈਰੋਇਨ ਦਾ ਵਜ਼ਨ ਕਰੀਬ 10 ਕਿਲੋ ਦੱਸਿਆ ਜਾ ਰਿਹਾ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਭਾਰੀ ਕੀਮਤ ਹੈ।

ਪੁਲਿਸ ਵੱਲੋਂ ਅਣਪਛਾਤੇ ਤਸਕਰਾਂ ਵਿਰੁੱਧ ਮਾਮਲਾ ਦਰਜ

ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਥਾਨਕ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ (NDPS Act) ਤਹਿਤ ਮੁਦਮਾ ਦਰਜ ਕਰ ਲਿਆ ਹੈ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹੁਣ ਇਸ ਨੈੱਟਵਰਕ ਦੇ ਡੂੰਘਾਈ ਨਾਲ ਪੜਤਾਲ ਕਰ ਰਹੀਆਂ ਹਨ ਤਾਂ ਜੋ ਪਤਾ ਲਾਇਆ ਜਾ ਸਕੇ ਕਿ ਇਸ ਖੇਪ ਨੂੰ ਭਾਰਤ ਵਿੱਚ ਕਿਸ ਨੇ ਰਿਸੀਵ ਕਰਨਾ ਸੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

ਸਿਵਲ ਹਸਪਤਾਲ ਵਿਖੇ ਸਫ਼ਾਈ ਸੇਵਕਾਂ ਦਾ ਪੱਕਾ ਮੋਰਚਾ: ਤਨਖ਼ਾਹ ਵਧਾਉਣ ਅਤੇ ਨਵੀਂ ਕੰਪਨੀ ਅਧੀਨ ਕੰਮ ਕਰਨ ਤੋਂ ਸਾਫ਼ ਇਨਕਾਰ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *