ਚੰਡੀਗੜ੍ਹ (ਇੰਟ.)- ਪੰਜਾਬ (punjab) ਦੇ ਲੋਕਾਂ ਨੂੰ ਛੇਤੀ ਹੀ ਪੰਜਾਬ ਸਰਕਾਰ (Punjab Government) ਵਲੋਂ ਵੱਡੀ ਰਾਹਤ ਮਿਲਣ ਵਾਲੀ ਹੈ। ਇਸ ਮਹਿੰਗਾਈ ਦੇ ਦੌਰ ਵਿਚ ਪੰਜਾਬ ਵਿਚ ਬਿਜਲੀ ਸਭ ਤੋਂ ਮਹਿੰਗੀ ਹੈ ਜਿਸ ਕਾਰਣ ਪੰਜਾਬ ਸਰਕਾਰ ਆਮ ਲੋਕਾਂ ਨੂੰ ਥੋੜ੍ਹੀ ਰਾਹਤ ਮਿਲ ਸਕਦੀ ਹੈ ਅਤੇ ਪੰਜਾਬ ਸਰਕਾਰ ਵਲੋਂ 200 ਯੂਨਿਟ ਬਿਜਲੀ ਮੁਫਤ ਮਿਲ ਸਕਦੀ ਹੈ। ਕਾਂਗਰਸ ਹਾਈ ਕਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amrinder Singh) ਨੂੰ ਜਿਨ੍ਹਾਂ 18 ਪੁਆਇੰਟਸ ‘ਤੇ ਕੰਮ ਕਰਨ ਲਈ ਕਿਹਾ ਹੈ, ਉਨ੍ਹਾਂ ਵਿਚ ਲੋਕਾਂ ਨੂੰ 200 ਯੁਨਿਟ ਬਿਜਲੀ ਮੁਫਤ ਮੁਹੱਈਆ ਕਰਵਾਉਣ ਦਾ ਮਾਮਲਾ ਵੀ ਸ਼ਾਮਲ ਹੈ। ਕਾਂਗਰਸ ਹਾਈ ਕਮਾਨ ਦੇ ਹੁਕਮਾਂ ਪਿੱਛੋਂ ਸਰਕਾਰ ਹੁਣ ਲੋਕਾਂ ਨੂੰ ਬਿਜਲੀ ਮੁਫਤ (Free Electricity) ਦਿੱਤੇ ਜਾਣ ਦੀ ਰੂਪ ਰੇਖਾ ਤਿਆਰ ਕਰਨ ਵਿਚ ਜੁੱਟ ਗਈ ਹੈ।
Read this- ਗਲੋਬਲ ਟੌਏ ਮਾਰਕੀਟ ਵਿਚ ਭਾਰਤ ਦੀ ਭਾਈਵਾਲੀ ਬਹੁਤ ਘੱਟ : PM ਮੋਦੀ
ਦਰਅਸਲ, ਕਾਂਗਰਸ ਹਾਈ ਕਮਾਂਡ ਤੇ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਖ਼ਤਮ ਕਰਨ ਲਈ 18 ਨੁਕਾਤੀ ਏਜੰਡਾ ਦਿੱਤਾ ਹੈ। ਇਨ੍ਹਾਂ 18 ਨੁਕਤਿਆਂ ਵਿੱਚੋਂ ਸਭ ਤੋਂ ਮੁੱਖ ਹਰੇਕ ਘਰ ਨੂੰ 200 ਯੂਨਿਟ ਮੁਫਤ ਬਿਜਲੀ ਦੇਣਾ ਸ਼ਾਮਲ ਹੈ। ਪੰਜਾਬ ਵਿੱਚ ਘਰੇਲੂ ਸੈਕਟਰ ਦੀ ਮਹਿੰਗੀ ਬਿਜਲੀ ਲੰਬੇ ਸਮੇਂ ਤੋਂ ਵੱਡਾ ਮੁੱਦਾ ਰਿਹਾ ਹੈ ਤੇ ਇਸ ਬਾਰੇ ਸ਼ਹਿਰੀ ਵਰਗ ਵਿੱਚ ਰੋਸ ਹੈ।
Read this- ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਰੂਪਨਗਰ ‘ਚ ਡਰਾਈਵਰਾਂ ਨੇ ਖੋਲ੍ਹਿਆ ਸਰਕਾਰ ਖਿਲਾਫ਼ ਮੋਰਚਾ
ਦੱਸ ਦਈਏ ਕਿ 2017 ਦੀਆਂ ਚੋਣਾਂ ਤੋਂ ਪਹਿਲਾਂ, ਕਾਂਗਰਸ ਨੇ ਆਮ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਬਿਜਲੀ ਸਮਝੌਤੇ ਰੱਦ ਕਰਨ ਨਾਲ, ਆਮ ਲੋਕਾਂ ਨੂੰ ਬਿਜਲੀ ਦਰਾਂ ਵਿੱਚ ਰਾਹਤ ਮਿਲੇਗੀ। ਵਿਧਾਇਕਾਂ ਨੇ ਕਾਂਗਰਸ ਦੀ ਕਮੇਟੀ ਦੇ ਸਾਹਮਣੇ ਮਹਿੰਗੀ ਬਿਜਲੀ ਦਾ ਮੁੱਦਾ ਵੀ ਚੁੱਕਿਆ। ਇਸ ਤੋਂ ਇਲਾਵਾ ਉਠਾਏ ਗਏ ਹੋਰ ਮੁੱਦਿਆਂ ਦੇ ਅਧਾਰ ‘ਤੇ 18 ਮੁੱਦਿਆਂ ਦੀ ਸੂਚੀ ਜਿਹੜੀ ਭੇਜੀ ਗਈ ਹੈ।





