ਅੰਮ੍ਰਿਤਸਰ-ਪੁਲਿਸ ਮੁਲਾਜ਼ਮਾਂ ਲਈ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਪੁਲਿਸ ਮੁਲਾਜ਼ਮਾਂ ਉਤੇ ਸੋਸ਼ਲ ਮੀਡੀਆ ਉਤੇ ਰੀਲ ਜਾਂ ਵੀਡੀਓ ਦੇਖਣ ਤੇ ਚੈਟ ਕਰਨ ਉਤੇ ਪਾਬੰਦੀ ਲਾ ਦਿੱਤੀ ਗਈ ਹੈ।
ਦਰਅਸਲ, ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਇਹ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਮੁਲਾਜ਼ਮ ਆਪਣੀ ਡਿਊਟੀ ਦੌਰਾਨ ਸਮਾਰਟਫ਼ੋਨ ‘ਤੇ ਵਿਅਸਤ ਰਹਿੰਦੇ ਹਨ, ਜਿਸ ਕਾਰਨ ਕਈ ਵਾਰ ਲੋਕਾਂ ਦੀ ਅਤੇ ਉਨ੍ਹਾਂ ਦੀ ਖ਼ੁਦ ਦੀ ਸੁਰੱਖਿਆ ਖ਼ਤਰੇ ਵਿਚ ਪੈ ਜਾਂਦੀ ਹੈ, ਇਸ ਲਈ ਜੇਕਰ ਕੋਈ ਕਰਮਚਾਰੀ ਡਿਊਟੀ ਦੌਰਾਨ ਫ਼ੋਨ ‘ਤੇ ਚੈਟਿੰਗ ਕਰਦਾ ਜਾਂ ਵੀਡੀਓਜ਼ ਦੇਖਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਬਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ।
ਜੇ ਪੁਲਿਸ ਮੁਲਾਜ਼ਮ ਨੇ ਵੇਖੀ ਰੀਲ ਜਾਂ ਕੀਤੀ ਚੈਟ ਤਾਂ..! ਲੱਗ ਗਈ ਪਾਬੰਦੀ
ਅੰਮ੍ਰਿਤਸਰ-ਪੁਲਿਸ ਮੁਲਾਜ਼ਮਾਂ ਲਈ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਪੁਲਿਸ ਮੁਲਾਜ਼ਮਾਂ ਉਤੇ ਸੋਸ਼ਲ ਮੀਡੀਆ ਉਤੇ ਰੀਲ ਜਾਂ ਵੀਡੀਓ ਦੇਖਣ ਤੇ ਚੈਟ ਕਰਨ ਉਤੇ ਪਾਬੰਦੀ…
