ਗੁਰਦਾਸਪੁਰ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਾਗੂ ਕੀਤੀ ਗਈ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵੱਲੋਂ ਪਿੰਡ ਸਲੀਮਪੁਰ ਅਫਗਾਨਾ ਵਿਖੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਸ ਮੌਕੇ ਪਿੰਡ ਦੇ 70 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਅਧਿਕਾਰਤ ਮਾਲਕੀ ਹੱਕ ਸੌਂਪੇ ਗਏ। ਇਸ ਮੌਕੇ ਬੋਲਦਿਆਂ ਰਮਨ ਬਹਿਲ ਨੇ ਕਿਹਾ ਕਿ ਪਿੰਡ ਵਾਸੀਨਾਂ ਦੀ ਇਹ ਕਰੀਬ 80 ਸਾਲ ਪੁਰਾਣੀ ਮੰਗ ਸੀ, ਜੋ ਹੁਣ ਜਾ ਕੇ ਪੂਰੀ ਹੋਈ ਹੈ।
ਜਾਇਦਾਦ ਦੇ ਝਗੜਿਆਂ ਤੋਂ ਮਿਲੇਗੀ ਨਿਜਾਤ
ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਪਰਿਵਾਰਾਂ ਕੋਲ ਆਪਣੇ ਘਰਾਂ ਦੇ ਪੱਕੇ ਅਤੇ ਕਾਨੂੰਨੀ ਦਸਤਾਵੇਜ਼ ਨਾ ਹੋਣ ਕਾਰਨ ਅਕਸਰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਯੋਜਨਾ ਦੇ ਜ਼ਰੀਏ ਹੁਣ ਨਾ ਸਿਰਫ਼ ਉਨ੍ਹਾਂ ਨੂੰ ਕਾਨੂੰਨੀ ਮਾਲਕੀ ਦਾ ਹੱਕ ਮਿਲਿਆ ਹੈ, ਸਗੋਂ ਜਾਇਦਾਦ ਨਾਲ ਜੁੜੇ ਆਪਸੀ ਝਗੜਿਆਂ ਵਿੱਚ ਵੀ ਕਮੀ ਆਵੇਗੀ। ਪੰਜਾਬ ਸਰਕਾਰ ਦਾ ਮੁੱਖ ਟੀਚਾ ਹਰ ਲੋੜਵੰਦ ਅਤੇ ਯੋਗ ਪਰਿਵਾਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਪ੍ਰਸ਼ਾਸਨ ਨੇ ਪਿੰਡ ਵਾਸੀਆਂ ਨੂੰ ਇਸ ਅਹਿਮ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



