Horrific incident in Ludhiana: ਦੋਸਤ ਦੀ ਜਨਮਦਿਨ ਪਾਰਟੀਅ ਵਿੱਚ ਗਏ ਦੁਕਾਨਦਾਰ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ

ਲੁਧਿਆਣਾ : ਪੰਜਾਬ ਦੇ ਉਦਯੋਗਿਕ ਸ਼ਹਿਰ ਲੁਧਿਆਣਾ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਹਿਰ ਦੇ ‘ਪੰਡਿਤ ਛੋਲੇ-ਕੁਲਚੇ ਵਾਲੇ’ ਦੇ 34…

ਪੰਜਾਬ ਦੇ ਉਦਯੋਗਿਕ ਸ਼ਹਿਰ ਲੁਧਿਆਣਾ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਹਿਰ ਦੇ 'ਪੰਡਿਤ ਛੋਲੇ-ਕੁਲਚੇ ਵਾਲੇ' ਦੇ 34 ਸਾਲਾ

ਲੁਧਿਆਣਾ : ਪੰਜਾਬ ਦੇ ਉਦਯੋਗਿਕ ਸ਼ਹਿਰ ਲੁਧਿਆਣਾ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਹਿਰ ਦੇ ‘ਪੰਡਿਤ ਛੋਲੇ-ਕੁਲਚੇ ਵਾਲੇ’ ਦੇ 34 ਸਾਲਾ ਪੁੱਤਰ ਰਾਹੁਲ ਦੀ ਬੇਰਹਿਮੀ ਨਾਲ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਰਾਹੁਲ ਦੇਰ ਰਾਤ ਆਪਣੀ ਸਕੌਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਪਣੇ ਇੱਕ ਦੋਸਤ ਦੀ ਜਨਮਦਿਨ ਪਾਰਟੀ ਵਿੱਚ ਸ਼ਾਮਲ ਹੋਣ ਲਈ ਗਿਆ ਸੀ। ਪਾਰਟੀ ਦੌਰਾਨ ਕਿਸੇ ਗੱਲ ਨੂੰ ਲੈ ਕੇ ਰਾਹੁਲ ਦੀ ਕੁਝ ਨੌਜਵਾਨਾਂ ਨਾਲ ਤੂ-ਤੂ ਮੈਂ-ਮੈਂ ਹੋ ਗਈ, ਜੋ ਕਿ ਕੁਝ ਹੀ ਸਮੇਂ ਵਿੱਚ ਖ਼ੂਨੀ ਝੜਪ ਵਿੱਚ ਬਦਲ ਗਈ। ਦੋਸ਼ ਹੈ ਕਿ ਵਿਵਾਦ ਵਧਣ ‘ਤੇ ਹਮਲਾਵਰਾਂ ਨੇ ਰਾਹੁਲ ਦੀ ਛਾਤੀ ਅਤੇ ਪਿੱਠ ਵਿੱਚ ਦੋ ਗੋਲੀਆਂ ਦਾਗ ਦਿੱਤੀਆਂ।

ਹਸਪਤਾਲ ਵਿੱਚ ਇਲਾਜ ਦੌਰਾਨ ਤੋੜਿਆ ਦਮ

ਵਾਰਦਾਤ ਤੋਂ ਬਾਅਦ ਗੰਭੀਰ ਰੂਪ ਵਿੱਚ ਜ਼ਖ਼ਮੀ ਰਾਹੁਲ ਨੂੰ ਤੁਰੰਤ DMC ਹਸਪਤਾਲ ਪਹੁੰਚਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਸਹਿੰਦਿਆਂ ਉਸਦੀ ਮੌਤ ਹੋ ਗਈ। ਹੈਰਾਨੀਜਨਕ ਗੱਲ ਇਹ ਰਹੀ ਕਿ ਘਟਨਾ ਤੋਂ ਬਾਅਦ ਰਾਹੁਲ ਦੇ ਨਾਲ ਆਏ ਕੁਝ ਦੋਸਤ ਹਸਪਤਾਲ ਵਿੱਚੋਂ ਹੀ ਫ਼ਰਾਰ ਹੋ ਗਏ, ਜਿਸ ਨਾਲ ਮਾਮਲਾ ਹੋਰ ਵੀ ਸ਼ੱਕੀ ਬਣ ਗਿਆ ਹੈ। ਇਸ ਦੁੱਖਦਾਈ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵਿੱਚ ਮਾਤਮ ਛਾਇਆ ਹੋਇਆ ਹੈ ਅਤੇ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਗੁਹਾਰ ਲਗਾਈ ਹੈ।

ਪੁਲਿਸ ਨੇ ਦਰਜ ਕੀਤਾ ਮਾਮਲਾ

ਪੁਲਿਸ ਨੇ ਰਾਹੁਲ ਦੇ ਜੀਜਾ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ‘ਤੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਟੀਮਾਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀਆਂ ਹਨ ਅਤੇ ਪਾਰਟੀ ਵਿੱਚ ਮੌਜੂਦ ਹੋਰ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਨਮਦਿਨ ਪਾਰਟੀ ਵਿੱਚ ਆਖ਼ਰ ਅਜਿਹਾ ਕੀ ਹੋਇਆ ਕਿ ਮਾਮੂਲੀ ਕਹਾਸੂਨੀ ਕਤਲ ਤੱਕ ਪਹੁੰਚ ਗਈ, ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸਾਰੇ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਗੁਰਦਾਸਪੁਰ ਦੇ ਵਿੱਚ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਪਰਿਵਾਰਾਂ ਨੂੰ ਸੌਂਪੇ ਮਾਲਕੀ ਹੱਕ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *