ਲਦਾਖ ਘੁੰਮ ਕੇ ਦਿੱਲੀ ਪਰਤਦਿਆਂ ਨਾਲ ਹੁਸ਼ਿਆਰਪੁਰ ‘ਚ ਭਿਆਨਕ ਹਾਦਸਾ, ਕਾਰ ਤੇ ਟਰੱਕ ਦੀ ਸਿੱਧੀ ਟੱਕਰ, ਇਕ ਦੀ ਮੌਤ

ਹੁਸ਼ਿਆਰਪੁਰ ਦੇ ਦਸੂਹਾ ਰੋਡ ਉੱਤੇ ਪਿੰਡ ਕੱਕੋ ਦੇ ਕੋਲ ਦੇਰ ਰਾਤ ਸੜਕ ਹਾਦਸਾ ਵਾਪਰ ਗਿਆ। ਇਕ ਕਾਰ ਤੇ ਟਰੱਕ ਦੀ ਸਿੱਧੀ ਭਿਆਨਕ ਟੱਕਰ ਹੋ ਗਈ।…

ਹੁਸ਼ਿਆਰਪੁਰ ਦੇ ਦਸੂਹਾ ਰੋਡ ਉੱਤੇ ਪਿੰਡ ਕੱਕੋ ਦੇ ਕੋਲ ਦੇਰ ਰਾਤ ਸੜਕ ਹਾਦਸਾ ਵਾਪਰ ਗਿਆ। ਇਕ ਕਾਰ ਤੇ ਟਰੱਕ ਦੀ ਸਿੱਧੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ, ਕਈ ਹੋਰ ਗੰਭੀਰ ਰੂਪ ਤੋਂ ਜ਼ਖਮੀ ਹੋਏ। ਕਾਰ ਸਵਾਰ ਲਦਾਖ ਤੋਂ ਘੁੰਮ ਕੇ ਦਿੱਲੀ ਪਰਤ ਰਹੇ ਸੀ ਕਿ ਹੁਸ਼ਿਆਰਪੁਰ ਦੇ ਇਸ ਇਲਾਕੇ ਵਿਚ ਹਾਦਸਾ ਵਾਪਰ ਗਿਆ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। 
ਜਾਣਕਾਰੀ ਦਿੰਦਿਆਂ ਦਿੱਲੀ ਨਿਵਾਸੀ ਜ਼ਖਮੀ ਨੌਜਵਾਨ ਮਨੋਜ ਦੇ ਚਾਚਾ ਵਿਜੇ ਕੁਮਾਰ ਨੇ ਕਿਹਾ ਕਿ ਉਨ੍ਹਾਂ ਦਾ ਭਤੀਜਾ ਮਨੋਜ, ਆਪਣੇ ਪਰਿਵਾਰ ਅਤੇ ਆਪਣੇ ਦੋਸਤ ਨਾਲ ਲਦਾਖ ਤੋਂ ਕਾਰ ਵਿਚ ਸਵਾਰ ਹੋ ਕੇ ਦਿੱਲੀ ਵਾਪਸ ਜਾ ਰਿਹਾ ਸੀ।
ਮਨੋਜ ਦਾ ਦੋਸਤ ਸਤੀਸ਼ ਕਾਰ ਚਲਾ ਰਿਹਾ ਸੀ। ਜਦੋਂ ਉਹ ਹੁਸ਼ਿਆਰਪੁਰ ਨੇੜੇ ਮਾਊਂਟ ਕਾਰਮਲ ਸਕੂਲ ਕੱਕੋ ਕੋਲ ਪਹੁੰਚਿਆ ਤਾਂ ਉਸ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮਨੋਜ ਦੇ ਦੋਸਤ ਸਤੀਸ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਬਾਕੀ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Leave a Reply

Your email address will not be published. Required fields are marked *