ਫਿਰੋਜਪੁਰ ਵਿੱਚ ਮੌਸਮ ਦਾ ਮਿਜਾਜ਼ ਬਦਲਿਆ: ਭਾਰੀ ਮੀਂਹ ਅਤੇ ਗੜ੍ਹੇਮਾਰੀ ਨੇ ਵਧਾਈ ਕਿਸਾਨਾਂ ਦੀ ਚਿੰਤਾ

ਫਿਰੋਜ਼ਪੁਰ: ਫਿਰੋਜ਼ਪੁਰ ਵਿੱਚ ਅਚਾਨਕ ਮੌਸਮ ਨੇ ਕਰਵਟ ਲਈ ਹੈ। ਜ਼ਿਲ੍ਹੇ ਵਿੱਚ ਹੋਈ ਤੇਜ਼ ਬਾਰਸ਼ ਅਤੇ ਗੜ੍ਹੇਮਾਰੀ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ,…

ਫਿਰੋਜ਼ਪੁਰ ਵਿੱਚ ਅਚਾਨਕ ਮੌਸਮ ਨੇ ਕਰਵਟ ਲਈ ਹੈ। ਜ਼ਿਲ੍ਹੇ ਵਿੱਚ ਹੋਈ ਤੇਜ਼ ਬਾਰਸ਼ ਅਤੇ ਗੜ੍ਹੇਮਾਰੀ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ,

ਫਿਰੋਜ਼ਪੁਰ: ਫਿਰੋਜ਼ਪੁਰ ਵਿੱਚ ਅਚਾਨਕ ਮੌਸਮ ਨੇ ਕਰਵਟ ਲਈ ਹੈ। ਜ਼ਿਲ੍ਹੇ ਵਿੱਚ ਹੋਈ ਤੇਜ਼ ਬਾਰਸ਼ ਅਤੇ ਗੜ੍ਹੇਮਾਰੀ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਠੰਢ ਵਿੱਚ ਵਾਧਾ ਹੋ ਗਿਆ ਹੈ। ਖਰਾਬ ਮੌਸਮ ਕਾਰਨ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵਧ ਗਈਆਂ ਹਨ।

ਤੇਜ਼ ਮੀਂਹ ਕਾਰਨ ਮੰਡੀਆਂ ਵਿੱਚ ਖੁੱਲੇ ਆਸਮਾਨ ਹੇਠ ਪਈ ਧਾਨ ਦੀ ਫ਼ਸਲ ਦਾ ਭਾਰੀ ਨੁਕਸਾਨ ਹੁੰਦਾ ਨਜ਼ਰ ਆ ਰਿਹਾ ਹੈ। ਮੰਡੀ ਵਿੱਚ ਰੱਖੀਆਂ ਧਾਨ ਦੀਆਂ ਬੋਰੀਆਂ ਮੀਂਹ ਦੇ ਪਾਣੀ ਵਿੱਚ ਭਿੱਜ ਗਈਆਂ ਹਨ। ਇਸ ਨਾਲ ਕਿਸਾਨਾਂ ਅਤੇ ਆੜ੍ਹਤੀਆਂ ਵਿੱਚ ਫ਼ਸਲ ਦੀ ਸਾਂਭ-ਸੰਭਾਲ ਨੂੰ ਲੈ ਕੇ ਚਿੰਤਾ ਕਾਫ਼ੀ ਵਧ ਗਈ ਹੈ।

ਇਸ ਸਮੇਂ ਕਿਸਾਨ ਆਪਣੀ ਫ਼ਸਲ ਦੀ ਕਟਾਈ ਵਿੱਚ ਰੁੱਝੇ ਹੋਏ ਹਨ, ਪਰ ਐਨ ਵੇਲੇ ‘ਤੇ ਮੌਸਮ ਦੇ ਖ਼ਰਾਬ ਹੋਣ ਕਾਰਨ ਉਨ੍ਹਾਂ ਦੀ ਮਿਹਨਤ ‘ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ। ਅਚਾਨਕ ਆਏ ਇਸ ਮੌਸਮ ਬਦਲਾਅ ਨੇ ਕਿਸਾਨਾਂ ਦੀ ਚਿੰਤਾ ਨੂੰ ਹੋਰ ਡੂੰਘਾ ਕਰ ਦਿੱਤਾ ਹੈ।

ਤੇਜ਼ ਬਾਰਸ਼ ਕਾਰਨ ਸੜਕਾਂ ‘ਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਰਸਤੇ ਵਿੱਚ ਜਾ ਰਹੇ ਕਈ ਲੋਕ ਮੀਂਹ ਤੇਜ਼ ਹੋਣ ਕਾਰਨ ਰਸਤੇ ਵਿੱਚ ਹੀ ਰੁਕਣ ਲਈ ਮਜਬੂਰ ਹੋ ਗਏ ਅਤੇ ਮੀਂਹ ਰੁਕਣ ਦਾ ਇੰਤਜ਼ਾਰ ਕਰਦੇ ਨਜ਼ਰ ਆਏ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਸ਼ੀ ਦੌਰਾ: ਅਰਵਿੰਦ ਮਿਲ ਦਾ ਉਦਘਾਟਨ ਅਤੇ ‘ਵਿੰਗਜ਼ ਓਵਰ ਗੰਗਾ’ ਏਅਰ ਸ਼ੋਅ ਦੀ ਸ਼ਾਨਦਾਰ ਸਮਾਪਤੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *