ਪੰਜਾਬ ‘ਚ ਦਾਖਲ ਹੋਏ ਹਥਿਆਰਾਂ ਨਾਲ ਲੈਸ ਦੋ ਸ਼ੱਕੀ, ਦੋ ਜ਼ਿਲ੍ਹੇ ਹਾਈ ਅਲਰਟ ‘ਤੇ

ਪੰਜਾਬ ਵਿਚ ਹਥਿਆਰਾਂ ਨਾਲ ਲੈਸ ਸ਼ੱਕੀ ਵਿਅਕਤੀ ਦਾਖਣ ਹੋਣ ਉਤੇ ਦੋ ਸਰਹੱਦੀ ਜ਼ਿਲ੍ਹਿਆਂ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਇਹ ਅਲਰਟ ਗੁਰਦਾਸਪੁਰ ਤੇ ਪਠਾਨਕੋਟ…

ਪੰਜਾਬ ਵਿਚ ਹਥਿਆਰਾਂ ਨਾਲ ਲੈਸ ਸ਼ੱਕੀ ਵਿਅਕਤੀ ਦਾਖਣ ਹੋਣ ਉਤੇ ਦੋ ਸਰਹੱਦੀ ਜ਼ਿਲ੍ਹਿਆਂ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਇਹ ਅਲਰਟ ਗੁਰਦਾਸਪੁਰ ਤੇ ਪਠਾਨਕੋਟ ਜਾਰੀ ਕੀਤਾ ਗਿਆ ਹੈ। ਪੁਲਿਸ ਨੂੰ ਦੋ ਸ਼ੱਕੀ ਅੱਤਵਾਦੀਆਂ ਦੇ ਪਠਾਨਕੋਟ ਵਿਚ ਦਾਖਲ ਹੋਣ ਦੀ ਸੂਚਨਾ ਮਿਲੀ ਹੈ। 
ਕੌਮਾਂਤਰੀ ਸਰਹੱਦ ਦੇ ਨੇੜੇ ਸਥਿਤ ਕੋਟ ਭਥੀਆਂ ਪਿੰਡ ਦੇ ਵਾਸੀ ਨੇ ਅੱਧੀ ਰਾਤ ਨੂੰ ਕੰਟਰੋਲ ਰੂਮ ਸੂਚਨਾ ਦਿੱਤੀ ਕਿ ਭਾਰੀ ਹਥਿਆਰਾਂ ਨਾਲ ਲੈਸ ਦੋ ਨਕਾਬਪੋਸ਼ ਉਸ ਦੇ ਫਾਰਮ ਹਾਊਸ ਅੰਦਰ ਜਬਰੀ ਦਾਖ਼ਲ ਹੋ ਗਏ। ਉਸ ਨੇ ਦੱਸਿਆ ਕਿ ਹਥਿਆਬੰਦ ਵਿਅਕਤੀਆਂ ਨੇ ਉਸ ਦੇ ਸਿਰ ਉਤੇ ਬੰਦੂਕ ਰੱਖ ਦਿੱਤੀ ਤੇ ਰਾਤ ਦਾ ਖਾਣਾ ਤਿਆਰ ਕਰਨ ਲਈ ਕਿਹਾ। ਜਦੋਂ ਉਨ੍ਹਾਂ ਨੇ ਰਾਤ ਦਾ ਖਾਣਾ ਖਾ ਲਿਆ ਤਾਂ ਉਹ ਪਠਾਨਕੋਟ ਵੱਲ ਚਲੇ ਗਏ।
ਪਠਾਨਕੋਟ ਦੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਤੁਰੰਤ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਬੁਲਾਈ। ਗੁਰਦਾਸਪੁਰ ਦੇ ਪੁਲਿਸ ਮੁਖੀ ਹਰੀਸ਼ ਦਿਆਮਾ ਨੇ ਵੀ ਪੁਲਿਸ ਲਾਈਨਜ਼ ਵਿੱਚ ਪਹੁੰਚ ਕੇ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਐਸਐਚਓਜ਼ ਨਾਲ ਮੀਟਿੰਗ ਕੀਤੀ। ਥਲ ਸੈਨਾ ਅਤੇ ਬੀਐੱਸਐੱਫ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।
ਮਾਮੂਨ ਛਾਉਣੀ ਅਤੇ ਪਠਾਨਕੋਟ ਏਅਰ ਫੋਰਸ ਸਟੇਸ਼ਨ ਵਿਖੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਗੁਰਦਾਸਪੁਰ, ਧਾਰੀਵਾਲ, ਦੀਨਾਨਗਰ ਅਤੇ ਪਠਾਨਕੋਟ ਦੇ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਉਤੇ ਚੈਕਿੰਗ ਤੇਜ਼ ਕਰ ਦਿੱਤੀ ਗਈ ਹੈ। ਗੁਰਦਾਸਪੁਰ-ਪਠਾਨਕੋਟ-ਜੰਮੂ ਨੈਸ਼ਨਲ ਹਾਈਵੇ ਉਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਬਟਾਲਾ ਪੁਲਿਸ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ।

Leave a Reply

Your email address will not be published. Required fields are marked *