ਹੁਸ਼ਿਆਰਪੁਰ ਦੇ ਨੌਜਵਾਨ ਦੀ ਰੂਸ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ, ਪਿੰਡ ਵਿੱਚ ਛਾਈ ਸੋਗ ਦੀ ਲਹਿਰ

ਹੁਸ਼ਿਆਰਪੁਰ :  ਹੁਸ਼ਿਆਰਪੁਰ ਦੇ ਦਸੂਹਾ ਅਧੀਨ ਪੈਂਦੇ ਪਿੰਡ ਸਿਪਰੀਆਂ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਰੂਸ ਵਿੱਚ ਰੋਜ਼ੀ-ਰੋਟੀ ਕਮਾਉਣ ਗਏ 29 ਸਾਲਾ…

ਹੁਸ਼ਿਆਰਪੁਰ ਦੇ ਦਸੂਹਾ ਅਧੀਨ ਪੈਂਦੇ ਪਿੰਡ ਸਿਪਰੀਆਂ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਰੂਸ ਵਿੱਚ ਰੋਜ਼ੀ-ਰੋਟੀ

ਹੁਸ਼ਿਆਰਪੁਰ :  ਹੁਸ਼ਿਆਰਪੁਰ ਦੇ ਦਸੂਹਾ ਅਧੀਨ ਪੈਂਦੇ ਪਿੰਡ ਸਿਪਰੀਆਂ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਰੂਸ ਵਿੱਚ ਰੋਜ਼ੀ-ਰੋਟੀ ਕਮਾਉਣ ਗਏ 29 ਸਾਲਾ ਨੌਜਵਾਨ ਰਜਨੀਸ਼ ਸਿੰਘ ਉਰਫ਼ ਲੱਕੀ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਦੁਖਦਾਈ ਖ਼ਬਰ ਮਿਲਦਿਆਂ ਹੀ ਪੂਰੇ ਇਲਾਕੇ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

9 ਮਹੀਨੇ ਪਹਿਲਾਂ ਹੀ ਰੂਸ ਗਿਆ ਸੀ ਨੌਜਵਾਨ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਰਜਨੀਸ਼ ਸਿੰਘ ਸਿਰਫ਼ 9 ਮਹੀਨੇ ਪਹਿਲਾਂ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਬਣਾਉਣ ਲਈ ਰੂਸ ਗਿਆ ਸੀ। ਘਰ ਦੀ ਆਰਥਿਕ ਹਾਲਤ ਬਹੁਤ ਜ਼ਿਆਦਾ ਕਮਜ਼ੋਰ ਹੋਣ ਕਾਰਨ ਉਸਨੇ ਵਿਦੇਸ਼ ਜਾਣ ਦਾ ਫ਼ੈਸਲਾ ਕੀਤਾ ਸੀ। ਪਰਿਵਾਰ ਵਿੱਚ ਪਹਿਲਾਂ ਹੀ ਪਿਤਾ ਦੀ ਮੌਤ ਹੋ ਚੁੱਕੀ ਸੀ, ਜਿਸ ਕਾਰਨ ਰਜਨੀਸ਼ ਆਪਣੀ ਵਿਧਵਾ ਮਾਂ ਦਾ ਇਕਲੌਤਾ ਸਹਾਰਾ ਸੀ।

ਪਿੰਡ ਵਿੱਚ ਹੋਇਆ ਨੌਜਵਾਨ ਦਾ ਅੰਤਮ ਸੰਸਕਾਰ

ਵਿਦੇਸ਼ ਵਿੱਚ ਮੌਤ ਹੋਣ ਤੋਂ ਬਾਅਦ ਜਦੋਂ ਰਜਨੀਸ਼ ਸਿੰਘ ਦੀ ਮ੍ਰਿਤਕ ਦੇਹ ਅੱਜ ਉਸਦੇ ਪਿੰਡ ਸਿਪਰੀਆਂ ਪਹੁੰਚੀ, ਤਾਂ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਨੌਜਵਾਨ ਦਾ ਅੱਜ ਪੂਰੇ ਨਮ ਅੱਖਾਂ ਅਤੇ ਧਾਰਮਿਕ ਰੀਤੀ-ਰਿਵਾਜਾਂ ਨਾਲ ਅੰਤਮ ਸੰਸਕਾਰ ਕਰ ਦਿੱਤਾ ਗਿਆ।

ਇਸ ਦੁਖਦਾਈ ਮੌਕੇ ‘ਤੇ ਪਿੰਡ ਦੇ ਸਰਪੰਚ, ਹੋਰ ਪਿੰਡ ਵਾਸੀਆਂ ਦੇ ਨਾਲ-ਨਾਲ ਸਮਾਜ ਸੇਵੀ ਮੁਨੀਸ਼ ਚੱਢਾ ਅਤੇ ਸਮਾਜ ਸੇਵੀ ਨਿਰਮਲ ਪਹਿਲਵਾਨ ਨੇ ਵੀ ਗੂੜ੍ਹੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਭ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਬੇਸਹਾਰਾ ਪਰਿਵਾਰ ਦੀ ਆਰਥਿਕ ਤੌਰ ‘ਤੇ ਮਾਲੀ ਸਹਾਇਤਾ ਕੀਤੀ ਜਾਵੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Batala Firing : ਜਲੰਧਰ ਰੋਡ ‘ਤੇ ਕਾਰ ਸ਼ਿੰਗਾਰ ਦੀ ਦੁਕਾਨ ‘ਤੇ ਫਾਇਰਿੰਗ, 50 ਲੱਖ ਦੀ ਫਿਰੌਤੀ ਨਾ ਦੇਣ ਦਾ ਦੋਸ਼

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *