ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਮਹਿਤਾ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਦੇਰ ਰਾਤ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਜਿਮ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਹਮਲਾਵਰਾਂ ਦੀਆਂ ਚਲਾਈਆਂ ਗਈਆਂ ਗੋਲੀਆਂ ਜਿਮ ਦੇ ਸ਼ੀਸ਼ਿਆਂ ‘ਤੇ ਜਾ ਲੱਗੀਆਂ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਸਾਰੀ ਘਟਨਾ ਉੱਥੇ ਲੱਗੇ CCTV ਕੈਮਰਿਆਂ ਵਿੱਚ ਸੁਰੱਖਿਅਤ ਰੂਪ ਨਾਲ ਕੈਦ ਹੋ ਗਈ ਹੈ।
ਫਿਰੌਤੀ ਦੀਆਂ ਧਮਕੀਆਂ ਨਾਲ ਜੁੜਿਆ ਮਾਮਲਾ
ਮੁੱਢਲੀ ਜਾਣਕਾਰੀ ਸਾਹਮਣੇ ਆਈ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਕੁਝ ਦਿਨ ਪਹਿਲਾਂ ਜਿਮ ਦੇ ਮਾਲਕ ਨੂੰ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਸਨ। ਪੁਲਿਸ ਅਤੇ ਪੀੜਤ ਪਰਿਵਾਰ ਨੂੰ ਪੂਰਾ ਸ਼ੱਕ ਹੈ ਕਿ ਮੰਗੀ ਗਈ ਰਕਮ ਜਾਂ ਫਿਰੌਤੀ ਨਾ ਦੇਣ ਦੇ ਨਤੀਜੇ ਵਜੋਂ ਹੀ ਇਸ ਡਰਾਉਣ ਵਾਲੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਅਤੇ ਜਾਂਚ ਜਾਰੀ
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਤੁਰੰਤ ਹਰਕਤ ਵਿੱਚ ਆਈ ਅਤੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਮੌਕੇ ਤੋਂ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਗੁਰਦਾਸਪੁਰ ਵਿੱਚ ਦਰਦਨਾਕ ਘਟਨਾ: ਕਾਰ ਵਿੱਚੋਂ ਮਿਲੀ ਵਿਆਹੁਤਾ ਦੀ ਲਾਸ਼, ਪਰਿਵਾਰ ਨੇ ਲਗਾਇਆ ਕਤਲ ਦਾ ਦੋਸ਼
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



