Phillaur Horrific Road Accident : ਟਰੈਕਟਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਫਿਲੌਰ :  ਫਿਲੌਰ ਇਲਾਕੇ ਦੇ ਚੀਮਾ ਖੁਰਦ ਗੇਟ ਦੇ ਨਜ਼ਦੀਕ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਤੇਜ਼ ਰਫ਼ਤਾਰ ਟਰੈਕਟਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ…

ਫਿਲੌਰ ਇਲਾਕੇ ਦੇ ਚੀਮਾ ਖੁਰਦ ਗੇਟ ਦੇ ਨਜ਼ਦੀਕ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਤੇਜ਼ ਰਫ਼ਤਾਰ ਟਰੈਕਟਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ

ਫਿਲੌਰ :  ਫਿਲੌਰ ਇਲਾਕੇ ਦੇ ਚੀਮਾ ਖੁਰਦ ਗੇਟ ਦੇ ਨਜ਼ਦੀਕ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਤੇਜ਼ ਰਫ਼ਤਾਰ ਟਰੈਕਟਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ।

ਪਰਿਵਾਰ ਵਿੱਚ ਮਚਿਆ ਕੋਹਰਾਮ

ਮ੍ਰਿਤਕ ਨੌਜਵਾਨ ਦੀ ਪਛਾਣ ਨਵੀ ਪੁੱਤਰ, ਵਾਸੀ ਪਿੰਡ ਲੱਲੀਆਂ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਨਵੀ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਘਰ ਦੇ ਇਸਲੌਤੇ ਚਿਰਾਗ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਹਾਦਸੇ ਦੇ ਅਸਲ ਕਾਰਨ ਅਤੇ ਸੀਸੀਟੀਵੀ ਫੁਟੇਜ

ਮੌਕੇ ‘ਤੇ ਮੌਜੂਦ ਰਾਹਗੀਰਾਂ ਅਤੇ ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਹਾਦਸੇ ਸਮੇਂ ਟਰੈਕਟਰ ਦੀ ਇੱਕ ਹੀ ਲਾਈਟ ਜਗ ਰਹੀ ਸੀ ਅਤੇ ਉਹ ਗਲਤ ਸਾਈਡ ਤੋਂ ਆ ਰਿਹਾ ਸੀ, ਜਿਸ ਕਾਰਨ ਇਹ ਭਿਆਨਕ ਟੱਕਰ ਵਾਪਰੀ। ਰਾਹਤ ਦੀ ਗੱਲ ਇਹ ਹੈ ਕਿ ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ (CCTV) ਕੈਮਰਿਆਂ ਵਿੱਚ ਕੈਦ ਹੋ ਚੁੱਕੀ ਹੈ, ਜਿਸ ਨਾਲ ਹਾਦਸੇ ਦੀ ਅਸਲ ਸੱਚਾਈ ਸਾਹਮਣੇ ਆ ਸਕੇਗੀ।

ਪੁਲਿਸ ਪ੍ਰਸ਼ਾਸਨ ਦੀ ਕਾਰਵਾਈ

ਘਟਨਾ ਦੀ ਸੂਚਨਾ ਮਿਲਦਿਆਂ ਹੀ ਧੁਲੇਤਾ ਪੁਲਿਸ ਚੌਕੀ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਹਾਦਸੇ ਵਿੱਚ ਸ਼ਾਮਲ ਟਰੈਕਟਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਮਾਮਲੇ ਸੰਬੰਧੀ ਚੌਕੀ ਇੰਚਾਰਜ ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Amritsar Firing : ਜਿਮ ਉੱਤੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ, ਘਟਨਾ ਕੈਮਰੇ ‘ਚ ਕੈਦ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *