ਕਪੂਰਥਲਾ ‘ਚ ਰੂਹ ਕੰਬਾਊ ਮਾਮਲਾ: ਸ਼ਮਸ਼ਾਨਘਾਟ ਕੋਲ ਮਿਲੀ ਲਾਸ਼ ਪੂਰੀ ਰਾਤ ਪਈ ਰਹੀ ਲਾਵਾਰਸ

ਕਪੂਰਥਲਾ: ਕਪੂਰਥਲਾ ਤੋਂ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ਮਸ਼ਾਨਘਾਟ ਦੇ ਨਜ਼ਦੀਕ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ…

ਕਪੂਰਥਲਾ ਤੋਂ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ਮਸ਼ਾਨਘਾਟ ਦੇ ਨਜ਼ਦੀਕ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ

ਕਪੂਰਥਲਾ: ਕਪੂਰਥਲਾ ਤੋਂ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ਮਸ਼ਾਨਘਾਟ ਦੇ ਨਜ਼ਦੀਕ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਸਭ ਤੋਂ ਵੱਡੀ ਲਾਪਰਵਾਹੀ ਇਹ ਰਹੀ ਕਿ ਪੂਰੀ ਰਾਤ ਲਾਸ਼ ਉੱਥੇ ਹੀ ਪਈ ਰਹੀ ਪਰ ਕਿਸੇ ਵੀ ਰਾਹਗੀਰ ਜਾਂ ਅਧਿਕਾਰੀ ਦੀ ਉਸ ਉੱਤੇ ਨਜ਼ਰ ਨਹੀਂ ਪਈ। ਸਵੇਰ ਹੁੰਦਿਆਂ ਹੀ ਜਦੋਂ ਉੱਥੋਂ ਲੰਘ ਰਹੇ ਇੱਕ ਨੌਜਵਾਨ ਨੇ ਲਾਸ਼ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ, ਤਾਂ ਜਾ ਕੇ ਪ੍ਰਸ਼ਾਸਨ ਅਤੇ ਪੁਲਿਸ ਦੀ ਨੀਂਦ ਖੁੱਲ੍ਹੀ।

ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਜਦੋਂ ਇਹ ਮਾਮਲਾ ਅਧਿਕਾਰੀਆਂ ਤੱਕ ਪਹੁੰਚਿਆ, ਤਾਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਦੀ ਮੌਤ ਕਿਨ੍ਹਾਂ ਹਾਲਾਤਾਂ ਵਿੱਚ ਹੋਈ ਹੈ, ਇਸ ਦਾ ਅਜੇ ਤੱਕ ਕੋਈ ਸਪੱਸ਼ਟ ਖੁਲਾਸਾ ਨਹੀਂ ਹੋ ਸਕਿਆ। ਹਾਲਾਂਕਿ ਮੌਕੇ ਦੇ ਹਾਲਾਤਾਂ ਨੂੰ ਦੇਖਦਿਆਂ ਨਸ਼ੇ ਦੀਓਂ ਓਵਰਡੋਜ਼ ਜਾਂ ਕਿਸੇ ਹੋਰ ਗੰਭੀਰ ਕਾਰਨ ਦੀ ਅਸ਼ੰਕਾ ਜਤਾਈ ਜਾ ਰਹੀ ਹੈ, ਪਰ ਅਧਿਕਾਰਤ ਪੁਸ਼ਟੀ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋਵੇਗੀ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕਪੂਰਥਲਾ ਦਾ ਨਵਾਂ ਪਿੰਡ ਪੱਠੇ ਅਤੇ ਇਸ ਦੇ ਆਸ-ਪਾਸ ਦੇ ਪਿੰਡ ਪਹਿਲਾਂ ਵੀ ਨਸ਼ੇ ਦੀ ਲਪੇਟ ਕਾਰਨ ਅਕਸਰ ਚਰਚਾ ਵਿੱਚ ਰਹਿੰਦੇ ਹਨ। ਇਨ੍ਹਾਂ ਇਲਾਕਿਆਂ ਵਿੱਚੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਨੌਜਵਾਨਾਂ ਦੀਆਂ ਸ਼ੱਕੀ ਹਾਲਾਤਾਂ ਵਿੱਚ ਲਾਸ਼ਾਂ ਮਿਲੀਆਂ ਹਨ। ਇਨ੍ਹਾਂ ਘਟਨਾਵਾਂ ਪਿੱਛੇ ਨਸ਼ੇ ਦਾ ਕਾਲਾ ਪਰਛਾਵਾਂ ਹੋਣ ਦਾ ਖਦਸ਼ਾ ਲਗਾਤਾਰ ਜਤਾਇਆ ਜਾਂਦਾ ਰਿਹਾ ਹੈ।

ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਜਨਤਾ ਦਾ ਸਵਾਲ ਹੈ ਕਿ ਜਦੋਂ ਇਸ ਇਲਾਕੇ ਵਿੱਚ ਪਹਿਲਾਂ ਵੀ ਨਸ਼ੇ ਕਾਰਨ ਅਜਿਹੇ ਹਾਦਸੇ ਵਾਪਰ ਚੁੱਕੇ ਹਨ, ਤਾਂ ਪੁਲਿਸ ਵੱਲੋਂ ਵੱਡੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਕਿਉਂ ਨਹੀਂ ਚੁੱਕੇ ਜਾ ਰਹੇ?

ਸ਼ਮਸ਼ਾਨਘਾਟ ਕੋਲ ਮਿਲੀ ਲਾਸ਼ ਦੇ ਮਾਮਲੇ ਨੇ ਇਲਾਕੇ ਦੀ ਸੁਰੱਖਿਆ ਅਤੇ ਨਸ਼ੇ ਦੀ ਸਮੱਸਿਆ ਨੂੰ ਇੱਕ ਵਾਰ ਫਿਰ ਗੰਭੀਰਤਾ ਨਾਲ ਸਾਹਮਣੇ ਲਿਆਂਦਾ ਹੈ। ਫਿਲਹਾਲ ਪੁਲਿਸ ਵੱਲੋਂ ਹਰ ਪਹਿਲੂ ਤੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਅਸਲ ਵਿੱਚ ਮੌਤ ਦੇ ਪਿੱਛੇ ਦੀ ਅਸਲ ਵਜ੍ਹਾ ਕੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਮਿਲੀਆਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ, ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *